ਸਕਿੱਲ਼ ਟ੍ਰੇਨਿੰਗ ਦੇ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਕੀਤੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ
ਸੁਖਜਿੰਦਰ ਮਾਨ
ਬਠਿੰਡਾ, 28 ਜੂਨ : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਸਕਿੱਲ਼ ਟ੍ਰੇਨਿੰਗ ਦਿੱਤੀ ਜਾਵੇਗੀ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਬਠਿੰਡਾ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਇਸ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਨੌਜਵਾਨਾਂ ਅਤੇ ਇੰਡਸਟਰੀ ਵਿਚਕਾਰ ਸਕਿੱਲ ਗੈਪ ਘਟਾਉਣ ਲਈ ਵੱਖ-ਵੱਖ ਵਿਭਾਗਾਂ, ਵਿਦਿਅਕ ਅਦਾਰਿਆਂ, ਉਦਯੋਗਿਕ ਇਕਾਈਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਗਈ । ਡਿਪਟੀ ਕਮਿਸ਼ਨਰ ਨੇ ਨੌਜਵਾਨਾਂ ਨੂੰ ਸਕਿੱਲ ਟ੍ਰੇਨਿੰਗ ਦੇਣ ਸਬੰਧੀ ਵੱਖ-ਵੱਖ ਅਦਾਰਿਆਂ ਨੂੰ ਟ੍ਰੇਨਿੰਗ ਪ੍ਰੋਗਰਾਮ ਉਲੀਕਣ ਲਈ ਕਿਹਾ ਗਿਆ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲ ਸਕਣ।
ਇਸ ਮੌਕੇ ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਦੱਸਿਆ ਗਿਆ ਕੇ ਉਨ੍ਹਾਂ ਵੱਲੋਂ ਵੱਖ-ਵੱਖ ਉਦਯੋਗਾਂ ਨਾਲ ਰਾਬਤਾ ਕਾਇਮ ਕਰਕੇ ਨੌਜਵਾਨਾਂ ਅਤੇ ਸਕਿੱਲ਼ ਸੈਟਰਾਂ ਵਿੱਚ ਗੈਪ ਘਟਾਇਆ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਵੱਖ-ਵੱਖ ਸਕੀਮਾਂ ਤਹਿਤ ਉਦਯੋਗਾਂ ਦੀ ਮੰਗ ਅਨੁਸਾਰ ਸਕਿੱਲ ਕੋਰਸਾਂ ਦੀ ਟ੍ਰੇਨਿੰਗ ਕਰਵਾਈ ਜਾ ਸਕੇ । ਇਸ ਤੋਂ ਇਲਾਵਾ ਪੰਜਾਬ ਸਕਿੱਲ ਡਿਵਲਪਮੈਂਟ ਮਿਸ਼ਨ, ਆਈ.ਐਚ.ਐਮ. ਅਤੇ ਰੈੱਡ ਕਰਾਸ ਵੱਲੋਂ ਤਾਲਮੇਲ ਕਰਨ ਉਪਰੰਤ ਨਵੇਂ ਸਕਿੱਲ਼ ਕੋਰਸਾਂ ਜਿਵੇਂ ਕਿ ਨੈਨੀ ਦਾ ਕੋਰਸ, ਮਲਟੀ ਸਕਿੱਲ ਡਿਵਲਪਮੈਂਟ ਕੋਰਸ ਦੀ ਸ਼ੁਰੂਆਤ ਜਲਦ ਕੀਤੀ ਜਾਵੇਗੀ। ਇਨ੍ਹਾਂ ਕੋਰਸਾਂ ਦੀ ਸਹਾਇਤਾ ਨਾਲ ਜਿੱਥੇ ਨੌਜਵਾਨਾਂ ਵਿੱਚ ਸਕਿੱਲ਼ ਡਿਵਲਪਮੈਂਟ ਹੋਵੇਗਾ ਉਥੇ ਹੀ ਉਨ੍ਹਾਂ ਨੂੰ ਰੋਜ਼ਗਾਰ ਦੇ ਨਵੇਂ ਮੌਕਿਆਂ ਦੀ ਸਿਰਜਨਾ ਹੋ ਸਕੇਗੀ।
ਡਿਪਟੀ ਕਮਿਸ਼ਨਰ ਵੱਲੋਂ ਹਦਾਇਤ ਕੀਤੀ ਗਈ ਕਿ ਆਰ.ਸੇਟੀ. ਵੱਲੋਂ ਜੋ ਸੈਲਫ਼ ਹੈਲਪ ਗਰੁੱਪ ਚਲਾਏ ਜਾ ਰਹੇ ਹਨ, ਉਹ ਹੁਣ ਹਰ ਰੋਜ਼ ਇਸਤੇਮਾਲ ਹੋਣ ਵਾਲੇ ਜਿਊਟ ਬੈਗ ਅਤੇ ਕੱਪੜੇ ਨਾਲ ਤਿਆਰ ਬੈਗ ਵੀ ਤਿਆਰ ਕਰਨਗੇ। ਜਿੱਥੇ ਇਹ ਜਿਊਟ ਬੈਗ ਵਾਤਾਵਰਣ ਲਈ ਸਹਾਈ ਹਨ ਉਥੇ ਪ੍ਰਦੂਸ਼ਨ ਨੂੰ ਵੀ ਘਟਾਉਣ ਵਿੱਚ ਸਹਾਈ ਹੋਣਗੇ। ਇਸ ਤੋਂ ਇਲਾਵਾ ਉਨ੍ਹਾਂ ਐਲ.ਡੀ.ਐਮ. ਨੂੰ ਕਿਹਾ ਕਿ ਉਨ੍ਹਾਂ ਵੱਲੋਂ ਕੇ.ਵੀ.ਕੇ.,ਐਨ.ਯੂ.ਐਲ.ਐਮ., ਜ਼ਿਲ੍ਹਾ ਲੋਕ ਭਲਾਈ ਦਫਤਰ ਅਤੇ ਹੋਰ ਅਦਾਰਿਆਂ ਨਾਲ ਤਾਲਮੇਲ ਕਰਨ ਉਪਰੰਤ ਨੌਜਵਾਨਾਂ ਨੂੰ ਵੱਧ ਤੋਂ ਵੱਧ ਕਿੱਤਾ ਮੁਖੀ ਲੋਨ ਪ੍ਰਦਾਨ ਕੀਤੇ ਜਾਣ ਤਾਂ ਜੋ ਨੌਜਵਾਨ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਆਰ.ਪੀ.ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।ਤੀ।
ਸਕਿੱਲ ਟ੍ਰੈਨਿੰਗ ਦੇ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣ: ਡਿਪਟੀ ਕਮਿਸ਼ਨਰ
16 Views