ਸੁਖਜਿੰਦਰ ਮਾਨ
ਬਠਿੰਡਾ,14 ਫ਼ਰਵਰੀ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਅੱਜ ਪਿੰਡ ਰਾਮਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਰਨਲ ਸਕੱਤਰ ਸਰੂਪ ਸਿੰਘ ਸਿੱਧੂ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਸਾਨ ਆਗੂ ਸਰੂਪ ਸਿੱਧੂ ਨੇ ਕੇਂਦਰ ’ਤੇ ਦੋਸ਼ ਲਗਾਇਆ ਕਿ ਕਿਸਾਨ ਸੰਘਰਸ਼ ਮੁਲਤਵੀਂ ਕਰਨ ਸਮੇਂ ਕੀਤੇ ਵਾਅਦਿਆਂ ਨੂੰ ਵਿਸਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਹੁਣ ਤੱਕ ਐਮ ਐਸ ਪੀ ਕਮੇਟੀ ਬਣਾਈ ਗਈ ਹੈ, ਨਾ ਹੀ ਸੰਘਰਸ ਵਿੱਚ ਸਹੀਦ ਹੋਏ ਕਿਸਾਨਾਂ ਨੂੰ ਮੁਆਵਜਾ ਦਿੱਤਾ ਤੇ ਇੱਕ ਪ੍ਰਵਾਰ ਦੇ ਮੈਂਬਰਾਂ ਨੂੰ ਨੋਕਰੀ ਦਿਤੀ ਗਈ। ਇਸੇ ਤਰ੍ਹਾਂ ਕਿਸਾਨਾਂ ਵਿਰੁਧ ਦਰਜ ਕੇਸ ਵਾਪਸ ਲਏ ਗਏ ਤੇ ਨਾਂ ਹੀ ਬਿਜਲੀ ਬਿੱਲ ਵਿਚੋਂ ਸਬਸਿਡੀ ਨੂੰ ਖਤਮ ਕਰਨ ਦੀ ਮੱਦ ਵਾਪਸ ਲਈ ਗਈ ਹੈ। ਇਸ ਮੌਕੇ ਜਥੇਬੰਦੀ ਦੇ ਸੂਬਾ ਮੁੱਖ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾ ਨੇ ਕਿਹਾ ਕਿ ਅੱਜ ਪੰਜਾਬ ਮੋਦੀ ਦੀ ਰੈਲੀ ਕਰਨ ਨੂੰ ਲੈ ਕੇ ਰੋਸ ਪ੍ਰਦਰਸਨ ਕਰ ਕੇ ਕਿਸਾਨਾਂ ਨੇ ਮੋਦੀ ਸਰਕਾਰ ਦੇ ਪੁਤਲੇ ਫੂਕੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ 16 ਫਰਵਰੀ ਨੂੰ ਤਸਹਿਲ ਤੇ ਜਿਲ੍ਹਾ ਪੱਧਰ ’ਤੇ ਮੋਦੀ ਸਰਕਾਰ ਦੀਆਂ ਅਰਥੀਆਂ ਸਾੜੀਆਂ ਜਾਣਗੀਆਂ।
ਲੱਖੋਵਾਲ ਜਥੇਬੰਦੀ ਦੇ ਆਗੂਆਂ ਨੇ ਫ਼ੂਕਿਆ ਮੋਦੀ ਦਾ ਪੁਤਲਾ
9 Views