Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪੰਜਾਬ

ਮੁੱਖ ਮੰਤਰੀ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਦੀਵਾਲੀ ਦਾ ਦਿੱਤਾ ਤੋਹਫ਼ਾ

54 Views

ਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਦਿੱਤੀ ਪ੍ਰਵਾਨਗੀ
ਚੰਡੀਗੜ੍ਹ, 11 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਸੂਬੇ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਨੌਜਵਾਨ ਅਹਿਮ ਭੂਮਿਕਾ ਨਿਭਾਉਣਗੇ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਵਿੱਚ ਭਰਤੀ ਦੇ ਰਾਹ ਖੋਲ੍ਹੇ ਜਾ ਰਹੇ ਹਨ।

ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਦਾ ਕੀਤਾ ਧੰਨਵਾਦ, ਕਿਹਾ- ਇਹ ਫੈਸਲਾ ਸੰਵਿਧਾਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰੇਗਾ

ਉਨ੍ਹਾਂ ਦੱਸਿਆ ਕਿ ਇਨ੍ਹਾਂ 1450 ਪੁਲਿਸ ਮੁਲਾਜ਼ਮਾਂ ਵਿੱਚੋਂ 50 ਇੰਸਪੈਕਟਰ, 150 ਸਬ-ਇੰਸਪੈਕਟਰ, 500 ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਅਤੇ 750 ਹੈੱਡ ਕਾਂਸਟੇਬਲ ਭਰਤੀ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 37683 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਇੱਕ ਰਿਕਾਰਡ ਹੈ ਕਿਉਂਕਿ ਸਰਕਾਰ ਨੇ ਇਸ ਭਰਤੀ ਮੁਹਿੰਮ ਨੂੰ ਮਹਿਜ਼ 18 ਮਹੀਨਿਆਂ ਵਿੱਚ ਪੂਰਾ ਕੀਤਾ ਹੈ ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਪੂਰੇ ਕਾਰਜਕਾਲ ਦੌਰਾਨ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ।

ਬਠਿੰਡਾ ਨਗਰ ਨਿਗਮ ਦੇ ਐਫ਼.ਸੀ.ਸੀ ਮੈਂਬਰਾਂ ਵਲੋਂ ਮੇਅਰ ਦੀ ਮੀਟਿੰਗ ਦਾ ਬਾਈਕਾਟ, ਕਰਨੀ ਪਈ ਰੱਦ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ, ਜਿਸ ਨਾਲ ਹੋਰ ਨੌਜਵਾਨਾਂ ਨੂੰ ਵੀ ਸੂਬਾ ਸਰਕਾਰ ਦਾ ਹਿੱਸਾ ਬਣਨ ਦਾ ਮੌਕਾ ਮਿਲੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਵਿੱਚ 1450 ਪੁਲਿਸ ਮੁਲਾਜ਼ਮਾਂ ਦੀ ਭਰਤੀ ਨਾਲ ਜ਼ਿਲ੍ਹਾ ਪੱਧਰ ‘ਤੇ ਪੁਲਿਸ ਫੋਰਸ ਦਾ ਕੰਮਕਾਜ ਹੋਰ ਸੁਚਾਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਅਹਿਮ ਪਹਿਲਕਦਮੀ ਸੂਬੇ ਵਿੱਚ ਅਮਨ-ਕਾਨੂੰਨ ਵੀ ਵਿਵਸਥਾ ਨੂੰ ਕਾਇਮ ਰੱਖਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਨਾਲ ਨਜਿੱਠਣ ਵਿੱਚ ਵੀ ਵਧੇਰੇ ਸਹਾਈ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਰਤੀ ਕਰਨ ਤੋਂ ਇਲਾਵਾ ਬੁਨਿਆਦੀ ਢਾਂਚੇ ਨੂੰ ਵਿਗਿਆਨਕ ਲੀਹਾਂ ‘ਤੇ ਅਪਗ੍ਰੇਡ ਕਰਕੇ ਪੰਜਾਬ ਪੁਲਿਸ ਦੇ ਆਧੁਨਿਕੀਕਰਨ ਲਈ ਵਚਨਬੱਧ ਹੈ।

 

 

 

Related posts

ਰਿਸ਼ਵਤ ਮਾਮਲੇ ’ਚ ਵਿਜੀਲੈਂਸ ਵਲੋਂ ਵਿਧਾਇਕ ਅਮਿਤ ਰਤਨ ਗ੍ਰਿਫਤਾਰ

punjabusernewssite

ਕਿਸਾਨ ਸੰਘਰਸ਼ 2.0: ਪੰਜਾਬ ਨੇ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਵਿਗੜਨ ਸਬੰਧੀ ਕੇਂਦਰ ਦੇ ਦੋਸ਼ਾਂ ਨੂੰ ਨਕਾਰਿਆ

punjabusernewssite

ਹੁਣ ਹਾਰ ਦੇ ਜ਼ਿੰਮੇਵਾਰ ਹੀ ਕਰ ਰਹੇ ਨੇ ਮੰਥਨ ਦਾ ਨਾਟਕ : ਪਵਨ ਦੀਵਾਨ

punjabusernewssite