Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਸਿੱਧੂਪੁਰ ਤੇ ਉਗਰਾਹਾ ਨੇ ਕਿਸਾਨਾਂ ਦੇ ਸਿਆਸਤ ’ਚ ਨਿੱਤਰਣ ਦੇ ਫੈਸਲੇ ਤੋਂ ਕਿਨਾਰਾ ਕੀਤਾ

39 Views

ਕਿਸਾਨ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚੇ ਦਾ ਵਰਤਣ ਤੋਂ ਗੁਰੇਜ਼ ਕਰਨ: ਡੱਲੇਵਾਲ
ਕਿਸਾਨ ਹਿੱਤਾਂ ਦੀ ਰਾਖ਼ੀ ਵਿਧਾਨ ਸਭਾ ’ਚ ਨਹੀਂ, ਬਲਕਿ ਸੰਘਰਸ਼ ਨਾਲ ਹੁੰਦੀ: ਕੋਕਰੀ
ਸੁਖਜਿੰਦਰ ਮਾਨ
ਬਠਿੰਡਾ, 25 ਦਸੰਬਰ: ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀਆਂ ਚਰਚਾਵਾਂ ਨੂੰ ਸੱਚ ਕਰਦਿਆਂ ਜਿੱਥੇ ਅੱਜ ਸੂਬੇ ਦੀਆਂ 22 ਕਿਸਾਨ ਜਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚੇ ਦੇ ਝੰਡੇ ਹੇਠ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਕੁੱਦਣ ਦਾ ਐਲਾਨ ਕਰ ਦਿੱਤਾ ਹੈ, ਉਥੇ ਕਿਸਾਨਾਂ ’ਚ ਵੱਡਾ ਪ੍ਰਭਾਵ ਰੱਖਣ ਵਾਲੀਆਂ ਕਿਸਾਨ ਜਥੈਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਨੇ ਇਸ ਫੈਸਲੇ ਤੋਂ ਅਪਣੇ ਆਪ ਨੂੰ ਵੱਖ ਕਰ ਲਿਆ ਹੈ। ਅੱਜ ਇੱਥੇ ਦੋਨਾਂ ਜਥੇਬੰਦੀਆਂ ਵਲੋਂ ਜਾਰੀ ਵੱਖ ਵੱਖ ਬਿਆਨਾਂ ਵਿਚ ਸਪੱਸਟ ਕੀਤਾ ਗਿਆ ਕਿ ਉਨ੍ਹਾਂ ਦਾ ਇਰਾਦਾ ਨਾ ਸਿਆਸਤ ਵਿਚ ਉਤਰਨ ਦਾ ਹੈ ਤੇ ਨਾ ਹੀ ਕਿਸੇ ਸਿਆਸੀ ਪਾਰਟੀ ਜਾਂ ਮੋਰਚੇ ਦੀ ਹਿਮਾਇਤ ਦਾ ਹੈ। ਸਿੱਧੂਪੁਰ ਜਥੇਬੰਦੀ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸਪੱਸ਼ਟ ਕਰਦਿਆ ਕਿਹਾ ਕਿ ਉਨ੍ਹਾਂ ਦੀ ਜੱਥੇਬੰਦੀ ਚੋਣਾਂ ਵਿਚ ਨਾਂ ਹੀ ਕੋਈ ਉਮੀਦਵਾਰ ਖੜ੍ਹਾ ਕਰੇਗੀ ਅਤੇ ਨਾਂ ਹੀ ਕਿਸੇ ਰਾਜਨੀਤਿਕ ਪਾਰਟੀ ਜਾ ਕਿਸੇ ਵਿਅਕਤੀ ਦੀ ਹਮਾਇਤ ਕਰੇਗੀ। ਉਹਨਾਂ ਕਿਹਾ ਕਿ ਜਥੇਬੰਦੀ ਕਿਸਾਨੀ ਨੂੰ ਬਚਾਉਣ ਲਈ ਹਮੇਸ਼ਾ ਲੜਾਈ ਲੜਦੀ ਰਹੀ ਹੈ ਤੇ ਅੱਗੇ ਵੀ ਲੜਦੀ ਰਹੇਗੀ। ਉਹਨਾਂ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਜੱਥੇਬੰਦੀ ਚੋਣਾਂ ਲੜਨ ਦਾ ਫੈਸਲਾ ਕਰਦੀ ਹੈ ਤਾਂ ਕਦੇ ਵੀ ਉਸ ਨੂੰ ਪੰਜਾਬ ਦੀਆ 32 ਕਿਸਾਨ ਜਥੇਬੰਦੀਆਂ ਦਾ ਫ਼ੈਸਲਾ ਨਾ ਮੰਨਿਆ ਜਾਵੇ ਅਤੇ ਨਾ ਹੀ ਦਾ ਨਾਮ ਵਰਤਿਆ ਜਾਵੇ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੀ ਅਤੇ ਗੈਰ ਰਾਜਨੀਤਿਕ ਹੀ ਰਹੇਗਾ।ਉਹਨਾਂ ਕਿਹਾ ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣਾ ਫੈਸਲਾ ਲੈਣ ਦਾ ਅਧਿਕਾਰ ਹੈ ਜੇਕਰ ਕੋਈ ਜੱਥੇਬੰਦੀ ਚੋਣਾਂ ਲੜਨ ਦਾ ਫੈਸਲਾ ਕਰਦੀ ਹੈ ਤਾਂ ਉਸ ਨੂੰ ਉਸ ਜੱਥੇਬੰਦੀ ਦਾ ਨਿੱਜੀ ਫੈਸਲਾ ਮੰਨਿਆਂ ਜਾਵੇ। ਇਸੇ ਤਰ੍ਹਾਂ ਪੰਜਾਬ ਦੀਆਂ ਕੁੱਝ ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਦੇ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਕਿਹਾ ਹੈ ਕਿ ਸੰਘਰਸਸੀਲ ਕਿਸਾਨ ਜਥੇਬੰਦੀਆਂ ਨੂੰ ਹਾਕਮਾਂ ਦੀ ਵੋਟ ਸਿਆਸਤ ਵਿੱਚ ਉਲਝਣ ਦੀ ਥਾਂ ਕਿਸਾਨ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ‘ਤੇ ਧਿਆਨ ਕੇਂਦਰਤ ਰੱਖਣਾ ਚਾਹੀਦਾ ਹੈ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲੇ ਕਿਸਾਨ ਸੰਘਰਸ਼ ਨੇ ਵੀ ਇਹ ਸਾਬਤ ਕੀਤਾ ਹੈ ਕਿ ਕਿਸਾਨ ਹੱਕਾਂ ਤੇ ਹਿੱਤਾਂ ਦੀ ਰਾਖੀ ਪਾਰਲੀਮੈਂਟ ਜਾਂ ਵਿਧਾਨ ਸਭਾਵਾਂ ‘ਚ ਬੈਠ ਕੇ ਨਹੀਂ ਹੁੰਦੀ ਸਗੋਂ ਉਸ ਦੇ ਮੁਕਾਬਲੇ ਸੜਕਾਂ ‘ਤੇ ਸੰਘਰਸ਼ ਕਰਕੇ ਹੋਈ ਹੈ। ਉਨ੍ਹਾਂ ਕਿਹਾ ਕਿ ਅਜੇ ਸਿਰਫ ਖੇਤੀ ਕਾਨੂੰਨ ਵਾਪਸ ਹੋਏ ਹਨ ਜਦ ਕਿ ਐੱਮ ਐੱਸ ਪੀ ਅਤੇ ਕਰਜਾ ਮੁਕਤੀ ਸਮੇਤ ਬਹੁਤ ਵੱਡੇ ਵੱਡੇ ਮਸਲੇ ਅਜੇ ਸਿਰ ‘ਤੇ ਖੜ੍ਹੇ ਹਨ। ਇਨ੍ਹਾਂ ਮਸਲਿਆਂ ਦੇ ਹੱਲ ਲਈ ਕਿਸਾਨਾਂ ਦੀ ਟੇਕ ਹਮੇਸਾ ਸੰਘਰਸ਼ਾਂ ‘ਤੇ ਰਹਿਣੀ ਚਾਹੀਦੀ ਹੈ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਦੀ ਪੁਜ਼ੀਸ਼ਨ ਬਹੁਤ ਸਪਸ਼ਟ ਹੈ ਕਿ ਉਹ ਨਾ ਤਾਂ ਚੋਣਾਂ ‘ਚ ਖੁਦ ਹਿੱਸਾ ਲਵੇਗੀ ਤੇ ਨਾ ਹੀ ਕਿਸੇ ਪਾਰਟੀ ਦੀ ਹਮਾਇਤ ਕਰੇਗੀ। ਚੋਣਾਂ ਦੇ ਬਾਈਕਾਟ ਦਾ ਵੀ ਕੋਈ ਸੱਦਾ ਨਹੀਂ ਹੈ। ਓੁਨ੍ਹਾਂ ਸਪੱਸ਼ਟ ਕੀਤਾ ਕਿ ਉਹ ਕਿਸਾਨ ਜਥੇਬੰਦੀਆਂ ਦੀ ਏਕਤਾ ਨੂੰ ਬਣਾਈ ਰੱਖਣ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ।

Related posts

ਖੇਤਰੀ ਇੱਛਾਵਾਂ ਦੀ ਪੂਰਤੀ ਵਾਸਤੇ ਪੰਜਾਬੀ ਅਕਾਲੀ ਦਲ ਨੂੰ ਮਜ਼ਬੂਤ ਕਰਨ: ਹਰਸਿਮਰਤ ਕੌਰ ਬਾਦਲ

punjabusernewssite

ਪਹਿਲਾਂ ਨਸ਼ਿਆਂ ਤੋਂ ਆਪ ਬਚਕੇ ਹੀ ਪਰਿਵਾਰ ਤੇ ਸਮਾਜ ਨੂੰ ਬਚਾਇਆ ਜਾ ਸਕਦਾ ਹੈ : ਜ਼ਿਲ੍ਹਾ ਪੁਲਿਸ ਮੁਖੀ

punjabusernewssite

ਪੰਜਾਬ ਕੋਲ ਕਿਸੇ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ :ਬਲਕਾਰ ਸਿੰਘ ਬਰਾੜ

punjabusernewssite