ਸੁਖਜਿੰਦਰ ਮਾਨ
ਬਠਿੰਡਾ,28 ਅਗਸਤ:-ਪੰਜਾਬ ਵਿਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਤੇ ਨੌਜਵਾਨ ਮਰ ਰਹੇ ਹਨ, ਪਰ ਇਸ ਪਾਸੇ ਮੁੱਖ ਮੰਤਰੀ ਦਾ ਕੋਈ ਧਿਆਨ ਨਹੀਂ। ਇਹ ਦਾਅਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਬੀਤੀ ਰਾਤ ਧੋਬੀਆਣਾ ਬਸਤੀ ਵਿੱਚ ਪੁਲਿਸ ਪਾਰਟੀ ਤੇ ਹੋਏ ਇੱਟਾਂ ਰੋੜਿਆਂ ਨਾਲ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹੁਣ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਜੇਕਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਾਲੀ ਪੁਲਿਸ ਪਾਰਟੀ ਤੇ ਹਮਲੇ ਹੋਣਗੇ ਤਾਂ ਫਿਰ ਆਮ ਲੋਕਾਂ ਦੀ ਸੁਰੱਖਿਆ ਕਿਵੇਂ ਹੋਵੇਗੀ, ਜਿਸਦੇ ਚੱਲਦੇ ਮੁੱਖ ਮੰਤਰੀ ਜਵਾਬ ਦੇਣ ਇਸ ਹਮਲੇ ਲਈ ਕੌਣ ਜ਼ਿੰਮੇਵਾਰ ਹੈ।
ਨਸ਼ਾ ਤਸਕਰਾਂ ਵਲੋਂ ਪ੍ਰਵਾਰ ਨਾਲ ਮਿਲਕੇ ਪੁਲਿਸ ’ਤੇ ਹਮਲਾ, ਤਿੰਨ ਕਾਬੂ
ਸ: ਬਰਾੜ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਬਠਿੰਡਾ ਪਹੁੰਚ ਰਹੇ ਹਨ ਫਿਰ ਸੁਰੱਖਿਆ ਪ੍ਰਬੰਧ ਕਿੱਥੇ ਹਨ ਜਦੋਂ ਕਿ ਉਸ ਤੋਂ ਪਹਿਲਾਂ ਹੀ ਨਸ਼ਾ ਤਸਕਰਾਂ ਨੂੰ ਗਿਰਫ਼ਤਾਰ ਕਰਨ ਵਾਲੀ ਪੁਲਿਸ ਪਾਰਟੀ ਤੇ ਹਮਲਾ ਹੋ ਜਾਂਦਾ ਹੈ। ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਅੱਜ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਦਾ ਬੁਰਾ ਹਾਲ ਹੈ, ਲੁੱਟਾਂ ਖੋਹਾਂ, ਕਤਲੋਗਾਰਦ ,ਡਕੈਤੀਆਂ ਅਤੇ ਨਸ਼ਾ ਸਮੱਗਲਿੰਗ ਸ਼ਰੇਆਮ ਹੋ ਰਹੀ ਹੈ
ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਕਾਰ ਵਿਚ ਜ਼ਿੰਦਾ ਸੜਿਆ ਨੌਸਵਾਨ
ਪਰ ਇਸ ਪਾਸੇ ਪੰਜਾਬ ਸਰਕਾਰ ਜਾਂ ਪੁਲਿਸ ਦਾ ਕੋਈ ਧਿਆਨ ਨਹੀਂ ਜਿਸ ਦੀ ਸ਼੍ਰੋਮਣੀ ਅਕਾਲੀ ਦਲ ਨਿੰਦਾ ਕਰਦਾ ਹੈ ਅਤੇ ਮੰਗ ਕਰਦਾ ਹੈ ਕਿ ਪੁਲਿਸ ਪਾਰਟੀ ਤੇ ਹਮਲਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਪੁਲਸ ਮੁਲਾਜਮਾਂ ਦਾ ਮਨੋਬਲ ਹੋਰ ਮਜਬੂਤ ਹੋਵੇ ਕਿਉਂਕਿ ਨਸ਼ਾ ਸਮੱਗਲਿੰਗ ਨੂੰ ਰੋਕਣ ਲਈ ਪੁਲਿਸ ਦੀ ਸੁਰੱਖਿਆ ਪ੍ਰਬੰਧ ਮਜ਼ਬੂਤ ਹੋਣੇ ਪੰਜਾਬ ਹਿੱਤ ਵਿੱਚ ਹੋਣਗੇ।
Share the post "ਮੁੱਖ ਮੰਤਰੀ ਜਵਾਬ ਦੇਣ, ਪੁਲਿਸ ਪਾਰਟੀ ’ਤੇ ਨਸ਼ਾ ਤਸਕਰਾਂ ਵੱਲੋਂ ਹਮਲੇ ਲਈ ਕੌਣ ਜਿੰਮੇਵਾਰ : ਬਲਕਾਰ ਸਿੰਘ ਬਰਾੜ"