- ਅਜਾਇਬ ਸਿੰਘ ਭੱਟੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਚੰਨੀ ਦਾ ਕੀਤਾ ਸਵਾਗਤ
- ਸੁਖਜਿੰਦਰ ਮਾਨ
- ਬਠਿੰਡਾ, 16 ਅਕਤੂਬਰ: ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਨੇ ਆਪਣੇ ਬਠਿੰਡਾ ਦੌਰੇ ਦੌਰਾਨ ਡਿਪਟੀ ਸਪੀਕਰ ਸ੍ਰ ਅਜਾਇਬ ਸਿੰਘ ਭੱਟੀ ਦੀ ਰਿਹਾਇਸ਼ ਉਤੇ ਵਿਸ਼ੇਸ਼ ਤੌਰ ਉੱਤੇ ਪਹੁੰਚ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਿੱਤ ਮੰਤਰੀ ਸ੍ਰ ਮਨਪ੍ਰੀਤ ਸਿੰਘ ਬਾਦਲ ਵੀ ਉਨ੍ਹਾਂ ਦੇ ਨਾਲ ਸਨ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰ ਭੱਟੀ ਸਮੇਤ ਹੋਰ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨਾਲ ਚਾਹ ਦਾ ਕੱਪ ਸਾਂਝਾ ਕੀਤਾ ਅਤੇ ਪਰਿਵਾਰ ਦੀ ਚਡ਼੍ਹਦੀ ਕਲਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਮੁੱਖ ਮੰਤਰੀ ਸ. ਚੰਨੀ ਨੇ ਦੱਸਿਆ ਕਿ ਸੂਬੇ ਦੇ ਸਰਵ ਪੱਖੀ ਵਿਕਾਸ ਅਤੇ ਲੋੜਵੰਦ ਲੋਕਾਂ ਨੂੰ ਹਰੇਕ ਭਲਾਈ ਯੋਜਨਾ ਦਾ ਲਾਭ ਜ਼ਮੀਨੀ ਪੱਧਰ ਉੱਤੇ ਮੁਹੱਈਆ ਕਰਵਾਉਣਾ ਸਰਕਾਰ ਦਾ ਮੁੱਖ ਟੀਚਾ ਹੈ ਜਿਸ ਵਿਚ ਸਭ ਦਾ ਯੋਗਦਾਨ ਮਹੱਤਵਪੂਰਨ ਹੈ।
ਇਸ ਦੌਰਾਨ ਡਿਪਟੀ ਸਪੀਕਰ ਸ੍ਰ ਅਜਾਇਬ ਸਿੰਘ ਭੱਟੀ ਨੇ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰ ਚੰਨੀ ਵੱਲੋਂ ਉਨ੍ਹਾਂ ਨਾਲ ਮੁਲਾਕਾਤ ਕਰਨ ਲਈ ਦਿਖਾਈ ਗਈ ਨਿੱਜੀ ਦਿਲਚਸਪੀ ਲਈ ਉਹ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਹਮੇਸ਼ਾਂ ਰਿਣੀ ਰਹਿਣਗੇ। ਸ੍ਰ ਭੱਟੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਚਰਨਜੀਤ ਸਿੰਘ ਚੰਨੀ ਵੱਲੋਂ ਦਿਨ ਰਾਤ ਅਣਥੱਕ ਸੇਵਾ ਕਰਦਿਆਂ ਸੂਬੇ ਦੇ ਕਾਇਆ ਕਲਪ ਲਈ ਖੁਦ ਕਮਾਨ ਸੰਭਾਲੀ ਗਈ ਹੈ ਜਿਸ ਲਈ ਮੁੱਖ ਮੰਤਰੀ ਵਧਾਈ ਦੇ ਪਾਤਰ ਹਨ।
ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ, ਐੱਸ ਐੱਸ ਪੀ ਅਜੈ ਮਲੂਜਾ , ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ,ਨਰਿੰਦਰ ਭਲੇਰੀਆ ਚੇਅਰਮੈਨ ਹਾਊਸਫੈੱਡ ਪੰਜਾਬ,ਤੇਜਾ ਸਿੰਘ ਚੇਅਰਮੈਨ, ਬਿਕਰਮਜੀਤ ਸਿੰਘ ਬਿੱਕਾ ਸਾਬਕਾ ਚੇਅਰਮੈਨ, ਅਵਤਾਰ ਸਿੰਘ ਗੋਨਿਆਣਾ , ਗੁਰਦੀਪ ਸਿੰਘ ਭੋਖੜਾ ਬਲਾਕ ਪ੍ਰਧਾਨ ,ਕੁਲਦੀਪ ਸਿੰਘ ਦਾਨੇਵਾਲਾ, ਸੁਖਬੀਰ ਸਿੰਘ, ਪਿਰਥੀਪਾਲ ਸਿੰਘ ਜਲਾਲ, ਸ਼ੁਬਦੀਪ ਸਿੰਘ ਬਿੱਟੂ ਪ੍ਰਧਾਨ ਨਗਰ ਕੌਂਸਲ, ਲਖਵਿੰਦਰ ਲੱਖਾ ਚੇਅਰਮੈਨ, ਜਸਵੀਰ ਕੌਰ ਚੇਅਰਮੈਨ,ਗੋਬਿੰਦ ਰਾਮ ਸਾਬਕਾ ਪ੍ਰਧਾਨ ਅਤੇ ਮੱਖਣ ਸਿੰਘ ਨੰਦਗੜ੍ਹ ਸਮੇਤ ਹੋਰ ਵੀ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
Share the post "ਮੁੱਖ ਮੰਤਰੀ ਚੰਨੀ ਨੇ ਡਿਪਟੀ ਸਪੀਕਰ ਸ੍ਰ ਭੱਟੀ ਦੀ ਰਿਹਾਇਸ਼ ‘ਤੇ ਜਾ ਕੇ ਕੀਤੀ ਮੁਲਾਕਾਤ"