ਸੁਖਜਿੰਦਰ ਮਾਨ
ਬਠਿੰਡਾ, 16 ਅਕਤੂਬਰ :ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦੁਸਹਿਰੇ ਦੇ ਸ਼ੁਭ ਦਿਹਾੜੇ ਮੌਕੇ ਕੀਤੇ ਬਠਿੰਡਾ ਦੌਰੇ ’ਤੇ ਸਵਾਲ ਉਠਾਏ ਹਨ ਅਤੇ ਇਸ ਦੌਰੇ ਨੂੰ ਸ਼ਹਿਰ ਵਾਸੀਆਂ ਨਾਲ ਧੋਖਾ ਕਰਾਰ ਦਿੱਤਾ। ਇੱਥੇ ਜਾਰੀ ਇੱਕ ਬਿਆਨ ਵਿਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਦਾ ਬਠਿੰਡਾ ਦੌਰਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਤਾਂ ਨਿਜੀ ਲਾਭ ਦੇ ਗਿਆ, ਕਿਉਕਿ ਉਨ੍ਹਾਂ ਆਪਣੇ ਅਹੁਦੇ ਦੀ ਕਥਿਤ ਦੁਰਵਰਤੋਂ ਕਰਕੇ ਪੁੱਡਾ ਦੀ ਕਮਰਸ਼ੀਅਲ ਜਗ੍ਹਾ ਨੂੰ ਰਿਹਾਇਸ਼ੀ ਬਣਾ ਕੇ ਨਿੱਜੀ ਰਹਾਇਸ਼ ਦਾ ਨੀਂਹ ਪੱਥਰ ਜ਼ਰੂਰ ਰੱਖਿਆ ਗਿਆ, ਜਿਸ ਤੋਂ ਸਾਬਤ ਹੁੰਦਾ ਹੈ ਕਿ “ਘਰ ਘਰ ਚੱਲੀ ਗੱਲ ਚੰਨੀ ਕਰਦਾ ਮਸਲੇ ਹੱਲ ਪਰ ਆਪਣੇ ਮੰਤਰੀਆਂ“ ਦੇ ਵਾਲੇ ਦੋਸ਼ ਸਿੱਧ ਹੋਏ ਹਨ। ਸਾਬਕਾ ਵਿਧਾਇਕ ਨੇ ਸ਼ਹੀਦ ਸੰਦੀਪ ਸਿੰਘ ਦੇ ਮਾਤਾ ਪਿਤਾ ਨੂੰ ਮੁੱਖ ਮੰਤਰੀ ਵੱਲੋਂ ਸਨਮਾਨਤ ਨਾ ਕਰਨ ਨੂੰ ਵੀ ਸ਼ਹੀਦਾਂ ਦੇ ਪਰਿਵਾਰ ਦੀ ਬੇਇੱਜ਼ਤੀ ਕਰਾਰ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਹਰ ਫਰੰਟ ’ਤੇ ਫੇਲ੍ਹ ਹੋ ਚੁੱਕੀ ਹੈ ਤੇ ਚੋਣਾਂ ਵੇਲੇ ਕੀਤੇ ਕਿਸੇ ਵੀ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ ਜਿਸ ਦਾ ਖਮਿਆਜ਼ਾ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪਵੇਗਾ ।
ਸਾਬਕਾ ਵਿਧਾਇਕ ਨੇ ਮੁੱਖ ਮੰਤਰੀ ਦੇ ਬਠਿੰਡਾ ਦੌਰੇ ’ਤੇ ਉਠਾਏ ਸਵਾਲ
5 Views