26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ’ਤੇ ਜਨਤਾ ਨੂੰ ਸਮਰਪਿਤ ਕੀਤਾ ਜਾਵੇਗਾ ਸੈਕਟਰ 19 ਦਾ ਆਰਓਬੀ
ਮੁੱਖ ਮੰਤਰੀ ਨੇ ਦਿੱਤੇ ਨਿਰਦੇਸ਼, ਜਲਦੀ ਤੋਂ ਜਲਦੀ ਪੂਰਾ ਹੋਵੇ ਨਗਰ ਨਿਗਮ ਦੇ ਭਵਨ ਦਾ ਨਿਰਮਾਣ ਕੰਮ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 19 ਦਸੰਬਰ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਅੱਜ ਪੰਚਕੂਲਾ ਦੀ ਦੋ ਮਹਤੱਵਪੂਰਣ ਵਿਕਾਸ ਪਰਿਯੋਜਨਾਵਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਕਾਰਜ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ’ਤੇ ਹਰਿਆਣਾ ਵਿਧਾਨਸਭਾ ਸਪੀਕਰ ਸ੍ਰੀ ਗਿਆਨ ਚੰਦ ਗੁਪਤਾ ਅਤੇ ਨਗਰ ਨਿਗਮ ਦੇ ਮੇਅਰ ਕੁਲਭੂਸ਼ਨ ਗੋਇਲ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਸੈਕਟਰ-19 ਵਿਚ ਲਗਭਗ 10.54 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣਧੀਨ ਰੇਲ ਓਵਰ ਬ੍ਰਿਜ ਦਾ ਨਿਰੀਖਣ ਕੀਤਾ। ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਜਾਣੁੰ ਕਰਵਾਇਆ ਕਿ ਪੁੱਲ ਦਾ ਜਿਆਦਾਤਰ ਨਿਰਮਾਣ ਕੰਮ ਪੂਰਾ ਹੋ ਚੁੱਕਾ ਹੈ, ਸਿਰਫ ਸਲੈਬ ਪਾਉਣ ਦਾ ਕੰਮ ਬਾਕੀ ਹੈ, ਜਿਸ ਨੂੰ ਇਸੀ ਮਹੀਨੇ ਵਿਚ ਪੁਰਾ ਕਰ ਦਿੱਤਾ ਜਾਵੇਗਾ। ਸ੍ਰੀ ਮਨੋਹਰ ਲਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਇਸ ਕਾਰਜ ਵਿਚ ਤੇਜੀ ਲਿਆਉਣ ਤਾਂ ਜੋ ਗਣਤੰਤਰ ਦਿਵਸ ਦੇ ਮੌਕੇ ’ਤੇ ਇਹ ਆਰਓਬੀ ਜਨਤਾ ਨੁੰ ਸਮਰਪਿਤ ਕੀਤਾ ਜਾ ਸਕੇ। ਇਸ ’ਤੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਇਹ ਕਾਰਜ 20 ਜਨਵਰੀ 2023 ਤਕ ਪੂਰਾ ਕਰ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਹ ਆਰਓਬੀ ਪੰਚਕੂਲਾ ਵਾਸੀਆਂ ਦੀ ਲੰਬਿਤ ਮੰਗ ਹੈ ਅਤੇ ਇਸ ਦੇ ਪੂਰਾ ਹੋਣ ’ਤੇ ਪੰਚਕੂਲਾਵਾਸੀਆਂ, ਵਿਸ਼ੇਸ਼ਕਰ ਸੈਕਟਰ-19 ਦੇ ਨਿਵਾਸੀਆਂ ਨੂੰ ਆਵਾਜਾਈ ਦੀ ਬਿਹਤਰ ਸਹੂਲਤ ਮਿਲੇਗੀ। ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਸੈਕਟਰ-3 ਵਿਚ ਲਗਭਗ 29 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨਗਰ ਨਿਗਮ ਪੰਚਕੂਲਾ ਦੇ ਦਫਤਰ ਭਵਨ ਦਾ ਵੀ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਦੇ ਨਾਲ-ਨਾਲ ਸਬੰਧਿਤ ਨਿਰਮਾਣ ਏਜੰਸੀ ਤੋਂ ਕੰਮ ਦੇ ਬਾਰੇ ਵਿਚ ਵਿਸਤਾਰ ਜਾਣਕਾਰੀ ਲਈ। ਉਨ੍ਹਾਂ ਨੇ ਕਿਹਾ ਕਿ ਨਿਰਮਾਣ ਏਜੰਸੀ ਕੰਮ ਵਿਚ ਤੇਜੀ ਲਿਆਉਂਦੇ ਹੋਏ ਭਵਨ ਦਾ ਕੰਮ ਜਲਦੀ ਪੂਰਾ ਕਰਨ। ਨਿਰਮਾਣ ਕੰਮ ਵਿਚ ਸਮੇਂ ਤੇ ਗੁਣਵੱਤਾ ਨੂੰ ਲੈ ਕੇ ਕਿਸੇ ਵੀ ਤਰ੍ਹਾ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਬੰਧਿਤ ਏਜੰਸੀ ਵੱਲੋਂ ਨਿਰਮਾਣ ਕੰਮ ਵਿਚ ਕਿਸੇ ਵੀ ਤਰ੍ਹਾ ਦੀ ਲਾਪ੍ਰਵਾਹੀ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿਧਾਨਸਭਾ ਸਪੀਕਰ ਤੇ ਨਗਰ ਨਿਗਮ ਦੇ ਮੇਅਰ ਇਸ ਕੰਮ ਦੀ ਨਿਯਮਤ ਰੂਪ ਨਾਲ ਮੋਨੀਟਰਿੰਗ ਕਰਨ ਤਾਂ ਜੋ ਕਾਰਜ ਨੂੰ ਤੇਜੀ ਮਿਲ ਸਕੇ ਅਤੇ ਇਸ ਨੂੰ ਸਮੇਂ ’ਤੇ ਪੂਰਾ ਕੀਤਾ ਜਾ ਸਕੇ।ਇਸ ਮੌਕੇ ’ਤੇ ਡਿਪਟੀ ਕਮਿਸ਼ਨ ਮਹਾਵੀਰ ਕੌਸ਼ਿਕ, ਪੁਲਿਸ ਡਿਪਟੀ ਕਮਿਸ਼ਨਰ ਸੁਮੇਰ ਪ੍ਰਤਾਪ ਸਿੰਘ, ਨਗਰ ਨਿਗਮ ਦੇ ਕਮਿਸ਼ਨਰ ਵਿਰੇਂਦਰ ਲਾਠਰ, ਪਾਰਸ਼ਦ ਹਰੇਂਦਰ ਮਲਿਕ ਸਮੇਤ ਲੋਕ ਨਿਰਮਾਣ ਵਿਭਾਗ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।
ਮੁੱਖ ਮੰਤਰੀ ਮਨੋਹਰ ਲਾਲ ਨੇ ਕੀਤਾ ਦੋ ਵਿਕਾਸ ਯੋਜਨਾਵਾਂ ਦਾ ਨਿਰੀਖਣ
10 Views