ਆਪ ਤੇ ਭਾਜਪਾ ਦੇ ਆਗੂ ਵੀ ਅਕਾਲੀ ਦਲ ਵਿਚ ਹੋਏ ਸ਼ਾਮਲ
ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਕੀਤਾ ਨਿੱਘਾ ਸਵਾਗਤ
ਸੁਖਜਿੰਦਰ ਮਾਨ
ਚੰਡੀਗੜ੍ਹ, 31 ਜੁਲਾਈ : ਪੰਜਾਬ ਕਾਂਗਰਸ ਨੂੰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹਾ ਪਟਿਆਲਾ ਵਿਚ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਘਨੌਰ, ਸਨੌਰ ਤੇ ਰਾਜਪੁਰਾ ਹਲਕੇ ਤੋਂ ਕਾਰਸੀ ਆਗੂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਹਨਾਂ ਕਾਂਗਰਸੀ ਆਗੂਆਂ ਨੁੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਜੀ ਆਇਆਂ ਕਹਿੰਦਿਆਂ ਬਾਦਲ ਨੇ ਭਰੋਸਾ ਦੁਆਇਆ ਕਿ ਪਾਰਟੀ ਵਿਚ ਇਹਨਾਂ ਨੂੰ ਪੂਰਾ ਮਾਣ ਤੇ ਸਤਿਕਾਰ ਮਿਲੇਗਾ। ਸੀਨੀਅਰ ਪਾਰਟੀ ਆਗੂ ਪ੍ਰੋ. Êਪ੍ਰੇਮ ਸਿੰਘ ਚੰਦੂਮਾਜਰਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੇ ਪ੍ਰਧਾਨ ਦੇ ਸਿਆਸੀ ਸਕੱਤਰ ਚਰਨਜੀਤ ਸਿੰਘ ਬਰਾੜ ਵੀ ਇਸ ਮੌਕੇ ਹਾਜ਼ਰ ਸਨ।
ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਸੀਨੀਅਰ ਆਗੂ ਤੇ ਪੰਜਾਬ ਬ੍ਰਾਹਮਣ ਸਭਾ ਦੇ ਮੀਤ ਪ੍ਰਧਾਨ ਹੇਮ ਰਾਜ ਸ਼ਰਮਾ ਤੇ ਉਹਨਾਂ ਦੇ ਨਾਲ ਪਰਸ਼ੂਰਾਮ ਕੋਰ ਕਮੇਟੀ ਦੇ ਮੀਤ ਪ੍ਰਧਾਨ ਕੁਲਵਿੰਦਰ ਸ਼ਰਮਾ, ਰਾਜੇਸ਼ ਸ਼ਰਮਾ, ਸੁਸ਼ੀਲ ਸ਼ਰਸਮਾ, ਸ਼ਮਸ਼ੇਰ ਸਿੰਘ ਸੈਣੀ, ਵਰਿੰਦਰ ਕੁਮਾਰ, ਧਰਮਪਾਲ ਸ਼ਰਮਾ, ਭਰਪੂਰ ਸਿੰਘ, ਸੰਦੀਪ ਸ਼ਰਮਾ, ਧਰਮਪਾਲ ਨਾਭਾ, ਪ੍ਰਿੰਸ ਪਟਿਆਲਾ, ਸੂਰਜ ਭਾਨ ਤੇ ਭਰਪੂਰ ਘੱਗਾ ਘਨੌਰ ਤੋਂ ਅਕਾਲੀ ਦਲ ਵਿਚ ਸ਼ਾਮਲ ਹੋਏ.ਸ ਬਾਦਲ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਟਾਂਡਾ ਜੋ ਕਿ ਦੁੱਧਣ ਸਾਧਾਂ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਨ, ਗੁਰਦੇਵ ਸਿੰਘ ਨਾਮਧਾਰੀ ਸਾਬਕਾ ਸੁਰਸਿੱਤ ਕੋਆਪਰੇਟਿਵ ਪ੍ਰਧਾਨ ਬਖਸ਼ੀਸ਼ ਸਿੰਘ ਤੇ ਹਰੀ ਸਿੰਘ ਥੇੜ੍ਹੀ ਸਾਰੇ ਸਨੌਰ ਤੋਂ, ਦਾ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਸੁਖਬੀਰ ਬਾਦਲ ਨੇ ਭਾਜਪਾ ਦੇ ਸੀਨੀਅਰ ਆਗੂ ਰਾਜਪੁਰਾ ਤੋਂ ਮੀਡੀਆ ਇੰਚਾਰਜ ਕ੍ਰਿਸ਼ਨ ਕੁਕਰੇਜਾ, ਸਾਬਕਾ ਕੌਂਸਲਰ, ਰਵੀ ਕੁਮਾਰ ਲੁੱਥਰਾ, ਰਵੀ ਮਹਿਤਾਬ, ਅਮਨਦੀਪ ਸ਼ਰਮਾ, ਪ੍ਰਦੀਪ ਪੰਡਤ, ਕਰਨ ਮਿੱਤਲ, ਸਤਪਾਲ, ਰਾਮ ਲਾਲ ਕਾਲੜਾ ਤੇ ਓਮ ਪ੍ਰਕਾਸ਼ ਦਾ ਵੀ ਅਕਾਲੀ ਦਲ ਵਿਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ।