ਸੁਖਜਿੰਦਰ ਮਾਨ
ਬਠਿੰਡਾ, 9 ਨਵੰਬਰ:ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋਂ ਜਿ਼ਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਸ੍ਰੀ ਸੁਮੀਤ ਮਲਹੋਤਰਾ ਦੀ ਰਹਿਨੁਮਾਈ ਹੇਠ ਨਾਗਰਿਕਾਂ ਨੂੰ ਕਾਨੂੰਨੀ ਜਾਗਰੂਰਤਾ ਮੁਹਿੰਮ ਤਹਿਤ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਦੇ ਮੌਕੇ ਮੈਗਾ ਲੀਗਲ ਸਰਵਿਸ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਪੰਜਾਬ ਸਰਕਾਰ ਦੇ ਵਿਭਾਗਾਂ ਵੱਲੋਂ ਲੋਕ ਭਲਾਈ ਦੀਆਂ ਸਕੀਮਾਂ ਦਾ ਲਾਭ ਦੇਣ ਲਈ ਵੀ ਹੈਲਪ ਡੈਸਕ ਸਥਾਪਿਤ ਕੀਤੇ ਗਏ। ਇਸ ਮੌਕੇ ਉਪਰ ਬੋਲਦਿਆਂ ਸ੍ਰੀ ਸੁਮੀਤ ਮਲਹੋਤਰਾ ਨੇ ਕਿਹਾ ਕਿ ਇਸ ਕੈਂਪ ਨੂੰ ਲਗਾਉਣ ਦਾ ਮੁੱਖ ਮੰਤਵ ਸਮਾਜ ਦੇ ਹਰ ਵਰਗ ਤੱਕ ਮੁਫਤ ਕਾਨੂੰਨੀ ਸੇਵਾਵਾਂ ਦਾ ਸੰਦੇਸ਼ ਪਹੁੰਚਾਉਣਾ ਹੈ ਤਾਂ ਜੋ ਸਮਾਜ ਵਿੱਚ ਕੋਈ ਵੀ ਵਿਅਕਤੀ ਨਿਆਂ ਪ੍ਰਾਪਤੀ ਲਈ ਵਕੀਲ ਦੀਆਂ ਸੇਵਾਵਾਂ ਤੋਂ ਵਾਂਝਾ ਨਾ ਰਹੇ। ਇਸ ਤੋਂ ਇਲਾਵਾ ਇਸ ਮੌਕੇ ਉਪਰ ਸੀ.ਜੇ.ਐਮ—ਸਹਿਤ—ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਰੇਸ਼ ਕੁਮਾਰ ਗੋਇਲ ਨੇ ਆਮ ਜਨਤਾ ਨੂੰ ਆਪਸੀ ਝਗੜਿਆਂ ਦਾ ਨਿਪਟਾਰਾ ਮਿਤੀ 12.11.2022 ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਅਤੇ ਮੀਡੀਏਸ਼ਨ ਸੈਂਟਰ ਵਿੱਚ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਪਰ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ, ਸ੍ਰੀ ਵਰਿੰਦਰ ਸ਼ਰਮਾ ਬਾਰ ਪ੍ਰਧਾਨ, ਸ੍ਰੀ ਕੰਵਲਜੀਤ ਕੁਟੀ ਐਡਵੋਕੇਟ ਅਤੇ ਸ੍ਰੀ ਮੋਹਨ ਲਾਲ ਗਰਗ ਚੇਅਰਮੈਨ, ਬਠਿੰਡਾ ਕਾਲਜ ਆਫ ਲਾਅ ਅਤੇ ਪੋ੍ਰਫੈਸਰ ਐਨ ਕੇ ਗੋਸਾਈ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਉਪਰ ਪ੍ਰਿੰਸੀਪਲ ਸੁਰਜੀਤ ਸਿੰਘ, ਸ੍ਰੀਮਤੀ ਰਮਨ ਗੋਇਲਮੇਅਰ ਬਠਿੰਡਾ ਵੀ ਮੋਜੂਦ ਸਨ। ਇਸ ਤੋਂ ਇਲਾਵਾ ਇਸ ਕੈਂਪ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ, ਬਠਿੰਡਾ ਕਾਲਜ ਆਫ਼ ਲਾਅ, ਰਾਜਿੰਦਰਾ ਕਾਲਜ ਅਤੇ ਸਟਾਰ ਪਲੱਸ ਕਾਨਵੈਂਟ ਸਕੂਲ, ਰਾਮਾ ਦੇ ਵਿਦਿਆਰਥੀਆਂ ਨੇ ਵੱਖ ਵੱਖ ਸਮਾਜਿਕ ਵਿਸਿ਼ਆਂ ਉਪਰ ਪੇਸ਼ਕਾਰੀਆਂ ਕੀਤੀਆਂ। ਇਸ ਤੋ ਇਲਾਵਾ ਸਟੇਜ ਦਾ ਸੰਚਾਲਨ ਸ੍ਰੀਮਤੀ ਅੰਮ੍ਰਿਤਪਾਲ ਕੌਰ ਗਿੱਲ ਅਤੇ ਸ੍ਰੀ ਲਵਲੀਨ ਸਚਦੇਵਾ ਨੇ ਕੀਤਾ।
Share the post "ਸਰਕਾਰੀ ਰਾਜਿੰਦਰਾ ਕਾਲਜ ਵਿਖੇ ਕੌਮੀ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਮੈਗਾ ਲੀਗਲ ਸਰਵਿਸ ਕੈਂਪ ਲਗਾਇਆ"