ਸਰਕਾਰ ਵਲੋਂ ਤਨਖ਼ਾਹਾਂ ’ਚ ਕੀਤੇ ਪੰਜ ਫ਼ੀਸਦੀ ਨੂੰ ਤੁਰੰਤ ਲਾਗੂ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 20 ਸਤੰਬਰ: ਅਪਣੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਬੁੱਧਵਾਰ ਸਵੇਰ ਤੋਂ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਵਲੋਂ ਸ਼ੁਰੂ ਕੀਤੀ ਅਣਮਿਥੇ ਸਮੇਂ ਦੀ ਹੜਤਾਲ ਬਾਅਦ ਦੁਪਿਹਰ ਟ੍ਰਾਂਸਪੋਰਟ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਸਮਾਪਤ ਕਰ ਦਿੱਤੀ।
ਪੁਲਿਸ ਨੇ ਮੋਗਾ ਕਾਂਗਰਸ ਪ੍ਰਧਾਨ ਬਲਜਿੰਦਰ ਸਿੰਘ ਬੱਲੀ ਕਤਲ ਮਾਮਲੇ ‘ਚ 4 ਨੂੰ ਕੀਤਾ ਗ੍ਰਿਫ਼ਤਾਰ
ਪੰਜਾਬ ਭਵਨ ਵਿਖੇ ਪੀਆਰਟੀਸੀ ਕਾਮਿਆਂ ਦੀ ਜਥੇਬੰਦੀ ਨਾਲ ਹੋਈ ਮੀਟਿੰਗ ਵਿਚ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਇਲਾਵਾ ਟਰਾਂਸਪੋਰਟ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਅਮਨਦੀਪ ਕੌਰ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਹੜਤਾਲ ਕਰਨ ਵਾਲੇ ਆਉਟਸੋਰਸ ਅਤੇ ਕੰਟਰੈਕਚਿਊਲ ਮੁਲਾਜ਼ਮਾਂ ਵਲੋਂ ਆਪਣੀ ਮੰਗਾਂ ਸਬੰਧੀ ਟਰਾਂਸਪੋਰਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ।
ਬਠਿੰਡਾ ਦੇ ਗੁਰੂਘਰ ’ਚ ਗਰੰਥੀ ਸਿੰਘਾਂ ਨੇ ਚਾੜਿਆ ਚੰਨ: ਦੋ ਲੜਕੀਆਂ ਦਾ ਆਪਸ ’ਚ ਕੀਤਾ ਸਮÇਲੰਗੀ ਵਿਆਹ
ਮੁਲਾਕਾਤ ਦੌਰਾਨ ਲਾਲਜੀਤ ਸਿੰਘ ਭੁੱਲਰ ਨੇ ਹੜਤਾਲ ਕਰਨ ਵਾਲੇ ਮੁਲਾਜ਼ਮਾਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਾਰੇ ਮੁਲਾਜ਼ਮਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਅਗਲੀ ਤਨਖ਼ਾਹ 5 ਫ਼ੀਸਦ ਵਾਧੇ ਨਾਲ ਦੇਣ, ਬਲੈਕ ਲਿਸਟ ਕੀਤੇ ਗਏ ਮੁਲਾਜ਼ਮਾਂ ਨੂੰ ਨਿਯਮਾਂ ਅਨੁਸਾਰ ਬਹਾਲ ਕਰਨ,ਜਿਨ੍ਹਾਂ ਬੱਸਾਂ ਵਿਚ ਬੈਟਰੀਆਂ ਜਾ ਟਾਇਰ ਪੈਣ ਵਾਲੇ ਹਨ ਉਨ੍ਹਾਂ ਨੂੰ ਤੁਰੰਤ ਬਦਲਣ ਦੇ ਹੁਕਮ ਅਧਿਕਾਰੀਆਂ ਨੂੰ ਦਿੱਤੇ।
ਮੁੱਖ ਮੰਤਰੀ ਦੀ ਹਰੀ ਝੰਡੀ ਦੀ ਉਡੀਕ ਵਿਚ ਬਿਨ੍ਹਾਂ ਸਵਾਰੀਆਂ ਤੋਂ ਉਡ ਰਿਹਾ ਹੈ ਬਠਿੰਡਾ ਤੋਂ ਦਿੱਲੀ ਤੱਕ ਜਹਾਜ
ਇਸ ਮੰਗ ਨੂੰ ਪੂਰੀ ਕਰਨ ਦੀ ਪੁਸ਼ਟੀ ਕਰਦਿਆਂ ਪੰਜਾਬ ਰੋਡਵੇਜ਼ ਪੱਨਬੱਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਦੇ ਆਗੂ ਰੇਸ਼ਮ ਸਿੰਘ ਗਿੱਲ, ਸੰਦੀਪ ਗਰੇਵਾਲ ਤੇ ਕੁਲਵੰਤ ਸਿੰਘ ਮਨੇਸ ਨੇ ਦਸਿਆ ਕਿ ਕੱਚੇ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ,ਠੇਕੇਦਾਰ ਬਾਹਰ ਕੱਢ ਕੇ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕਰਨ, ਰਿਪੋਰਟਾਂ ਤੋ ਬਹਾਲ ਅਤੇ ਨਵੇਂ ਭਰਤੀ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ ਇੱਕਸਾਰਤਾ ਕਰਨ ਸਮੇਤ ਬਾਕੀ ਮੰਗ ਨੂੰ ਮੁੱਖ ਮੰਤਰੀ ਪੰਜਾਬ ਨਾਲ ਹੋਣ ਵਾਲੀ 29 ਦੀ ਮੀਟਿੰਗ ਵਿੱਚ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ।
Share the post "ਮੰਤਰੀ ਨਾਲ ਮੀਟਿੰਗ ਬਾਅਦ ਪੀਆਰਟੀਸੀ/ਪੰਜਾਬ ਰੋਡਵੇਜ਼ ਦੇ ਕੱਚੇ ਕਾਮਿਆਂ ਨੇ ਹੜਤਾਲ ਕੀਤੀ ਸਮਾਪਤ"