10 Views
ਜਲੰਧਰ ਵਿੱਚ ਗਿ੍ਫ਼ਤਾਰ ਕੀਤਾ ਤੇ ਅੱਜ ਮੋਹਾਲੀ ਕੋਰਟ ‘ਚ ਪੇਸ਼ ਕਰੇਗੀ ਈਡੀ
ਸੁਖਜਿੰਦਰ ਮਾਨ
ਚੰਡੀਗੜ੍ਹ, 4 ਫਰਵਰੀ: ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਅੱਜ ਮੁਸ਼ਕਿਲਾਂ ਉਸ ਸਮੇਂ ਵਧਦੀਆ ਨਜ਼ਰ ਆਈਆਂ ਜਦ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਨਜਾਇਜ ਮਾਇਨਗ ਦੇ ਮਾਮੇ ਵਿੱਚ ਚਰਚਾ ਵਿੱਚ ਆਏ ਬੀਤੀ ਰਾਤ ਉਨ੍ਹਾਂ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਜਲੰਧਰ ਵਿੱਚ ਗ੍ਰਿਫ਼ਤਾਰ ਕਰ ਲਿਆ। ਪਤਾ ਲੱਗਿਆ ਹੈ ਕਿ ਬੀਤੀ ਰਾਤ ਹੀ ਉਸ ਦਾ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ ਅਤੇ ਅੱਜ ਉਸ ਨੂੰ ਅਗਲੇਰੀ ਪੁੱਛਗਿੱਛ ਲਈ ਮੁਹਾਲੀ ਦੀ ਕੋਰਟ ਵਿਚ ਪੇਸ਼ ਕੀਤਾ ਜਾਵੇਗਾ। ਬੇਸ਼ੱਕ ਮੁੱਖ ਮੰਤਰੀ ਚੰਨੀ ਈਡੀ ਦੀ ਇਸ ਕਾਰਵਾਈ ਨੂੰ ਬਦਲੇਖੋਰੀ ਦੀ ਭਾਵਨਾ ਨਾਲ ਕੀਤੀ ਹੋਈ ਦੱਸ ਰਹੇ ਹਨ ਪ੍ਰੰਤੂ ਬਿਨਾਂ ਸ਼ੱਕ ਛੇ ਫਰਵਰੀ ਨੂੰ ਰਾਹੁਲ ਗਾਂਧੀ ਵੱਲੋਂ ਪੰਜਾਬ ਚ ਮੁੱਖ ਮੰਤਰੀ ਦੇ ਚਿਹਰੇ ਦੇ ਕੀਤੇ ਜਾਣ ਵਾਲੇ ਐਲਾਨ ਉੱਪਰ ਇਸ ਦਾ ਜ਼ਰੂਰ ਪ੍ਰਭਾਵ ਪਵੇਗਾ। ਇਥੇ ਦੱਸਣਾ ਬਣਦਾ ਹੈ ਕਿ ਪਿਛਲੇ ਦਿਨਾਂ ਵਿੱਚ ਈਡੀ ਵੱਲੋਂ ਪੰਜਾਬ ਭਰ ‘ਚ ਵੱਖ ਵੱਖ ਥਾਵਾਂ ‘ਤੇ ਕੀਤੀ ਛਾਪੇਮਾਰੀ ਦੌਰਾਨ ਭੁਪਿੰਦਰ ਸਿੰਘ ਹਨੀ ਦੇ ਮੁਹਾਲੀ ਸਥਿਤ ਹੋਮਲੈਡ ਵਿੱਚ ਕਿਰਾਏ ਦੇ ਫਲੈਟ ਵਿੱਚੋਂ ਕਰੀਬ ਅੱਠ ਕਰੋੜ ਦੀ ਨਕਦੀ ਕੀਮਤੀ ਸੋਨੇ ਦੇ ਗਹਿਣੇ ਅਤੇ ਬਾਰਾਂ ਲੱਖ ਦੀ ਘੜੀ ਬਰਾਮਦ ਹੋਈ ਸੀ। ਇਸੇ ਤਰ੍ਹਾਂ ਸਨੀ ਦੇ ਦੋਸਤ ਸੰਦੀਪ ਦੇ ਕੋਲੋਂ ਵੀ ਈਡੀ ਨੂੰ ਦੋ ਕਰੋੜ ਰੁਪਏ ਨਕਦੀ ਮਿਲੇ ਸਨ ਜਿਸ ਤੋਂ ਬਾਅਦ ਈਡੀ ਦੇ ਅਧਿਕਾਰੀ ਛਾਪਾਮਾਰੀ ਦੌਰਾਨ ਬਰਾਮਦ ਦਸਤਾਵੇਜ਼ਾਂ ਅਤੇ ਹੋਰ ਸਾਮਾਨ ਨੂੰ ਆਪਣੇ ਨਾਲ ਲੈ ਗਈ ਸੀ। ਉਸ ਸਮੇਂ ਤੋਂ ਹੀ ਹਨੀ ਨੂੰ ਗ੍ਰਿਫ਼ਤਾਰ ਕਰਨ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਸੀ ਪ੍ਰੰਤੂ ਹੁਣ ਈਡੀ ਦੀ ਇਸ ਤਾਜ਼ਾ ਕਾਰਵਾਈ ਕਾਰਨ ਪੰਜਾਬ ਦੇ ਚੁਣਾਵੀ ਮਾਹੌਲ ਉੱਪਰ ਇਸ ਦਾ ਅਸਰ ਵੇਖਣ ਨੂੰ ਮਿਲ ਸਕਦਾ ਹੈ।
Share the post "ਵੱਡੀ ਖ਼ਬਰ: ਮੁੱਖ ਮੰਤਰੀ ਚੰਨੀ ਦਾ ਭਤੀਜਾ ‘ਹਨੀ’ ਨਾਜਾਇਜ਼ ਮਾਈਨਿੰਗ ਦੇ ਮਾਮਲੇ ‘ਚ ਈ.ਡੀ ਵਲੋਂ ਗ੍ਰਿਫ਼ਤਾਰ "