ਬਠਿੰਡਾ, 19 ਅਕਤੂਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਥਾਨਕ ਸਿਵਲ ਹਸਪਤਾਲ ਵਿਚ ਸਥਿਤ ਜੀ.ਐੱਨ.ਐੱਮ ਕਾਲਜ ਵਿਖੇ ਬਜ਼ੁਰਗ ਵਿਅਕਤੀਆਂ ਲਈ “ਸਾਡੇ ਬਜ਼ੁਰਗ, ਸਾਡਾ ਮਾਣ”ਮੁਹਿੰਮ ਤਹਿਤ ਇੱਕ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਬਜ਼ੁਰਗਾਂ ਦਾ ਹਾਲ-ਚਾਲ ਵੀ ਜਾਣਿਆ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬਜ਼ੁਰਗਾਂ ਨਾਲ ਗੱਲਬਾਤ ਕਰਦਿਆਂ ਵਿਸ਼ਵਾਸ਼ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਦਫ਼ਤਰ ਚ ਕੰਮ-ਕਾਜ ਲਈ ਆਉਣ ਵਾਲੇ ਬਜ਼ੁਰਗਾਂ ਦਾ ਮਾਣ-ਸਤਿਕਾਰ ਕਰਦਿਆਂ ਉਨ੍ਹਾਂ ਦਾ ਕੰਮ ਪਹਿਲ ਦੇ ਆਧਾਰ ਤੇ ਕਰਨਾ ਯਕੀਨੀ ਬਣਾਇਆ ਜਾਵੇ।
ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੈਡਮ ਜਸਬੀਰ ਕੌਰ ਨੇ ਦੱਸਿਆ ਕਿ ਕੈਂਪ ਦੌਰਾਨ ਸੀਨੀਅਰ ਸਿਟੀਜ਼ਨਾਂ ਲਈ ਜਿਵੇਂ ਕਿ ਪੂਰੀ ਜੀਰੀਏਟ੍ਰਿਕ ਜਾਂਚ ਤੋਂ ਇਲਾਵਾ ਨੱਕ, ਕੰਨ, ਗਲੇ ਤੇ ਅੱਖਾ ਦੀ ਜਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੂੰ ਮੁਫ਼ਤ ਐਨਕਾਂ ਵੀ ਵੰਡੀਆਂ ਗਈਆਂ ਅਤੇ ਅੱਖਾਂ ਦੀ ਮੁਫਤ ਸਰਜਰੀ ਅਸੈਂਸਮੈਂਟ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨ ਸਕੀਮ ਅਧੀਨ ਫਾਰਮ ਭਰੇ ਗਏ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਕਾਰਡ ਮੌਕੇ ਤੇ ਬਣਾ ਕੇ ਵੰਡੇ ਗਏ।
ਪੰਜਾਬ ‘ਚ ਕਾਂਗਰਸ ਨੂੰ ਵੱਡਾ ਝਟਕਾ, ਕਾਂਗਰਸ ਛੱਡ ‘ਆਪ’ ‘ਚ ਸ਼ਾਮਲ ਹੋਏ ਜਗਵਿੰਦਰ ਪਾਲ ਸਿੰਘ ਜੱਗਾ ਮਜੀਠੀਆ
ਕੈਂਪ ਦੌਰਾਨ ਵਿੱਚ ਸਿਹਤ ਵਿਭਾਗ ਦੇ ਵੱਖ-ਵੱਖ ਸਪੈਸ਼ਲਿਸਟ ਡਾਕਟਰ ਸਾਹਿਬਾਨ, ਸਕੱਤਰ ਰੈੱਡ ਕਰਾਸ ਬਠਿੰਡਾ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਤੇ ਉਨ੍ਹਾਂ ਅਧੀਨ ਆਉਂਦੇ ਸਟਾਫ਼, ਆੜੀ-ਆੜੀ ਗਰੁੱਪ, ਆਸਰਾ ਬਿਰਧ ਆਸ਼ਰਮ ਮੌੜ ਮੰਡੀ, ਬਾਲ ਵਿਕਾਸ ਪ੍ਰੋਜੈਕਟ ਅਫਸਰ ਤੇ ਉਨ੍ਹਾਂ ਅਧੀਨ ਆਉਂਦੀਆਂ ਸਪਰਵਾਈਜ਼ਰਾਂ, ਵਰਕਰਾਂ, ਹੈਲਪਰਾਂ ਤੇ ਡੀ.ਡੀ.ਆਰ.ਸੀ ਸਟਾਫ ਵੱਲੋਂ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ।