12 Views
ਸੁਖਜਿੰਦਰ ਮਾਨ
ਚੰਡੀਗੜ੍ਹ, 19 ਨਵੰਬਰ: ਆਖ਼ਰਕਾਰ ਅੱਜ ਸ਼ਾਮ ਪੰਜਾਬ ਸਰਕਾਰ ਨੇ ਸੀਨੀਅਰ ਵਕੀਲ ਦੀਪਿੰਦਰ ਸਿੰਘ ਪਟਵਾਲੀਆ ਨੂੰ ਨਵਾ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਹੈ। ਉਹਨਾਂ ਏ.ਪੀ.ਐਸ.ਦਿਊਲ ਦੀ ਥਾਂ ਲਈ ਹੈ, ਜਿੰਨ੍ਹਾਂ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਵਿਰੋਧ ਕਾਰਨ ਹਟਾ ਦਿੱਤਾ ਗਿਆ ਸੀ। ਸੂਤਰਾਂ ਮੁਤਾਬਕ ਨਵੇਂ ਏ.ਜੀ ਸਿੱਧੂ ਦੀ ਪਸੰਦ ਦੱਸੇ ਜਾ ਰਹੇ ਹਨ, ਜਿੰਨ੍ਹਾਂ ਨੂੰ ਉਹ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਹੀ ਏ.ਜੀ ਲਗਾਉਣਾ ਚਾਹੁੰਦੇ ਸਨ ਪ੍ਰੰਤੂ ਚੰਨੀ ਨੇ ਦਿਉਲ ਨੂੰ ਚੁਣ ਲਿਆ ਸੀ ਜਿਸਤੋਂ ਬਾਅਦ ਸਿੱਧੂ ਨੇ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਕੇ ਕਾਂਗਰਸ ਲਈ ਨਵਾਂ ਸੰਕਟ ਖ਼ੜਾ ਕਰ ਦਿੱਤਾ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਐਡਵੋਕੇਟ ਦਿਉਲ ਨੇ ਬਰਗਾੜੀ ਗੋਲੀ ਕਾਂਡ ਲਈ ਕਥਿਤ ਜਿੰਮੇਵਾਰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦਾ ਕੇਸ ਲੜਦਿਆਂ ਉਨ੍ਹਾਂ ਨੂੰ ਜਮਾਨਤ ਦਿਵਾਈ ਸੀ। ਨਵਜੋਤ ਸਿੱਧੂ ਏਜੀ ਤੋਂ ਬਾਅਦ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਵੀ ਬਦਲਣ ਦੀ ਮੰਗ ਕਰ ਰਹੇ ਹਨ।