ਡੀਈਓ ਹਰਿੰਦਰ ਭੁੱਲਰ ਅਤੇ ਭੁਪਿੰਦਰ ਕੌਰ ਦੀ ਅਗਵਾਈ ਚ ਸੰਭਾਲਿਆ ਕਾਰਜਭਾਰ
ਪੰਜਾਬੀ ਖ਼ਬਰਸਾਰ ਬਿਉਰੋ
ਮਾਨਸਾ 10 ਅਪ੍ਰੈਲ: ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮਾਨਸਾ ਦੇ ਸੀਨੀਅਰ ਸਹਾਇਕ ਹਰਮੇਸ਼ ਕੁਮਾਰ ਬੁਢਲਾਡਾ ਸੁਪਰਡੈਂਟ ਦੇ ਅਹੁਦੇ ’ਤੇ ਪਦ ਉਨਤ ਹੋਏ ਹਨ,ਉਨ੍ਹਾਂ ਸੁਪਰਡੈਂਟ ਵਜੋਂ ਦਫਤਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮਾਨਸਾ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਵਿਭਾਗ ਦੇ ਕਾਰਜਾਂ ਨੂੰ ਹੋਰ ਜ਼ਿੰਮੇਵਾਰੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੂੰ ਡੀਈਓ ਦਫਤਰ ਐਲੀਮੈਂਟਰੀ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ, ਦਫਤਰੀ ਕਰਮਚਾਰੀਆਂ ਦੇ ਕੰਮਾਂ ਨੂੰ ਨਿਸਚਿਤ ਸਮੇਂ ਦੌਰਾਨ ਨਬੇੜਿਆਂ ਜਾਵੇਗਾ।ਤਰੱਕੀ ਉਪਰੰਤ ਸੁਪਰਡੈਂਟ ਦਾ ਅਹੁਦਾ ਸੰਭਾਲਣ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਹਰਿੰਦਰ ਸਿੰਘ ਭੁੱਲਰ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਭੁਪਿੰਦਰ ਕੌਰ,ਡਿਪਟੀ ਡੀਈਓ ਡਾ ਵਿਜੈ ਕੁਮਾਰ ਮਿੱਢਾ, ਡਿਪਟੀ ਡੀਈਓ ਐਲੀਮੈਂਟਰੀ ਗੁਰਲਾਭ ਸਿੰਘ, ਡਾਈਟ ਪ੍ਰਿੰਸੀਪਲ ਡਾ ਬੂਟਾ ਸਿੰਘ ਸੇਖੋਂ ਨੇ ਕਿਹਾ ਕਿ ਹਰਮੇਸ਼ ਕੁਮਾਰ ਇਕ ਇਮਾਨਦਾਰ ਕਰਮਚਾਰੀ ਵਜੋਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।ਇਸ ਮੌਕੇ ਸੀਨੀਅਰ ਸਹਾਇਕਕਾਲਾ ਸਿੰਘ,ਡੀ ਐੱਮ ਖੇਡਾਂ ਗੁਰਦੀਪ ਸਿੰਘ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅੰਮ੍ਰਿਤਪਾਲ ਸਿੰਘ ਵੀ ਹਾਜ਼ਰ ਸਨ।ਉਧਰ ਬੁਢਲਾਡਾ ਹਲਕੇ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਵੀ ਉਨ੍ਹਾਂ ਦੀ ਤਰੱਕੀ ’ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ।
ਸਿੱਖਿਆ ਵਿਭਾਗ ਦੇ ਸੀਨੀਅਰ ਸਹਾਇਕ ਹਰਮੇਸ਼ ਕੁਮਾਰ ਬਣੇ ਸੁਪਰਡੈਂਟ
27 Views