ਰਾਸ਼ਨ ਕਾਰਡ ਦੀ ਵੈਰੀਫਿਕੇਸ਼ਨ ਫੂਡ ਸਪਲਾਈ ਵਿਭਾਗ ਅਧੀਨ ਕਰਵਾਈ ਜਾਵੇ
ਸੁਖਜਿੰਦਰ ਮਾਨ
ਬਠਿੰਡਾ, 6 ਦਸੰਬਰ: ਪੰਜਾਬ ਸਰਕਾਰ ਵੱਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਕਰਵਾਈ ਜਾ ਰਹੀ ਹੈ ਜਿਸਦੇ ਵਿਚ ਬਠਿੰਡਾ ਸ਼ਹਿਰੀ ਹਲਕੇ ’ਚ ਇਸ ਵੈਰੀਫ਼ਿਕੇਸ਼ਨ ਲਈ ਨਗਰ ਨਿਗਮ ਦੇ ਕਰਮਚਾਰੀਆਂ ਦੀ ਡਿਊਟੀ ਲਾਈ ਗਈ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਰੋਜ਼ਾਨਾ ਨਗਰ ਨਿਗਮ ਵੈਰੀਫਿਕੇਸ਼ਨ ਲਈ ਆਉਂਦੇ ਹਨ ਅਤੇ ਖੱਜਲ ਖੁਆਰ ਹੋ ਰਹੇ ਹਨ। ਇਸ ਮਾਮਲੇ ਦਾ ਕਾਂਗਰਸ ਪਾਰਟੀ ਵੱਲੋਂ ਗੰਭੀਰ ਨੋਟਿਸ ਲੈਂਦੇ ਹੋਏ ਅੱਜ ਕਾਂਗਰਸੀ ਆਗੂਆਂ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ, ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ, ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ ਤੇ ਹਰਵਿੰਦਰ ਸਿੰਘ ਲੱਡੂ ਤੋਂ ਇਲਾਵਾ ਕੌਂਸਲਰ ਚਰਨਜੀਤ ਸਿੰਘ ਤੇ ਸਾਧੂ ਸਿੰਘ, ਰੁਪਿੰਦਰ ਬਿੰਦਰਾ ਆਦਿ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਮਿਲਿਆ ਅਤੇ ਮੰਗ ਪੱਤਰ ਰਾਹੀਂ ਮੰਗ ਕੀਤੀ ਕਿ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਫੂਡ ਸਪਲਾਈ ਵਿਭਾਗ ਅਧੀਨ ਕਰਵਾਈ ਜਾਵੇ। ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਰਡਾਂ ਦੀ ਵੈਰੀਫਿਕੇਸ਼ਨ ਨਗਰ ਨਿਗਮ ਦੇ ਕਰਮਚਾਰੀਆਂ ਤੋਂ ਕਰਵਾਉਣਾ ਗਲਤ ਹੈ ਅਤੇ ਨਿਗਮ ਵਿੱਚ ਉਹਨਾਂ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕ ਮੁੱਦਿਆਂ ਤੇ ਵੋਟਾਂ ਮੰਗ ਕੇ ਬਣੀ ਸੀ ਪਰ ਅੱਜ ਲੋਕਾਂ ਨੂੰ ਵੀ ਖੱਜਲ-ਖੁਆਰ ਕੀਤਾ ਜਾ ਰਿਹਾ ਹੈ ਇਸ ਦਾ ਨਤੀਜਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਲੋਕ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਪੁਸ਼ਪਾ ਰਾਣੀ ਕੌਂਸਲਰ ਰਾਜ ਰਾਣੀ ਕੌਂਸਲਰ ਕਿਰਨਾ ਰਾਣੀ ਗੁਰਪ੍ਰੀਤ ਸਿੰਘ ਬੰਟੀ ਆਦਿ ਹਾਜ਼ਰ ਸਨ।
Share the post "ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਸਬੰਧੀ ਕਾਂਗਰਸ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ"