ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਸਮੀਖਿਆ ਬੈਠਕ
ਬਠਿੰਡਾ, 11 ਅਕਤੂਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਕੋਲੋਂ ਮਾਲ ਵਿਭਾਗ ਨਾਲ ਜਿੱਥੇ ਕੀਤੇ ਗਏ ਕਾਰਜਾਂ ਨੂੰ ਵਾਚਿਆ ਉੱਥੇ ਹੀ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੁਰਾਣੇ ਲੰਬਿਤ ਪਏ ਕੇਸਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਵਿਜੀਲੈਂਸ ਵੱਲੋਂ 40,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਰੰਗੇ ਹੱਥੀਂ ਕਾਬੂ
ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਤੇ ਚੱਲ ਰਹੇ ਕੇਸਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਿਆ ਜਾਵੇ। ਇਸ ਮੌਕੇ ਉਨ੍ਹਾਂ ਜਿੱਥੇ ਚੰਗਾ ਕੰਮ ਕਰਨ ਵਾਲੇ ਅਧਿਕਾਰੀਆਂ ਦੀ ਪ੍ਰਸੰਸਾਂ ਕੀਤੀ ਉੱਥੇ ਹੀ ਕੰਮ ਵਿੱਚ ਢਿੱਲ-ਮੱਠ ਕਰਨ ਵਾਲੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਵੀ ਕੀਤੀ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਾਲ ਵਿਭਾਗ ਨਾਲ ਨਿਸ਼ਾਨਦੇਹੀ, ਇੰਤਕਾਲ ਕੇਸਾਂ, ਰਿਕਵਰੀ ਕੇਸਾਂ ਆਦਿ ਦੇ ਲੰਬਿਤ ਮਾਮਲਿਆਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੇ ਆਦੇਸ਼ ਜਾਰੀ ਦਿੱਤੇ।
ਮਾਲ ਵਿਭਾਗ ਨੇ ਲਾਗੂ ਕੀਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਫੈਸਲਾ
ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਰ ਸ਼ੁਕਰਵਾਰ ਵਿਸ਼ੇਸ਼ ਬੈਠਕ ਕਰਕੇ ਉਨ੍ਹਾਂ ਵਲੋਂ ਕੀਤੇ ਗਏ ਕਾਰਜਾਂ ਦੀ ਸਮੀਖਿਆ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੈਡਮ ਮਨਦੀਪ ਕੌਰ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸਡੀਐਮ ਤਲਵੰਡੀ ਸਾਬੋ ਗਗਨਦੀਪ ਸਿੰਘ, ਐਸਡੀਐਮ ਮੌੜ ਵਰਿੰਦਰ ਸਿੰਘ, ਸਹਾਇਕ ਕਮਿਸ਼ਨਰ ਜਨਰਲ ਪੰਕਜ ਕੁਮਾਰ, ਜ਼ਿਲ੍ਹ ਮਾਲ ਅਫ਼ਸਰ ਬਲਕਰਨ ਸਿੰਘ ਮਾਹਲ ਤੋਂ ਇਲਾਵਾ ਜ਼ਿਲ੍ਹਾ ਨਾਲ ਸਬੰਧਤ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Share the post "ਲੰਬਿਤ ਪਏ ਕੇਸਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ"