Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਮਾਨਸਾ

ਸੁਖਬੀਰ ਬਾਦਲ ਵੱਲੋਂ ਵੱਡਾ ਐਲਾਨ: ਬੁਢਾਪਾ ਪੈਨਸ਼ਨ 3100 ਤੇ ਸ਼ਗਨ ਸਕੀਮ ਹੋਵੇਗੀ 75000

20 Views

ਸਿੰਜਾਈ ਸਹੂਲਤਾਂ ਵਧਾਈਆਂ ਜਾਣਗੀਆਂ ਤੇ ਜਿਹੜੇ ਇਲਾਕੇ ਖਾਲਿਆਂ ਦੇ ਅਖੀਰ ਵਿਚ ਹਨ ਉਹਨਾਂ ਵਿਚ ਸਰਕਾਰੀ ਖਰਚੇ ’ਤੇ ਜ਼ਮੀਨਦੋਜ਼ ਪਾਈਪਾਂ ਪਾਈਆਂ ਜਾਣਗੀਆਂ
ਸੁਖਜਿੰਦਰ ਮਾਨ
ਮਾਨਸਾ, 13 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਪ੍ਰਕਾਸ਼ ਸਿੰਘ ਬਾਦਲ ਦੇ ਵਿਰਸੇ ਨੁੰ ਅੱਗੇ ਤੋਰਦਿਆਂ ਕਮਜ਼ੋਰ ਵਰਗਾਂ ਦਾ ਜੀਵਨ ਮਿਆਰ ਉੱਚਾ ਚੁੱਕਣ ’ਤੇ ਜ਼ੋਰ ਦੇਵੇਗੀ ਅਤੇ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਤੇ ਸ਼ਗਨ ਸਕੀਮ ਦੀ ਰਾਸ਼ੀ ਸਾਰੇ ਲਾਭਪਾਤਰੀਆਂ ਲਈ 75000 ਰੁਪਏ ਕੀਤੀ ਜਾਵੇਗੀ।ਅਕਾਲੀ ਦਲ ਦੇ ਪ੍ਰਧਾਨ ਇਥੇ ਪਾਰਟੀ ਦੇ ਉਮੀਦਵਾਰ ਪ੍ਰੇਮ ਅਰੋੜਾ ਤੇ ਡਾ. ਨਿਸ਼ਾਨ ਸਿੰਘ ਦੇ ਹੱਕ ਵਿਚ ਭੀਖੀ ਅਤੇ ਬੁਢਲਾਡਾ ਵਿਚ ਜਨਤਕ ਇਕੱਠਾਂ ਨੁੰ ਸੰਬੋਧਨ ਕਰ ਰਹੇ ਸਨ।
ਸ:ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀਆਂ ਤੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਸਭ ਤੋਂ ਵੱਧ ਕੰਮ ਕੀਤਾ ਹੈ। ਉਹਨਾਂ ਕਿਹਾ ਕਿ ਅਸੀਂ ਹੀ ਸੂਬੇ ਵਿਚ ਵਿਲੱਖਣ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਭਾਵੇਂ ਉਹ ਬੁਢਾਪਾ ਪੈਨਸ਼ਨ ਹੈ, ਆਟਾ ਦਾਲ ਸਕੀਮ ਜਾਂ ਫਿਰ ਸ਼ਗਨ ਸਕੀਮ। ਉਹਨਾਂ ਕਿਹਾ ਕਿ ਅਸੀਂ ਹਮੇਸ਼ਾ ਆਪਣੇ ਵਾਅਦੇ ਨਿਭਾਏ ਹਨ ਤੇ ਕਦੇ ਵੀ ਵਾਅਦਿਆਂ ਤੋਂ ਨਹੀਂ ਭੱਜੇ। ਉਹਨਾਂ ਕਿਹਾ ਕਿ ਮੈਂ ਭਰੋਸਾ ਦੁਆਉਂਦਾ ਹਾਂ ਕਿ ਇਕ ਵਾਰ ਅਕਾਲੀ ਦਲ ਤੇ ਬਸਪਾ ਸਰਕਾਰ ਵੱਲੋਂ ਸਹੁੰ ਚੁੱਕਣ ਤੋਂ ਬਾਅਦ ਅਸੀਂ ਬੁਢਾਪਾ ਪੈਨਸ਼ਨ 3100 ਰੁਪਏ ਪ੍ਰਤੀ ਮਹੀਨਾ ਕਰ ਦਿਆਂਗੇ ਅਤੇ ਕਮਜ਼ੋਰ ਵਰਗਾਂ ਦੀਆਂ ਧੀਆਂ ਦੇ ਵਿਆਹ ਵਾਸਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 75000 ਰੁਪਏ ਪ੍ਰਤੀ ਮਹੀਨਾ ਕਰ ਦਿਆਂਗੇ। ਉਨ੍ਹਾਂ ਕਿਹਾ ਕਿ ਭਲਾਈ ਸਕੀਮਾਂ ਦੇ ਅੱਜ ਕੀਤੇ ਦੋ ਐਲਾਨ ਪਾਰਟੀ ਵੱਲੋਂ ਪਹਿਲਾਂ ਐਲਾਨੇ 13 ਨੁਕਾਤੀ ਏਜੰਡੇ ਨਾਲੋਂ ਤੇ ਸਮਾਜ ਦੇ ਵੱਖ ਵੱਖ ਵਰਗਾਂ ਤੋਂ ਮਿਲੇ ਮੰਗ ਪੱਤਰਾਂ ਦੇ ਆਧਾਰ ’ਤੇ ਕੀਤੇ ਐਲਾਨਾਂ ਨਾਲੋਂ ਵੱਖਰੇ ਹਨ। ਉਹਨਾਂ ਕਿਹਾ ਕਿ 13 ਨੁਕਾਤੀ ਏਜੰਡੇ ਦੇ ਹਿੱਸੇ ਵਜੋਂ ਬੀ ਪੀ ਐਲ ਪਰਿਵਾਰਾਂ ਦੀ ਅਗਵਾਈ ਕਰ ਰਹੀਆਂ ਮਹਿਲਾਵਾਂ ਨੁੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ, ਸਾਰੇ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 400 ਯੁਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ, ਉਚੇਰੀ ਸਿੱਖਿਆ ਲਈ 10 ਲੱਖ ਰੁਪਏ ਦਾ ਸਟੂਡੈਂਟ ਕਾਡਰ ਹੋਵੇਗਾ, 10 ਲੱਖ ਰੁਪਏ ਦਾ ਮੈਡੀਕਲ ਬੀਮਾ ਕਰਵਾਇਆ ਜਾਵੇਗਾ, 1 ਲੱਖ ਸਰਕਾਰੀ ਨੌਕਰੀਆਂ ਤੇ 10 ਲੱਖ ਪ੍ਰਾਈਵੇਟ ਨੌਕਰੀਆਂ ਦੀ ਸਿਰਜਣਾ ਕੀਤੀ ਜਾਵੇਗੀ, ਬੇਘਰੇ ਲੋਕਾਂ ਨੂੰ ਪੰਜ ਲੱਖ ਮਕਾਨ ਮੁਫਤ ਬਣਾ ਕੇ ਦਿੱਤੇ ਜਾਣਗੇ ਤੇ ਲੋੜਵੰਦਾਂ ਨੁੰ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਕਿਸਾਨਾਂ ਵਾਸਤੇ ਖੇਤੀ ਲਾਗਤ ਘਟਾਉਣ ਲਈ ਵੀ ਵਚਨਬੱਧ ਹੈ। ਉਹਨਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਅਕਾਲੀ ਦਲ ਤੇ ਬਸਪਾ ਸਰਕਾਰ ਬਣਨ ’ਤੇ ਖੇਤੀਬਾੜੀ ਲਈ ਡੀਜ਼ਲ 10 ਲੱਖ ਰੁਪਏ ਪ੍ਰਤੀ ਲੀਟਰ ਸਸਤਾ ਦਿੱਤਾ ਜਾਵੇਗਾ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਗਠਜੋੜ ਸਰਕਾਰ ਸਿੱਖਿਆ ਅਤੇ ਸਿਹਤ ’ਤੇ ਧਿਆਨ ਕੇਂਦਰਤ ਕਰੇਗੀ ਅਤੇ ਹਰ ਬਲਾਕ ਵਿਚ ਮੈਗਾ ਸਕੂਲ ਬਣਾ ਕੇ ਮਿਆਰੀ ਸਿੱਖਿਆ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਅਤੇ ਹਰ ਹਲਕੇ ਵਿਚ ਇਕ ਵੱਡਾ ਹਸਪਤਾਲ ਤੇ ਹਰੇਕ ਜ਼ਿਲੇ ਵਿਚ ਇਕ ਮੈਡੀਕਲ ਕਾਲਜ ਬਣਾਇਆ ਜਾਵੇਗਾ।
ਨੌਜਵਾਨਾਂ ਨੁੰ ਹੋਰ ਮੌਕੇ ਪ੍ਰਦਾਨ ਕਰਨ ਦੀ ਜ਼ਰੂਰਤ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਵਿਚ ਪੜਦੇ ਵਿਦਿਆਰਥੀਆਂ ਲਈ ਮੈਡੀਕਲ ਕਾਲਜਾਂ ਸਮੇਤ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਕਰਾਂਗੇ ਤੇ ਉਹਨਾਂ ਦੀ ਟਿਊਸ਼ਨ ਫੀਸ ਵੀ ਭਰਾਂਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਪ੍ਰਾਈਵੇਟ ਵਿਚ 75 ਫੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਵਾਸਤੇ ਰਾਖਵੀਂਆਂ ਕੀਤੀਆਂ ਜਾਣਗੀਆਂ। ਭੀਖੀ ਤੇ ਬੁਢਲਾਡਾ ਹਲਕਿਆਂ ਦੀ ਗੱਲ ਕਰਦਿਆਂ ਸ: ਬਾਦਲ ਨੇ ਐਲਾਨ ਕੀਤਾ ਕਿ ਹਲਕਿਆਂ ਵਿਚ ਸਾਰੇ ਸਿੰਜਾਈ ਕੰਮ ਜੋ ਖਾਲਾਂ ਦੇ ਅਖੀਰ ਵਿਚ ਲਟਕ ਰਹੇ ਹਨ, ਮੁਕੰਮਲ ਕੀਤੇ ਜਾਣਗੇ। ਉਹਨਾਂ ਇਹ ਵੀ ਕਿਹਾ ਕਿ ਇਲਾਕੇ ਵਿਚ ਜਲ ਸਪਲਾਈ ਸੁਧਾਰਨ ਵਾਸਤੇ ਸਰਕਾਰ ਦੇ ਖਰਚੇ ’ਤੇ ਜ਼ਮੀ ਕਾਲਜਾਂ ਨੁੰ ਜ਼ਮੀਨਦੋਜ਼ ਜਲ ਪਾਈਪਾਂ ਪ੍ਰਦਾਨ ਕੀਤੀਆਂ ਜਾਣਗੀਆਂ।

Related posts

ਝੁਨੀਰ ਪੁਲਸ ਵੱਲੋਂ ਰਾਤ ਸਮੇਂ ਐਂਬੂਲੈਂਸ ਰੋਕਣ ਤੇ ਮਰੀਜ਼ ਦੀ ਹੋਈ ਮੌਤ

punjabusernewssite

ਜਿਲ੍ਹਾ ਪੱਧਰ ਦੇ ਕਰਵਾਏ ਗਏ ਭਾਸ਼ਣ ਮੁਕਾਬਿਲਆਂ ਵਿੱਚ ਡਾਈਟ ਅਹਿਮਦਪੁਰ ਦੀ ਜੈਸਮੀਨ ਨੇ ਮਾਰੀ ਬਾਜੀ

punjabusernewssite

ਚੋਣ ਜ਼ਾਬਤਾ ਖ਼ਤਮ ਹੁੰਦੇ ਹੀ ਬਠਿੰਡਾ ਮਾਨਸਾ ਪੁਲਿਸ ‘ਚ ਵੱਡੀ ਰੱਦੋਬਦਲ

punjabusernewssite