ਬਠਿੰਡਾ, 24 ਅਕਤੂਬਰ: ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਨੇ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੀ ਮੌਤ ਨੂੰ ਇੱਕ ਸਰਕਾਰੀ ਕਤਲ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ’ਤੇ ਕਤਲ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।
ਪੁਲਿਸ ਮੁਲਾਜਮ ਦਾ ਕਤਲ ਕਰਨ ਵਾਲੇ ਕਬੱਡੀ ਖਿਡਾਰੀ ਕਾਬੂ, ਇਕ ਦੇ ਲੱਤ ਵਿਚ ਵੱਜੀ ਗੋਲੀ
ਜਾਰੀ ਇੱਕ ਬਿਆਨ ਵਿਚ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਪੱਕਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੋਟਾਂ ਤੋਂ ਪਹਿਲਾਂ ਸਿੱਖਿਆ ਵਿਭਾਗ ਵਿੱਚ ਸੁਧਾਰਾਂ ਦੀਆਂ ਗੱਲਾਂ ਕਰਕੇ ਸੱਤਾ ਵਿੱਚ ਆਈ ਸੀ ਤੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੀਆਂ ਗੱਲਾਂ ਕਰਦੀ ਸੀ ਉਹੀ ਸਰਕਾਰ ਵੋਟਾਂ ਤੋਂ ਬਾਅਦ ਰੁਜ਼ਗਾਰ ਦੇਣ ਦੀ ਬਜਾਏ ਅਧਿਆਪਕਾਂ ਦਾ ਸਰਕਾਰੀ ਕਤਲ ਕਰਨ ਤੇ ਤੁਲੀ ਹੋਈ ਹੈ।
ਪੰਜਾਬ ਸਰਕਾਰ ਵੱਲੋਂ ਦੁਸਿਹਰੇ ਵਾਲੇ ਦਿਨ ਥੋਕ ਵਿੱਚ ਅਫਸਰਾਂ ਦੇ ਤਬਾਦਲੇ
ਵੋਟਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਟੈਂਕੀ ਤੇ ਬੈਠੇ ਬੇਰੁਜ਼ਗਾਰ ਅਧਿਆਪਕਾਂ ਨੂੰ ਇਹ ਭਰੋਸਾ ਦਿਵਾਇਆ ਸੀ ਉਹਨਾਂ ਦੀਆਂ ਮੰਗਾਂ ਜਾਇਜ਼ ਨੇ ਤੇ ਸਰਕਾਰ ਆਉਣ ਤੇ ਪਹਿਲ ਦੇ ਆਧਾਰ ਤੇ ਮੰਗਾਂ ਦਾ ਹੱਲ ਕੀਤਾ ਜਾਵੇਗਾ। ਯੂਨੀਅਨ ਆਗੂ ਨੇ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਰਵੱਈਆ ਅਧਿਆਪਕਾਂ ਪ੍ਰਤੀ ਬਹੁਤ ਮਾੜਾ ਹੈ। ਉਨ੍ਹਾਂ ਐਲਾਨ ਕੀਤਾ ਕਿ ਬੇਰੁਜ਼ਗਾਰ ਅਧਿਆਪਕ ਜਲਦ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ।
Share the post "ਸਹਾਇਕ ਪ੍ਰੋਫੈਸਰ ਦੀ ਮੌਤ ਲਈ ਸਿੱਖਿਆ ਮੰਤਰੀ ’ਤੇ ਪਰਚਾ ਦਰਜ ਹੋਵੇ : ਗੁਰਪ੍ਰੀਤ ਸਿੰਘ ਪੱਕਾ"