Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਫ਼ਤਹਿਗੜ੍ਹ ਸਾਹਿਬ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ

14 Views

-ਫ਼ਤਹਿਗੜ੍ਹ ਸਾਹਿਬ ਵਿਖੇ ਬਣਾਈ ਜਾਵੇਗੀ ਸ਼ਹੀਦ ਭਾਈ ਸੰਗਤ ਸਿੰਘ ਜੀ ਦੀ ਯਾਦਗਾਰ-ਮੁੱਖ ਮੰਤਰੀ
ਸੁਖਜਿੰਦਰ ਮਾਨ
ਫ਼ਤਹਿਗੜ੍ਹ ਸਾਹਿਬ, 26 ਦਸੰਬਰ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ, ਬਾਬਾ ਜ਼ੋਰਾਵਾਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਸ਼ਹੀਦੀ ਸਭਾ ਦੇ ਦੂਜੇ ਦਿਨ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਸਮਤਕ ਹੋਏ। ਇਸ ਦੌਰਾਨ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ. ਚੰਨੀ ਨੇ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ, ਫ਼ਤਹਿਗੜ੍ਹ ਸਾਹਿਬ ਵਿਖੇ ਉਸ ਮਹਾਨ ਸ਼ਹੀਦ ਬਾਬਾ ਸੰਗਤ ਸਿੰਘ ਜੀ ਦੀ ਯਾਦਗਾਰ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਬਾਬਾ ਸੰਗਤ ਸਿੰਘ ਜੀ ਨੂੰ ਚਮਕੌਰ ਸਾਹਿਬ ਵਿਖੇ ਗੁਰੂ ਗੋਬਿੰਦ ਸਿੰਘ ਜੀ ਦਾ ਰੂਪ ਸਮਝ ਕੇ ਸ਼ਹੀਦ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਦੇਹ ਨੂੰ ਚਮਕੌਰ ਸਾਹਿਬ ਤੋਂ ਇੱਥੇ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਇਸ ਮਹਾਨ ਧਰਤੀ ਦਾ ਜਿੰਨਾ ਵੀ ਸਤਿਕਾਰ ਅਤੇ ਨਮਨ ਕੀਤਾ ਜਾਵੇ, ਉਹ ਘੱਟ ਹੈ।ਉਨ੍ਹਾਂ ਕਿਹਾ ਕਿ ਸ੍ਰੀ ਚਮਕੌਰ ਸਾਹਿਬ, ਜਿੱਥੋਂ ਉਹ ਵਿਧਾਨ ਸਭਾ ‘ਚ ਨੁਮਾਇੰਗੀ ਕਰਦੇ ਹਨ, ਉੱਥੇ ਗੁਰੂ ਸਾਹਿਬ ਜੀ ਦੇ ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਹੋਈ ਸੀ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਸਮੇਸ਼ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਹੋਈ ਸੀ, ਇਸ ਲਈ ਇਨ੍ਹਾਂ ਦੋਵਾਂ ਥਾਂਵਾਂ ਦਾ ਵੱਡਾ ਰਿਸ਼ਤਾ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਪੰਜਾਬ ਸਰਕਾਰ ਨੇ ਦੋਵਾਂ ਥਾਵਾਂ ਨੂੰ ਆਪਸ ‘ਚ ਜੋੜਦੇ ਹੋਏ, ਇੱਥੋਂ ਸਰਹਿੰਦ ਵਾਲੀ ਜੀ.ਟੀ. ਰੋਡ ਤੋਂ ਅੱਗੇ ਚਮਕੌਰ ਸਾਹਿਬ ਤੱਕ ਹੁਸ਼ਿਆਰਪੁਰ ਵਾਲੀ ਮੁੱਖ ਸੜਕ ਨੂੰ ਆਪਸ ‘ਚ ਜੋੜਦੇ ਹੋਏ ਬਣਾਏ ਜਾਣ ਵਾਲੇ ਸਰਕਟ ਦਾ ਨਾਮ ਮਾਤਾ ਗੁਜਰੀ ਜੀ ਮਾਰਗ ਰੱਖਿਆ ਹੈ ਅਤੇ ਇਸ ਨੂੰ ਰਾਸ਼ਟਰੀ ਮਾਰਗ ਬਣਾਉਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਹੈ।ਪੱਤਰਕਾਰਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਪ੍ਰਕਿ੍ਰਆ ਸ਼ੁਰੂ ਕਰ ਦਿੱਤੀ ਹੈ ਅਤੇ ਰਿਹਾਈ ਕਰ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਇਸ ਦੌਰਾਨ ਪੰਗਤ ਵਿੱਚ ਬੈਠਕੇ ਲੰਗਰ ਛਕਿਆ ਅਤੇ ਗੁਰਦੁਆਰਾ ਸਾਹਿਬ ਦੇ ਬਾਹਰ ਲੱਗੇ ਲੰਗਰਾਂ ਵਿੱਚ ਲੰਗਰ ਵਰਤਾਉਣ ਦੀ ਸੇਵਾ ਵੀ ਕੀਤੀ।ਇਸ ਦੌਰਾਨ ਮੁੱਖ ਮੰਤਰੀ ਦੇ ਨਾਲ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਵਿਧਾਇਕ ਨਾਗਰਾ ਦੇ ਸੁਪਤਨੀ ਮਨਦੀਪ ਕੌਰ ਨਾਗਰਾ, ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਭਾਸ਼ ਸੂਦ, ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਐਸ.ਐਸ.ਪੀ. ਸੰਦੀਪ ਗੋਇਲ, ਗੁਰਦੁਆਰਾ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।

Related posts

ਲੋਕਾਂ ਨੂੰ 10 ਦਸੰਬਰ ਤੋਂ ਘਰੇ ਬੈਠਿਆਂ ਮਿਲਣਗੀਆਂ 43 ਨਾਗਰਿਕ ਸੇਵਾਵਾਂ: ਮੁੱਖ ਮੰਤਰੀ

punjabusernewssite

Baba Banda Singh Bahadur Engineering College: ਕਾਲਜ ਦੇ ਕਰਮਚਾਰੀਆਂ ਦੀ ਐਸੋਸੀਏਸ਼ਨ ਨੇ ਕੱਢਿਆ ਰੋਸ ਮਾਰਚ

punjabusernewssite

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ 582ਵਾਂ ਅੱਖਾਂ ਦਾ ਮੁਫਤ ਚੈਕਅਪ ਕੈਂਪ ਆਯੋਜਿਤ

punjabusernewssite