WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਅਪਰਾਧ ਜਗਤ

ਵਣ ਵਿਭਾਗ ਦਾ ਖੇਤਰੀ ਮੈਨੇਜਰ 30,000 ਰੁਪਏ ਰਿਸ਼ਵਤ ਲੈੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ, 8 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਕਸਬਾ ਫਿਲੌਰ ਵਿਖੇ ਪੰਜਾਬ ਜੰਗਲਾਤ ਵਿਭਾਗ ਦੇ ਖੇਤਰੀ ਮੈਨੇਜਰ ਵਜੋਂ ਤਾਇਨਾਤ ਸੁਖਮਿੰਦਰ ਸਿੰਘ ਹੀਰਾ, ਪੀ.ਐਫ.ਐਸ., ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਜੰਗਲਾਤ ਠੇਕੇਦਾਰ ਬਲਕਾਰ ਸਿੰਘ ਵਾਸੀ ਪਿੰਡ ਕਾਲਸ ਕਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।

ਲੱਖੇ ਸਿਧਾਣੇ ਨੂੰ ਪੁਲਿਸ ਨੇ ਅੱਧੀ ਰਾਤ ਕੀਤਾ ਰਿਹਾਅ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਲੁਧਿਆਣਾ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਜੰਗਲਾਤ ਅਧਿਕਾਰੀ ਨੇ ਉਸਦੀ ਫਰਮ ਨੂੰ ਅਲਾਟ ਕੀਤੇ ਟੈਂਡਰ ਤਹਿਤ ਦਰੱਖਤਾਂ ਦੀ ਕਟਾਈ ਬਦਲੇ ਉਸ ਤੋਂ 35,000 ਰੁਪਏ ਬਤੌਰ ਕਮਿਸ਼ਨ ਦੇਣ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਸੁਖਮਿੰਦਰ ਸਿੰਘ ਨੇ ਉਸਨੂੰ ਧਮਕਾਇਆ ਹੈ ਕਿ ਜੇਕਰ ਉਸਨੇ ਇਸ ਕਮਿਸ਼ਨ ਦੀ ਅਦਾਇਗੀ ਨਾ ਕੀਤੀ ਤਾਂ ਭਵਿੱਖ ਵਿੱਚ ਉਸ (ਸ਼ਿਕਾਇਤਕਰਤਾ) ਨੂੰ ਅਜਿਹਾ ਕੋਈ ਟੈਂਡਰ ਅਲਾਟ ਨਹੀਂ ਕਰਨ ਦੇਵੇਗਾ।

ਬਿਨ੍ਹਾਂ ਲਾਇਸੈਂਸ ਤੋਂ ਉਦਯੋਗਿਕ ਏਰੀਏ ਵਿੱਚ ਚੱਲ ਰਹੇ ਮਿਲਕ ਸੈਂਟਰ ’ਤੇ ਸਿਹਤ ਵਿਭਾਗ ਨੇ ਮਾਰਿਆ ਛਾਪਾ

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਉਂਦਿਆਂ ਦੱਸਿਆ ਕਿ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਪਰ ਮਜਬੂਰੀ ਵੱਸ ਉਸਨੂੰ ਪਹਿਲੀ ਕਿਸ਼ਤ ਵਜੋਂ 5000 ਰੁਪਏ ਉਕਤ ਵਣ ਅਧਿਕਾਰੀ ਨੂੰ ਦੇਣੇ ਪਏ ਅਤੇ ਹੁਣ ਉਹ ਬਕਾਇਆ ਪੈਸਿਆਂ ਦੀ ਮੰਗ ਕਰ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਈ.ਓ.ਡਬਲਯੂ. ਲੁਧਿਆਣਾ ਦੀ ਇੱਕ ਟੀਮ ਨੇ ਉਕਤ ਵਣ ਅਧਿਕਾਰੀ ਨੂੰ ਦੋ ਅਧਿਕਾਰੀਆਂ ਦੇ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖਿਲਾਫ਼ ਈ.ਓ.ਡਬਲਯੂ. ਵਿਜੀਲੈਂਸ ਬਿਉਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Related posts

ਕਰੋੜਾਂ ਦੀ ਨਸ਼ਾ ਤਸਕਰੀ ਵਿਚ ਲੋੜੀਦਾ ਨਸ਼ਾ ਤਸਕਰ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਵੱਲੋਂ ਬਠਿੰਡਾ ਤੋਂ ਗ੍ਰਿਫਤਾਰ

punjabusernewssite

ਬੀਤੇ ਕੱਲ ਤੋਂ ਗਾਇਬ ਚਾਰ ਸਾਲਾਂ ਬੱਚੇ ਦੀ ਲਾਸ਼ ਪਾਣੀ ਦੀ ਡਿੱਗੀ ਵਿਚੋਂ ਬਰਾਮਦ

punjabusernewssite

ਅਪਰਾਧ ਨੂੰ ਠੱਲ ਪਾਉਣ ਵਾਲੇ ‘ਸੀਆਈਏ’ ਸਟਾਫ਼ ਦੇ ਇੰਚਾਰਜ਼ ਸਹਿਤ ਸਟਾਫ਼ ਨੂੰ ਦਿੱਤੀ ਵਿਸ਼ੇਸ ਤਰੱਕੀ

punjabusernewssite