ਬੀੜ ਤਲਾਬ ਸਰਕਾਰੀ ਸਕੂਲ ਵਿਖੇ ਸਾਲਾਨਾ ਸਮਾਗਮ ਅਤੇ ਮੇਨ ਗੇਟ ਦਾ ਉਦਘਾਟਨ ਸ਼ਾਨੋ ਸ਼ੌਕਤ ਨਾਲ ਸੰਪੰਨ
ਬਠਿੰਡਾ, 23 ਨਵੰਬਰ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀੜ ਤਲਾਬ ਬਸਤੀ 4-5 ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵ ਪਾਲ ਗੋਇਲ ਦੀ ਹਾਜ਼ਰੀ ਵਿੱਚ ਸਲਾਨਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਵੱਲੋਂ ਪਹਿਲਾਂ ਜਾਰੀ ਕੀਤੀ ਗਈ ਗ੍ਰਾਂਟ ਦੁਆਰਾ ਤਿਆਰ ਕੀਤੇ ਸਕੂਲ ਦੇ ਮੇਨ ਗੇਟ ਦਾ ਉਦਘਾਟਨ ਵੀ ਕੀਤਾ ਗਿਆ।ਸਮਾਗਮ ਦੌਰਾਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼੍ਰੀ ਅਗਰਵਾਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦਿਆਂ ਇਸ ਨੂੰ ਉਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ, ਜਿਸ ਤਹਿਤ ਸਹਿਰਾਂ ਅਤੇ ਪਿੰਡਾਂ ਵਿਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸੂਬੇ ਭਰ ਚ 117 ਸਕੂਲ ਆਫ਼ ਐਮੀਨੈਂਸ ਵੀ ਖੋਲ੍ਹੇ ਗਏ ਹਨ।
ਐਸ. ਐਸ. ਡੀ. ਗਰੁੱਪ ਆਫ਼ ਗਰਲਜ਼ ਕਾਲਜਿਜ਼ ਵਿਖੇ ਕਨਵੋਕੇਸ਼ਨ ਆਯੋਜਿਤ, ਉਪ ਕੁਲਪਤੀ ਨੇ ਕੀਤੀ ਪ੍ਰਧਾਨਗੀ
ਇਸ ਮੌਕੇ ਉਨ੍ਹਾਂ ਵੱਲੋਂ ਸਕੂਲ ਨੂੰ ਲੋੜੀਦੇ ਸ਼ੈਡ ਅਤੇ ਆਰ.ਓ ਲਈ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ।ਪ੍ਰੋਗਰਾਮ ਦੀ ਸ਼ੁਰੂਆਤ ਇੱਕ ਧਾਰਮਿਕ ਗੀਤ ਦੁਆਰਾ ਕੀਤੀ ਗਈ। ਸਮਾਗਮ ਦੌਰਾਨ ਮੁੱਖ ਤੌਰ ਤੇ ਨਾਟਕ ਅਧਿਆਪਕ, ਸੋਸ਼ਲ ਮੀਡੀਆ, ਹਰਿਆਣਵੀ ਅਤੇ ਰਾਜਸਥਾਨੀ ਡਾਂਸ,ਗਿੱਦਾ, ਭੰਗੜਾ ਖਿੱਚ ਦਾ ਮੁੱਖ ਕੇਂਦਰ ਰਹੇ। ਇਸ ਤੋਂ ਇਲਾਵਾ ਸਾਇੰਸ ਵਿਸ਼ੇ ਨਾਲ ਸੰਬੰਧਿਤ ਪੇਸ਼ਕਾਰੀ ਵੀ ਸਲਾਘਾਯੋਗ ਰਹੀ। ਮੰਚ ਦਾ ਸੰਚਾਲਨ ਬਲਵਿੰਦਰ ਕੁਮਾਰ ਅਤੇ ਸ਼੍ਰੀਮਤੀ ਰਮਨ ਕੌਰ ਨੇ ਸੰਭਾਲਿਆ। ਇਸ ਦੌਰਾਨ 180 ਸਕੂਲੀ ਬੱਚਿਆਂ ਦੁਆਰਾ ਸੱਭਿਆਚਾਰਕ ਅਤੇ ਸਿੱਖਿਆ ਦਾਇਕ 19 ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸ਼ਿਵ ਪਾਲ ਗੋਇਲ ਨੇ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਹ ਸਕੂਲ ਦਿਨ ਦੁੱਗਣੀ ਰਾਤ ਚੌਗੁਣੀ ਤਰੱਕੀ ਕਰ ਰਿਹਾ ਹੈ। ਅਜਿਹੇ ਪ੍ਰੋਗਰਾਮ ਬੱਚਿਆਂ ਦਾ ਸਰਵਪੱਖ ਵਿਕਾਸ ਕਰਦੇ ਹਨ।
ਪੰਜਾਬ ਦੇ ਮੁਲਾਜ਼ਮਾਂ ਦੀ ਕਲਮਛੋੜ ਹੜਤਾਲ 17ਵੇਂ ਦਿਨ ਵਿਚ ਦਾਖਲ
ਉਨ੍ਹਾਂ ਵੱਲੋਂ ਬੱਚਿਆਂ ਦੁਆਰਾ ਕੀਤੀਆਂ ਗਈਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ ਗਈ। ਇਸ ਦੌਰਾਨ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬੀੜ ਤਲਾਬ ਬਸਤੀ 4-5 ਸ਼੍ਰੀਮਤੀ ਮੀਨਾ ਭਾਰਤੀ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਸਕੂਲ ਦੀ ਸਲਾਨਾ ਪ੍ਰਗਤੀ ਰਿਪੋਰਟ ਵੀ ਪੜ੍ਹੀ ਗਈ।ਇਸ ਮੌਕੇ ਸਮਾਗਮ ਵਿੱਚ ਗੁਰਮੇਲ ਸਿੰਘ ਪ੍ਰਿੰਸੀਪਲ ਸ.ਸ.ਸ.ਸ. ਪਰਸਰਾਮ ਨਗਰ, ਕੁਲਵਿੰਦਰ ਸਿੰਘ ਪ੍ਰਿੰਸੀਪਲ ਸ.ਸ.ਸ.ਸ. ਮਾਲ ਰੋਡ(ਕੰ), ਜਸਵੀਰ ਸਿੰਘ ਪ੍ਰਿੰਸੀਪਲ ਸ.ਸ.ਸ.ਸ. ਭੁੱਚੋ ਮੰਡੀ ਅਤੇ ਆਸ਼ੂ ਸਿੰਘ ਪ੍ਰਿੰਸੀਪਲ ਸ.ਸ.ਸ.ਸ. ਮਹਿਮਾ ਸਰਜਾ ਤੋਂ ਇਲਾਵਾ ਪਿੰਡ ਦੀ ਸਰਪੰਚ ਸ਼੍ਰੀਮਤੀ ਰਾਜਪਾਲ ਕੌਰ, ਐਸਐਮਸੀ ਚੇਅਰਮੈਨ ਸ਼੍ਰੀਮਤੀ ਵੀਰਪਾਲ ਕੌਰ, ਪੰਚਾਇਤ ਮੈਂਬਰ, ਬੱਚਿਆਂ ਦੇ ਮਾਪੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਆਦਿ ਹਾਜ਼ਰ ਸਨ।
Share the post "ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਵਿੱਚ ਸੂਬਾ ਸਰਕਾਰ ਲਗਾਤਾਰ ਯਤਨਸ਼ੀਲ : ਅੰਮ੍ਰਿਤਲਾਲ ਅਗਰਵਾਲ"