ਪੰਜਾਬੀ ਖ਼ਬਰਸਾਰ ਬਿਉਰੋ
ਅੰਮਿ੍ਰਤਸਰ, 28 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੇਰਕਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਬਿਜਲੀ ਚੋਰੀ ਵਿਰੋਧੀ (ਐਂਟੀ ਪਾਵਰ ਥੈਫਟ) ਥਾਣੇ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨਰਿੰਦਰ ਸਿੰਘ (831/ਅੰਮਿ੍ਰਤਸਰ ਦਿਹਾਤੀ) ਨੂੰ 4,000 ਰੁਪਏ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮ ਏਐਸਆਈ ਨੂੰ ਤਰਲੋਚਨ ਸਿੰਘ ਵਾਸੀ ਨਵੀਂ ਅਬਾਦੀ, ਵੇਰਕਾ ਦੀ ਸਿਕਾਇਤ ’ਤੇ ਗਿ੍ਰਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਉਨਾਂ ਦੱਸਿਆ ਕਿ ਸਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ ਲਗਾਇਆ ਕਿ ਉਪਰੋਕਤ ਪੁਲਿਸ ਮੁਲਾਜਮ ਉਸਦੇ ਖਿਲਾਫ ਦਰਜ ਹੋਏ ਬਿਜਲੀ ਚੋਰੀ ਦੇ ਕੇਸ ਵਿੱਚ ਜਾਂਚ ਅਧਿਕਾਰੀ ਹੈ ਅਤੇ ਇਸ ਮਾਮਲੇ ਸਬੰਧੀ ਅਦਾਲਤ ‘ਚ ਜਾਂਚ ਰਿਪੋਰਟ ਪੇਸ ਕਰਨ ਬਦਲੇ ਉਸ ਤੋਂ 4,000 ਰੁਪਏ ਦੀ ਰਿਸਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਿਕਾਇਤ ਵਿਚਲੇ ਤੱਥਾਂ ਦੀ ਪੁਸਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਉਰੋ ਦੇ ਅੰਮਿ੍ਰਤਸਰ ਯੂਨਿਟ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 4,000 ਰੁਪਏ ਦੀ ਰਿਸਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ ਦੱਸਿਆ ਕਿ ਉਕਤ ਏ.ਐਸ.ਆਈ ਦੇ ਖਿਲਾਫ ਭਿ੍ਰਸਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮਿ੍ਰਤਸਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਹੈ।
ਵਿਜੀਲੈਂਸ ਵੱਲੋਂ ਰਿਸਵਤਖੋਰੀ ਦੇ ਮਾਮਲੇ ਚ ਏਐਸਆਈ ਗਿ੍ਰਫਤਾਰ
13 Views