ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਆਯੋਜਿਤ
ਬਠਿੰਡਾ, 11 ਅਕਤੂਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਕੀਤੀ। ਇਸ ਮੌਕੇ ਜਿੱਥੇ ਉਨ੍ਹਾਂ ਸਿਹਤ ਵਿਭਾਗ ਵਲੋਂ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦੀ ਸਮੀਖਿਆ ਕੀਤੀ ਉੱਥੇ ਹੀ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਮਹੀਨਾ ਸਤੰਬਰ ਦੇ ਸਿਹਤ ਪ੍ਰੋਗਰਾਮਾਂ ਤੇ ਰਿਪੋਰਟਾਂ ਨੂੰ ਵੀ ਬਾਰੀਕੀ ਨਾਲ ਵਾਚਿਆ।ਬੈਠਕ ਦੀ ਪ੍ਰਧਾਨਗੀ ਕਰਦਿਆਂ ਡਾ. ਮਨਦੀਪ ਕੌਰ ਨੇ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਲੋਕਾਂ ਨੂੰ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਦਿੱਤਾ ਜਾਵੇ।
ਲੰਬਿਤ ਪਏ ਕੇਸਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਨਿਪਟਾਰਾ : ਡਿਪਟੀ ਕਮਿਸ਼ਨਰ
ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦਿੱਤੇ ਗਏ ਟੀਚੇ ਨੂੰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨੈਸ਼ਨਲ ਪ੍ਰੋਗਰਾਮ ਫਾਰ ਕਲਾਈਮੇਟ ਚੇਂਜ ਤੇ ਮਨੁੱਖੀ ਸਿਹਤ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਟੀਕਾਕਰਣ, ਪਰਿਵਾਰ ਨਿਯੋਜਨ, ਆਈ.ਡੀ.ਐਸ.ਪੀ., ਐਨ.ਵੀ.ਬੀ.ਡੀ.ਸੀ.ਪੀ., ਟੀ.ਬੀ., ਨਸ਼ਾ ਛੁਡਾਊ ਕੇਂਦਰ, ਤੰਬਾਕੂ ਕੰਟਰੋਲ, ਫੂਡ ਸੈਂਪਲਿੰਗ, ਕੋਰੋਨਾ, ਡਰੱਗ ਬ੍ਰਾਂਚ, ਆਮ ਆਦਮੀ ਕਲੀਨਿਕ, ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼, ਆਯੂਸ਼ਮਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ, ਡੇਂਗੂ, ਮਲੇਰੀਆ, ਜਨਮ ਅਤੇ ਮੌਤ, ਆਰਬੀਐਸ ਕੇ, ਮਾਂ ਅਤੇ ਬੱਚੇ ਦੀ ਸਿਹਤ ਪ੍ਰੋਗ੍ਰਾਮ, ਪੀਐਨਡੀਟੀ ਆਦਿ ਤੇ ਵਿਚਾਰ-ਵਿਟਾਂਦਰਾ ਕੀਤਾ ਗਿਆ। ਇਸ ਮੌਕੇ ਡਾ. ਮਨਦੀਪ ਕੌਰ ਨੇ ਜਲਵਾਯੂ ਤਬਦੀਲੀ ਦੇ ਮਨੁੱਖੀ ਸਿਹਤ ਤੇ ਪੈਣ ਵਾਲੇ ਅਸਰਾਂ ਸਬੰਧੀ ਵਿਚਾਰ-ਵਿਟਾਂਦਰਾਂ ਕੀਤਾ।
ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਲਵਾਯੂ ਤਬਦੀਲੀ ਦੇ ਮਨੁੱਖੀ ਸਿਹਤ ਤੇ ਪ੍ਰਭਾਵਾਂ ਸਬੰਧੀ ਵੱਧ ਤੋਂ ਵੱਧ ਆਮ ਲੋਕਾਂ ਨੂੰ ਜਾਗਰੂਕ ਕਰਨਾ ਯਕੀਨੀ ਬਣਾਉਣ।ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਸਿਹਤ ਤੇ ਵਾਤਾਵਰਣ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਕਿਹਾ। ਇਸ ਦੌਰਾਨ ਉਨ੍ਹਾਂ ਸਮੂਹ ਡਾਕਟਰਾਂ ਨੂੰ ਆਪਣੀਆਂ-ਆਪਣੀਆਂ ਸੰਸਥਾਵਾਂ ਵਿੱਚ ਡੇਂਗੂ ਅਤੇ ਹੋਰ ਬਿਮਾਰੀਆਂ ਲਈ ਵਧੀਆਂ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ।ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਊਸ਼ਾ ਗੋਇਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਮੀਨਾਕਸ਼ੀ ਸਿੰਗਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਮਨਦੀਪ ਸਿੰਗਲਾ, ਡਾ. ਰੋਜ਼ੀ ਅਗਰਵਾਲ, ਡਾ. ਮਯੰਕਜੋਤ ਸਿੰਘ, ਡਾ. ਰੂਪਾਲੀ ਤੋਂ ਇਲਾਵਾ ਸਮੂਹ ਸੀਨੀਅਰ ਮੈਡੀਕਲ ਅਫ਼ਸਰ, ਐਨ.ਐਚ.ਐਮ ਸਟਾਫ਼ ਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।
Share the post "ਸਿਹਤ ਸੰਸਥਾਵਾਂ ਚ ਆਉਣ ਵਾਲੇ ਮਰੀਜ਼ਾਂ ਨੂੰ ਨਾ ਆਉਣ ਦਿੱਤੀ ਜਾਵੇ ਦਿੱਕਤ : ਡਾ. ਮਨਦੀਪ ਕੌਰ"