ਬਲਾਕ ਐਜੂਕੇਟਰ ਗੁਰਸਿਮਰਤ ਕੌਰ ਨੇ ਕੈਂਸਰ ਦੇ ਲੱਛਣਾਂ ਸਬੰਧੀ ਦਿੱਤੀ ਜਾਣਕਾਰੀ
ਭੋਲਾ ਮਾਨ
ਮੌੜ ਮੰਡੀ, 4 ਫਰਵਰੀ: ਕੌਮੀ ਕੈਂਸਰ ਜਾਗਰੂਕਤਾ ਦਿਵਸ ਮੌਕੇ ਸਿਹਤ ਵਿਭਾਗ ਵੱਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਦਰਸ਼ਨ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਕਲਾਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਬਲਾਕ ਐਜੂਕੇਟਰ ਗੁਰਸਿਮਰਤ ਕੌਰ ਨੇ ਕੈਂਸਰ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰੀਰ ਵਿਚ ਗਿਲਟੀ, ਲਗਾਤਾਰ ਖੰਘ ਅਤੇ ਅਵਾਜ਼ ਵਿਚ ਭਾਰੀਪਣ, ਮੂੰਹ ਵਿਚ ਨਾ ਠੀਕ ਹੋਣ ਵਾਲੇ ਛਾਲੇ ਅਤੇ ਮਹਾਂਮਾਰੀ ਤੋਂ ਇਲਾਵਾ ਖੂਨ ਪੈਣਾ ਆਦਿ ਲੱਛਣ ਹੋਣ ’ਤੇ ਹਸਪਤਾਲ ਕਰਵਾਉਣੀ ਚਾਂਹੀਦੀ ਹੈ। ਉਨ੍ਹਾਂ ਦੱਸਿਆ ਕਿ ਘਰਾਂ ਦੇ ਨੇੜੇ ਮੁਫ਼ਤ ਜਾਂਚ ਲਈ ਸਿਹਤ ਤੰਦਰੁਸਤੀ ਕੇਂਦਰਾਂ ਵਿਚ ਤਾਇਨਾਤ ਕਮਿਊਨਿਟੀ ਹੈਲਥ ਅਫ਼ਸਰ ਵੱਲੋਂ ਗੈਰ-ਸੰਚਾਰੀ ਬਿਮਾਰੀਆਂ ਖਾਸ ਤੌਰ ’ਤੇ ਕੈਂਸਰ ਦੀ ਜਾਗਰੂਕਤਾ ਕਰਨ ਦੇ ਨਾਲ ਨਾਲ ਇਹਨਾਂ ਬਿਮਾਰੀਆਂ ਦੀ ਮੁੱਢਲੇ ਪੜਾਵਾਂ ਤੇ ਜਾਂਚ ਕਰਕੇ ਜਰੂਰੀ ਇਲਾਜ਼ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਮੌਕੇ ਸਿਹਤ ਸੁਪਰਵਾਈਜ਼ਰ ਕਰਮਜੀਤ ਸਿੰਘ ਢਿੱਲੋਂ, ਸਿਹਤ ਕਰਮਚਾਰੀ ਰਾਜੇਸ਼ ਕੁਮਾਰ ਮੌੜ, ਬਲਵਿੰਦਰ ਸਿੰਘ ਸਕੂਲ ਸਟਾਫ਼, ਇੰਚਾਰਜ਼ ਮੈਡਮ ਮੰਜੂ ਗੋਇਲ, ਅੰਗਰੇਜ਼ ਸਿੰਘ, ਮੈਡਮ ਮਨਮਿੰਦਰ ਕੌਰ,ਹਰਵਿੰਦਰ ਕੌਰ, ਨੀਤੂ ਤੋਂ ਇਲਾਵਾ ਸਕੂਲ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।
ਸਰਕਾਰੀ ਸੀਨੀਅਰ ਸਕੂਲ ਮੌੜ ਕਲਾਂ ਵਿਖੇ ਕੌਮੀ ਕੈਂਸਰ ਜਾਗਰੂਕਤਾ ਦਿਵਸ ਮਨਾਇਆ
7 Views