Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਸਪੀਕਰ ਦੀ ਨਿਵੇਕਲੀ ਪਹਿਲ- ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਵਿਧਾਨ ਸਭਾ ਵਿੱਚ ਸਨਮਾਨ

9 Views

ਪਰਾਲੀ ਦਾ ਨਿਬੇੜਾ ਕਿਸਾਨਾਂ ਦੇ ਸਹਿਯੋਗ ਬਿਨਾਂ ਸੰਭਵ ਨਹੀਂ: ਮੀਤ ਹੇਅਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ, 17 ਅਕਤੂਬਰ:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਕ ਨਿਵੇਕਲੀ ਪਹਿਲ ਕਰਦਿਆਂ ਬੀਤੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸਨਮਾਨ ਕੀਤਾ। ਇਸ ਮੌਕੇ ਉਹਨਾਂ ਕਿਸਾਨਾਂ ਦਾ ਵੀ ਸਨਮਾਨ ਕੀਤਾ ਗਿਆ ਜੋ ਝੋਨੇ ਦੀ ਸਿੱਧੀ ਬਿਜਾਈ ਕਰਦੇ ਹਨ।ਇਸ ਸਨਮਾਨ ਸਮਾਰੋਹ ਵਿੱਚ ਫ਼ਰੀਦਕੋਟ ਜ਼ਿਲੇ 18, ਮੋਗਾ ਦੇ 13, ਸੰਗਰੂਰ ਦੇ 10, ਰੂਪਨਗਰ ਦੇ 1 ਅਤੇ ਗੁਰਦਾਸਪੁਰ 10 ਅਤੇ ਲੁਧਿਆਣਾ ਤੇ ਬਰਨਾਲਾ ਦੇ 7 ਵਾਤਾਵਰਨ ਪ੍ਰੇਮੀ ਕਿਸਾਨਾਂ ਦਾ ਸਨਮਾਨ ਕੀਤਾ ਗਿਆ। ਸਨਮਾਨ ਸਮਾਰੋਹ ਦੌਰਾਨ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਵੱਲੋਂ ਦਿਖਾਏ ਗਏ ਮਾਰਗ ਉੱਤੇ ਚੱਲਦਿਆਂ ਖੇਤੀ ਕਰ ਰਹੇ ਕਿਸਾਨਾਂ ਦਾ ਸਨਮਾਨ ਕਰਕੇ ਉਹ ਖੁਦ ਸਨਮਾਨਿਤ ਹੋਇਆ ਮਹਿਸੂਸ ਕਰ ਰਹੇ ਹਨ ਕਿਉਂਕਿ ਇਹ ਕਿਸਾਨ ਸਮਾਜ ਲਈ ਬਹੁਤ ਵੱਡਾ ਉਪਰਾਲਾ ਕਰ ਰਹੇ ਹਨ। ਉਹਨਾਂ ਕਿਹਾ ਕਿ ਵਿਧਾਨ ਸਭਾ ਵਿੱਚ ਇਸ ਤਰਾਂ ਦਾ ਇਹ ਪਹਿਲਾ ਸਮਾਗਮ ਹੋਇਆ ਹੈ ਜਿਸ ਵਿੱਚ ਵਾਤਾਵਰਨ ਨਾਲ ਜੁੜੇ ਹੋਏ ਲੋਕਾਂ ਨੂੰ ਮਿਲ ਬੈਠ ਕੇ ਵਿਚਾਰ ਚਰਚਾ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ ਉਨਾਂ ਨੇ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀ ਕਰਨ ਲਈ ਵੱਧ ਤੋਂ ਵੱਧ ਮਦਦ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਪੰਜਾਬ ਰਾਜ ਦੇ ਵਾਤਾਵਰਨ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਆਏ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਇਸ ਨਿਵੇਕਲੇ ਕਿਸਮ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਇਹ ਪ੍ਰੋਗਰਾਮ ਪੰਜਾਬ ਦੇ ਕਿਸਾਨਾਂ ਲਈ ਮਾਰਗ ਦਰਸ਼ਕ ਦਾ ਕੰਮ ਕਰੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਹੁਤ ਗੰਭੀਰਤਾ ਨਾਲ ਯਤਨਸ਼ੀਲ ਹੈ ਅਤੇ ਹਰ ਪੱਧਰ ‘ਤੇ ਇਸ ਬਾਰੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਉਦਯੋਗਾਂ ਅਤੇ ਭੱਠਿਆਂ ਨੂੰ ਇਸ ਗੱਲ ਲਈ ਪ੍ਰੇਰਿਤ ਕੀਤਾ ਹੈ ਕਿ ਉਹ ਪਰਾਲੀ ਨੂੰ ਬਾਲਣ ਵਜੋਂ ਵਰਤਣ ਪਰੰਤੂ ਇਸ ਨਾਲ ਵੀ ਪੈਦਾ ਹੋਣ ਵਾਲੀ ਪਰਾਲੀ ਦਾ 20 ਫ਼ੀਸਦੀ ਹਿੱਸਾ ਹੀ ਨਿਪਟਾਇਆ ਜਾ ਸਕਦਾ ਹੈ ਜਦਕਿ ਪਰਾਲੀ ਦੇ 80 ਫ਼ੀਸਦੀ ਹਿੱਸੇ ਦਾ ਕਿਸਾਨਾਂ ਦੇ ਸਹਿਯੋਗ ਬਿਨਾਂ ਨਿਪਟਾਰਾ ਸੰਭਵ ਨਹੀਂ। ਇਸ ਮੌਕੇ ਉਹਨਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਨੁੱਖ ਨੂੰ ਧਰਤੀ ‘ਤੇ ਰਹਿਣ ਲਈ ਸਭ ਤੋਂ ਵੱਧ ਸ਼ੁੱਧ ਵਾਤਾਵਰਨ ਦੀ ਲੋੜ ਹੈ।ਇਸ ਮੌਕੇ 100 ਦੇ ਕਰੀਬ ਕਿਸਾਨਾਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਨ ਸਭਾ ਦੀ ਪ੍ਰੀਵਲੇਜ਼ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਵੱਲੋਂ ਸਨਮਾਨ ਪੱਤਰ ਦਿੱਤੇ ਗਏ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਭਾਈ ਘਨਈਆ ਕੈਂਸਰ ਰੋਕੋ ਸੇਵਾ ਸੋਸਾਇਟੀ ਫਰੀਦਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ, ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵੀ ਹਾਜ਼ਰ ਸਨ।

Related posts

ਕਿਸਾਨ ਖ਼ੁਦਕਸ਼ੀ: ਕਿਸਾਨ ਜਥੇਬੰਦੀ ਨੇ ਲਾਸ਼ ਪ੍ਰਾਈਵੇਟ ਫ਼ਾਈਨਾਂਸ ਕੰਪਨੀ ਦੇ ਦਫ਼ਤਰ ਅੱਗੇ ਰੱਖੀ

punjabusernewssite

ਦਲਿਤਾਂ ਦੀ ਲੁੱਟ ਅਤੇ ਸਮਾਜਿਕ ਜਬਰ ਦੇ ਖਿਲਾਫ਼ ਮਜਦੂਰ ਮੁਕਤੀ ਮੋਰਚੇ ਵੱਲੋਂ ਰਾਜ ਅੰਦਰ ਲਾਮਬੰਦੀ ਮੁਹਿੰਮ ਚਲਾਉਣ ਦਾ ਐਲਾਨ

punjabusernewssite

ਜਿਉਦ ਦੀ ਮਜ਼ਦੂਰ ਔਰਤ ਨੂੰ ਇਨਸਾਫ਼ ਦਿਵਾਉਣ ਲਈ ਐਸ ਐਸ ਪੀ ਨੂੰ ਮਿਲਿਆ ਵਫਦ

punjabusernewssite