ਸੁਖਜਿੰਦਰ ਮਾਨ
ਬਠਿੰਡਾ, 29 ਅਪ੍ਰੈਲ : ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਠਵੀਂ ਦੇ ਐਲਾਨੇ ਨਤੀਜਿਆਂ ਵਿਚ ਬਠਿਡਾ ਜ਼ਿਲ੍ਹੇ ਦੇ ਅੱਧੀ ਦਰਜ਼ਨ ਸਕੂਲਾਂ ਦੇ ਦਸ ਵਿਦਿਆਰਥੀਆਂ ਨੇ ਮੈਰਿਟ ਵਿਚ ਸਥਾਨ ਹਾਸਲ ਕੀਤਾ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਿਵਪਾਲ ਗੋਇਲ ਨੇ ਦਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੋਨਿਆਣਾ ਦੀਆਂ ਪੰਜ ਵਿਦਿਆਥਣਾਂ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰਾਮਪੁਰਾ ਮੰਡੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੌੜ ਮੰਡੀ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੰਡੀ ਕਲਾਂ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹੀਨੰਗਲ ਅਤੇ ਸਰਕਾਰੀ ਮਿਡਲ ਸਕੂਲ ਸੈਣੇਵਾਲਾ ਦੇ ਇੱਕ-ਇੱਕ ਵਿਦਿਆਰਥੀ ਨੇ ਮੈਰਿਟ ਵਿਚ ਪੁਜੀਸ਼ਨ ਪ੍ਰਾਪਤ ਕੀਤੀ ਹੈ। ਉਧਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੀ ਕਲਾਂ(ਲੜਕੀਆਂ) ਦੀ ਵਿਦਿਆਰਥਣ ਹਰਲੀਨ ਕੌਰ ਪੁੱਤਰੀ ਸੁਰਜੀਤ ਸਿੰਘ ਵਲੋਂ ਅੱਠਵੀਂ ਦੀ ਪ੍ਰੀਖਿਆ ਵਿੱਚ 587/600 ਅੰਕ ਹਾਸਿਲ ਕਰਕੇ ਮੈਰਿਟ ਵਿੱਚ ਸਥਾਨ ਬਣਾਉਣ ’ਤੇ ਉਸਦਾ ਸਕੂਲ ਵਿਚ ਵਿਸੇਸ ਸਨਮਾਨ ਕੀਤਾ ਗਿਆ। ਸਕੂਲ ਪ੍ਰਿੰਸੀਪਲ ਕੁਲਵਿੰਦਰ ਸਿੰਘ ਨੇ ਵਿਦਿਆਰਥਣ ਦੀ ਪ੍ਰਾਪਤੀ ’ਤੇ ਮਾਣ ਮਹਿਸੂਸ ਕੀਤਾ ਹੈ। ਇਸ ਮੌਕੇ ਸਕੂਲ ਵਿੱਚ ਸਾਦਾ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਕੇ ਵਿਦਿਆਰਥਣ ਨੂੰ ਸਨਮਾਨ ਚਿੰਨ ਅਤੇ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬਲਾਕ ਨੋਡਲ ਅਫਸਰ ਚਮਕੌਰ ਸਿੰਘ, ਐੱਸ ਐੱਮ ਸੀ ਚੇਅਰਮੈਨ ਅਮਰੀਕ ਸਿੰਘ, ਵਿਦਿਆਰਥਣ ਦੇ ਦਾਦਾ ਜੀ ਤੇਜਾ ਸਿੰਘ ਤੇ ਦਾਦੀ ਜੀ ਭੂਰੋ ਕੌਰ, ਮੈਡਮ ਬਲਦੇਵ ਕੌਰ ਇੰਚਾਰਜ ਸ ਸ ਸ ਸ ਮੰਡੀ ਕਲਾਂ ਅਤੇ ਸਮੂਹ ਸਕੂਲ ਸਟਾਫ ਹਾਜ਼ਰ ਸੀ।
Share the post "ਸਰਕਾਰੀ ਸਕੂਲ ਮੰਡੀ ਕਲਾਂ ਦੀ ਵਿਦਿਆਰਥਣ ਹਰਲੀਨ ਕੌਰ ਅੱਠਵੀਂ ਦੀ ਪ੍ਰੀਖਿਆ ਚੋਂ ਮੈਰਿਟ ਵਿਚ ਆਈ"