ਸ਼੍ਰੋਮਣੀ ਅਕਾਲੀ ਦਲ ਐੱਸ ਸੀ ਵਿੰਗ ਨੇ ਫੂਕਿਆ ਭਗਵੰਤ ਮਾਨ ਦਾ ਪੁਤਲਾ
ਭਗਵੰਤ ਮਾਨ ਨੇ ਕੀਤਾ ਦੇਸ਼ ਦੇ ਸੰਵਿਧਾਨ ਨਿਰਮਾਤਾ ਦਾ ਅਪਮਾਨ ਬਰਦਾਸ਼ਤ ਯੋਗ ਨਹੀਂ : ਸਰੂਪ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 27 ਜਨਵਰੀ: ਲੋਕ ਸਭਾ ਮੈਂਬਰ ਭਗਵੰਤ ਮਾਨ ਵੱਲੋਂ ਆਪਣੇ ਗਲ ਵਿੱਚ ਪਾਏ ਹਾਰ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਤੇ ਪਾਉਣ ਦਾ ਮਾਮਲਾ ਗੰਭੀਰ ਰੂਪ ਧਾਰਨ ਕਰਦਾ ਜਾ ਰਿਹਾ ਹੈ। ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਐੱਸ ਸੀ ਵਿੰਗ ਵੱਲੋਂ ਡਾ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੇ ਨਜਦੀਕ ਸ਼ਰਧਾ ਫੁੱਲ ਭੇਟ ਕਰਦੇ ਹੋਏ ਲੋਕ ਸਭਾ ਮੈਂਬਰ ਭਗਵੰਤ ਮਾਨ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੁਤਲਾ ਫੂਕਿਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰੂਪ ਸਿੰਗਲਾ ਨੇ ਕਿਹਾ ਕਿ ਭਗਵੰਤ ਮਾਨ ਨਸ਼ੇ ਵਿੱਚ ਟੱਲੀ ਰਹਿੰਦਾ ਹੈ, ਜਿਸ ਨੂੰ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ ਭੀਮ ਰਾਓ ਅੰਬੇਦਕਰ ਜੀ ਦੇ ਸਨਮਾਨ ਬਾਰੇ ਕੋਈ ਧਿਆਨ ਨਹੀਂ, ਉਸ ਵੱਲੋਂ ਕੀਤੀ ਗਈ ਨਿੰਦਣਯੋਗ ਕਾਰਵਾਈ ਬਰਦਾਸ਼ਤਯੋਗ ਨਹੀਂ, ਭਗਵੰਤ ਮਾਨ ਖਿਲਾਫ ਭਾਵਨਾਵਾਂ ਆਹਤ ਕਰਨ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ। ਇਸ ਮੌਕੇ ਜਗਦੀਪ ਸਿੰਘ ਗਹਿਰੀ, ਮੱਖਣ ਸਿੰਘ ਕੌਂਸਲਰ, ਹਰਪਾਲ ਸਿੰਘ ਢਿੱਲੋਂ ਕੌਂਸਲਰ,ਅਮਰਜੀਤ ਵਿਰਦੀ ਨੇ ਵੀ ਭਗਵੰਤ ਮਾਨ ਵੱਲੋਂ ਕੀਤੀ ਗਈ ਕਾਰਵਾਈ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਪਰਚਾ ਦਰਜ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਆਗੂ, ਅਨੁਸੂਚਿਤ ਜਾਤੀ, ਵਾਲਮੀਕ ਭਾਈਚਾਰੇ ਸਮੇਤ ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ ।
Share the post "ਮਾਮਲਾ ਭਗਵੰਤ ਮਾਨ ਵੱਲੋਂ ਗਲ ਵਿਚ ਪਾਏ ਹਾਰ ਡਾ ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਤੇ ਪਾਉਣ ਦਾ"