ਗੁਰਦੁਆਰਾ ਗੁਰੂਸਰ ਸਾਹਿਬ ਕਾਉਂਕੇ ਵਿਖੇ ਨਵੇਂ ਦਰਬਾਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਕੀਤਾ ਪ੍ਰਕਾਸ਼
ਅੰਮ੍ਰਿਤਸਰ 3 ਸਤੰਬਰ : ਸਿੱਖ ਇੱਕ ਵੱਖਰੀ ਕੌਮ ਹੈ, ਇਸ ਦੀ ਪਛਾਣ ਨਿਰਾਲੀ ਹੈ ਜੋ ਇਸ ਦੀ ਮੌਲਿਕਤਾ ਅਤੇ ਵਿਲੱਖਣਤਾ ਨੂੰ ਦਰਸਾਉਂਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਰਐਸਐਸ ਮੁਖੀ ਸ੍ਰੀ ਮੋਹਨ ਭਾਗਵਤ ਦੇ ਬਿਆਨ ਦਾ ਜਵਾਬ ਦਿੰਦਿਆਂ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਗੁਰਦੁਆਰਾ ਗੁਰੂਸਰ ਸਾਹਿਬ ਕਾਉਂਕੇ, ਜਗਰਾਓਂ ਵਿਖੇ ਨਵੇਂ ਦਰਬਾਰ ਹਾਲ ਦੇ ਉਦਘਾਟਨ ਸਮਾਗਮ ਵਿਚ ਸ਼ਾਮਿਲ ਹੋਣ ਲਈ ਪੁੱਜੇ ਹੋਏ ਸਨ। ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਆਏ ਦਿਨ ਆਰਐਸਐਸ ਆਗੂ ਸ੍ਰੀ ਮੋਹਨ ਭਾਗਵਤ ਆਪਣੇ ਮਨ ਨੂੰ ਧਰਵਾਸ ਦੇਣ ਲਈ ਭਾਰਤ ‘ਚ ਰਹਿਣ ਵਾਲੇ ਹਰ ਵਿਅਕਤੀ ਨੂੰ ਹਿੰਦੂ ਹੋਣ ਦਾ ਫਤਵਾ ਦੇ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਹਿੰਦੂ ਰਾਸ਼ਟਰ ਕਹਿਣ ਵਾਲੇ ਇਹਨਾਂ ਲੋਕਾਂ ਨੂੰ ਇੱਕ ਵਾਰ ਭਾਰਤ ਅਤੇ ਖਾਸਕਰ ਸਿੱਖਾਂ ਦਾ ਇਤਿਹਾਸ ਜਰੂਰ ਪੜ੍ਹ ਲੈਣਾ ਚਾਹੀਦਾ ਹੈ।
Share the post "ਸਿੱਖ ਇਕ ਵੱਖਰੀ ਤੇ ਨਿਰਾਲੀ ਕੌਮ, ਇਸ ਦੀ ਪਛਾਣ ਤੇ ਸੱਭਿਆਚਾਰ ਬਿਲਕੁਲ ਮੌਲਕ- ਐਡਵੋਕੇਟ ਧਾਮੀ"