Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਸੁਖਬੀਰ ਬਾਦਲ ਨੇ ਪੰਜਾਬ ਯੂਨੀਵਰਸਿਟੀ ਦਾ ਵਾਈਸ ਚਾਂਸਲਰ ਸਿੱਖ ਨੂੰ ਲਗਾਉਣ ਦੀ ਕੀਤੀ ਮੰਗ

9 Views

ਕਿਹਾ ਕਿ ਯੂਨੀਵਰਸਿਟੀ ਵਿਚ ਵੱਖ-ਵੱਖ ਪੱਧਰ ’ਤੇ ਫਿਰਕੂ ਵਿਕਤਰਾ ਮੌਜੂਦ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 17 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਯੂਨੀਵਰਸਿਟੀ ਵਿਚ ਸ਼ਰ੍ਹੇਆਮ ਫਿਰਕੂ ਵਿਤਕਰਾ ਕੀਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ 1947 ਤੋਂ ਅੱਜ ਤੱਕ ਇਕ ਵੀ ਸਿੱਖ ਚੇਹਰਾ ਨੂੰ ਵਾਈਸ ਚਾਂਸਲਰ ਨਿਯੁਕਤ ਨਹੀਂ ਕੀਤਾ ਗਿਆ। ਉਹਨਾਂ ਮੰਗ ਕੀਤੀ ਕਿ ਹੁਣ ਜਦੋਂ ਮੌਜੂਦਾ ਵੀਸੀ ਦੇ ਅਸਤੀਫੇ ਕਾਰਨ ਵਾਈਸ ਚਾਂਸਲਰ ਦੀ ਆਸਾਮੀ ਖਾਲੀ ਹੋ ਗਈ ਹੈ ਤਾਂ ਕਿਸੇ ਯੋਗ ਤੇ ਪ੍ਰਮੁੱਖ ਸਿੱਖ ਵਿਦਵਾਨ ਨੁੰ ਵਾਈਸ ਚਾਂਸਲਰ ਨਿਯੁਕਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਹੀ ਅਰਥਾਂ ਵਿਚ ਮਾਣ ਮੱਤੇ ਵਿਦਵਾਨਾਂ ਦੀ ਪ੍ਰਤੀਕ ਤੇ ਪੰਜਾਬ ਦੀ ਮੌਜੂਦਾ ਸਭਿਆਚਾਰ ਪਛਾਣ ਹੈ ਜੋ ਪੰਜਾਬੀ ਬੋਲਦੇ ਇਲਾਕੇ ਵਜੋਂ ਸਥਾਪਿਤ ਕੀਤਾ ਗਿਆ ਸੀ। ਭਾਰਤ ਦੇ ਉਪ ਰਾਸ਼ਟਰਪਤੀ, ਜੋ ਯੂਨੀਵਰਸਿਟੀ ਦੇ ਚਾਂਸਲਰ ਵੀ ਹਨ, ਨੂੰ ਲਿਖੇ ਇਕ ਪੱਤਰ ਵਿਚ ਸ: ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਭਾਰਤ ਨੂੰ ਆਜ਼ਾਦ ਹੋਏ ਨੂੰ 76 ਸਾਲ ਹੋ ਚੁੱਕੇ ਹਨ ਤੇ ਇਹ ਯੂਨੀਵਰਸਿਟੀ ਜਿਸਦਾ ਨਾਂ ਸਿਰਫ ਇਸਦੇ ਜਨਮ ਅਸਥਾਨ ਵਾਲੇ ਰਾਜ ਜਿਥੇ ਸਿੱਖੀ ਹੋਂਦ ਵਿਚ ਆਈ, ਦੇ ਨਾਂ ’ਤੇ ਰੱਖਿਆ ਗਿਆ, ਵਿਚ ਹੁਣ ਤੱਕ ਕਿਸੇ ਵੀ ਸਿੱਖ ਦੀ ਵਾਈਸ ਚਾਂਸਲਰ ਵਜੋਂ ਨਿਯੁਕਤੀ ਨਹੀਂ ਹੋਈ। ਉਹਨਾਂ ਕਿਹਾ ਕਿ ਇਹ ਤਾਂ ਉਹੀ ਗੱਲ ਹੋ ਗਈ ਕਿ ਬਨਾਰਸ ਜਾਂ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਜਾਂ ਫਿਰ ਆਕਸਫੋਰਡ ਤੇ ਹਾਰਵਰਡ ਯੂਨੀਵਰਸਿਟੀਆਂ ਵਿਚ ਕਦੇ ਵੀ ਕੋਈ ਹਿੰਦੂ, ਮੁਸਲਿਮ ਜਾਂ ਇਸਾਈ ਵਾਈਸ ਚਾਂਸਲਰ ਨਹੀਂ ਬਣਾਇਆ ਗਿਆ। ਸ: ਬਾਦਲ ਨੇਕਿਹਾ ਕਿ ਉਹਨਾਂ ਦੀ ਪਾਰਟੀ ਸਾਡੇ ਮਹਾਨ ਗੁਰੂ ਸਾਹਿਬਾਨ ਦੇ ਧਰਮ ਨਿਰਪੱਖ ਤੇ ਉਦਾਸ ਸੰਦੇਸ਼ ਦਾ ਪ੍ਰਤੀਕ ਹੈ ਅਤੇ ਕਿਸੇ ਵੀ ਤਰੀਕੇ ਦੇ ਫਿਰਕੂ ਵਿਤਕਰੇ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਸਾਡੀ ਸਿਰਫ ਇਹ ਮੰਗ ਹੀ ਨਹੀਂ ਹੈ ਕਿ ਸਿੱਖਾਂ ਨੂੰ ਇਥੇ ਪ੍ਰਮੁੱਖ ਅਹੁਦਿਆਂ ’ਤੇ ਤਾਇਨਾਤ ਕੀਤਾ ਜਾਵੇ ਬਲਕਿ ਸਾਡਾ ਤਾਂ ਇਹ ਕਹਿਣਾ ਹੈ ਕਿ ਇਸ ਅਹਿਮ ਸੰਸਥਾ ਵਿਚ ਅਹਿਮ ਅਹੁਦਿਆਂ ਤੋਂ ਸਿੱਖਾਂ ਨੂੰ ਯੋਜਨਾਬੱਧ ਤਰੀਕੇ ਨਾਲ ਪਾਸੇ ਨਹੀਂ ਕੀਤਾ ਜਾਣਾ ਚਾਹੀਦਾ ਜੋ ਕਿ ਮੌਜੂਦਾ ਸਮੇਂ ਵਿਚ ਕੀਤਾ ਜਾ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਵਿਤਕਰਾ ਸਿਰਫ ਵਾਈਸ ਚਾਂਸਲਰਾਂ ਦੀ ਨਿਯੁਕਤੀ ਵਿਚ ਹੀ ਨਹੀਂ ਹੋ ਰਿਹਾ ਬਲਕਿ ਉਹ ਹੇਠਲੇਪੱਧਰ ਤੱਕ ਹੋ ਰਿਹਾ ਹੈ। ਉਹਨਾਂ ਕਿਹਾ ਕਿਹੁਣ ਤੱਕ ਯੂਨੀਵਰਸਿਟੀ ਸੈਨੇਟ ਦੇ 36 ਮੈਂਬਰ ਨਾਮਜ਼ਦ ਹੋਏ ਹਨ ਜਿਹਨਾਂ ਵਿਚੋਂ ਸਿਰਫ ਦੋ ਸਿੱਖ ਹਨ। ਉਹਨਾਂ ਕਿਹਾ ਕਿ ਯੂਨੀਵਰਸਿਟੀ ਵਿਚ 14 ਪ੍ਰਮੁੱਖ ਅਕਾਦਮਿਕ ਅਤੇ ਪ੍ਰਸ਼ਾਸਕੀ ਆਸਾਮੀਆਂ ਜਿਹਨਾਂ ਵਿਚ ਡੀਨਾ ਯੂਨੀਵਰਸਿਟੀ ਇੰਸਟਰਕਸ਼ਨਜ਼, ਕੰਟਰੋਲਰ ਪ੍ਰੀਖਿਆਵਾ, ਐਫ ਡੀ ਓ, ਐਸ ਵਾਈ ਸੀ, ਡੀਨ ਵਿਦਿਆਰਥੀ ਭਲਾਈ ਵੀ ਸ਼ਾਮਲ ਹਨ, ’ਤੇ ਇਕ ਵੀ ਸਿੱਖ ਨਿਯੁਕਤ ਨਹੀਂ ਹੈ। ਉਹਨਾਂ ਕਿਹਾ ਕਿ ਇਹਪਹਿਲੀ ਵਾਰ ਹੋਇਆ ਹੈ ਕਿ ਨਾ ਤਾਂ ਯੂਨੀਵਰਸਿਟੀ ਦਾ ਰਜਿਸਟਰਾਰ ਸਿੱਖ ਹੈ ਤੇ ਨਾ ਹੀ ਵਾਈਸ ਚਾਂਸਲਰ ਸਿੱਖ ਹੈ। ਉਹਨਾਂ ਕਿਹਾ ਕਿ ਇਸ ਤੋਂ ਵੀ ਮਾੜੇ ਹਾਲਾਤ ਇਹ ਹੈ ਕਿ ਜਿਹਨਾਂ ਦੀ ਨਿਯੁਕਤੀ ਅਹਿਮ ਅਹੁਦਿਆਂ ’ਤੇ ਕੀਤੀਗਈ, ਉਹ ਤਾਂ ਪੰਜਾਬੀ ਵੀ ਨਹੀਂ ਹਨ। ਆਪਣੇ ਪੱਤਰ ਵਿਚ ਸ: ਬਾਦਲ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਲਈ ਇਕ ਪ੍ਰੋਫੈਸ਼ਨਲ ਅਕਾਦਮਿਕ, ਬੌਧਿਕ ਤੇ ਸਭਿਆਚਾਰਕ ਰੂਹ ਤੇ ਅੰਤਰ ਆਤਮਾ ਵਜੋਂ ਸਥਾਪਿਤ ਕੀਤੀਗਈ ਸੀ ਜਿਸ ਵਾਸਤੇ ਸਦੀਆਂ ਤੋਂ ਗੁਰੂਆਂ ਪੀਰਾਂ ਦਾ ਇਕ ਜਨਮ ਅਸਥਾਨ ਤੇ ਸਿੱਖੀ ਦਾ ਧੁਰਾ ਜਾਣਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਕ ਪ੍ਰੋਫੈਸ਼ਨਲ, ਬੁੱਧੀਜੀਵੀ ਤੇ ਅਕਾਦਮਿਕ ਉਤਮਤਾ ਦੇ ਇੰਜਣ ਵਜੋਂ ਕੰਮ ਕਰਨ ਦੇ ਨਾਲ ਨਾਲ ਇਸ ਯੂਨੀਵਰਸਿਟੀ ਨੇ ਸਾਡੀ ਸਥਾਨਕ ਸਮਾਜਿਕ-ਧਾਰਮਿਕ ਅਤੇ ਸਭਿਆਚਾਰਕ ਪਛਾਣ ਵਾਸਤੇ ਕੰਮ ਕਰਨਾ ਸੀ । ਉਹਨਾਂ ਕਿਹਾ ਕਿ 1966 ਤੋਂ ਯੂਨੀਵਰਸਿਟੀ ਮਾਤ ਭਾਸ਼ਾ ਪੰਜਾਬੀ ਦੇ ਆਧਾਰ ’ਤੇ ਬਣਾਏ ਮੌਜੂਦਾ ਪੰਜਾਬ ਦੀ ਆਤਮਾ, ਮਨ ਤੇ ਜ਼ਮੀਰ ਰਹੀ ਹੈ। ਉਹਨਾਂ ਕਿਹਾ ਕਿ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਹੁਣ ਯੂਨੀਵਰਸਿਟੀ ਨਾਲ ਜੁੜੇ ਨਹੀਂ ਰਹਿ ਗਏ ਕਿਉਂਕਿ ਇਹਨਾਂ ਦਾ ਕੋਈ ਵੀ ਕਾਲਜ ਇਸਦਾ ਕੰਸਟੀਚਿਊਟ ਅਕਾਦਮਿਕ ਇਕਾਈ ਨਹੀਂ ਹੈ।

Related posts

ਪੰਜਾਬ ‘ਚ ਅੱਜ PM ਮੋਦੀ ਤੇ ਮਾਇਆਵਤੀ ਕਰਨਗੇ ਚੋਣ ਪ੍ਰਚਾਰ

punjabusernewssite

ਅਮਨ ਅਰੋੜਾ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵਿੱਚ 14 ਐਸ.ਡੀ.ਓਜ਼. ਅਤੇ ਤਿੰਨ ਜੇ.ਈਜ਼. ਨੂੰ ਨਿਯੁਕਤੀ ਪੱਤਰ ਸੌਂਪੇ

punjabusernewssite

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਉਪਲੱਬਧ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ

punjabusernewssite