Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਾਂ ਤੇ ਹੱਲ ਕਰਨ ਲਈ ਵਚਨਬੱਧ : ਡਿਪਟੀ ਕਮਿਸ਼ਨਰ

9 Views

ਕਿਹਾ, ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ਤੇ ਕੀਤਾ ਜਾਵੇ ਨਿਪਟਾਰਾ
ਜਾਇਜ਼ ਸਮੱਸਿਆਵਾਂ ਦਾ ਮੌਕੇ ਤੇ ਕੀਤਾ ਹੱਲ
ਸੁਖਜਿੰਦਰ ਮਾਨ
ਬਠਿੰਡਾ, 21 ਦਸੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਲੀ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਹੱਲ ਕਰਨ ਲਈ ਹਮੇਸ਼ਾ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ ਆਪਣੇ ਕੀਤੇ ਗਏ ਵਾਅਦਿਆਂ ਤੇ ਖਰਾ ਉਤਰਦਿਆਂ ਆਮ ਲੋਕਾਂ ਦੇ ਹਿੱਤ ਲਈ ਕੰਮ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅਧੀਨ ਪੈਂਦੇ ਭੁੱਚੋਂ ਕਲਾਂ ਵਿਖੇ ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਨਣ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਭੁੱਚੋ ਕਲਾਂ ਦੇ ਪਟਵਾਰਖਾਨੇ ਵਿਖੇ ਲਗਾਏ ਗਏ ਇਸ ਕੈਂਪ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਭੁੱਚੋਂ ਕਲਾਂ, ਪੂਹਲੀ, ਲਹਿਰਾ ਬੇਗਾ, ਹਰ ਜੋਗਿੰਦਰ ਨਗਰ ਅਤੇ ਪਿੰਡ ਸੇਮਾ ਆਦਿ ਪਿੰਡਾਂ ਦੇ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਉਨ੍ਹਾਂ ਵੱਲੋਂ ਜਿੱਥੇ ਬਹੁਤੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ, ਉੱਥੇ ਹੀ ਕਈ ਹੋਰ ਸਮੱਸਿਆਵਾਂ ਦੇ ਯੋਗ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਲਗਾਏ ਗਏ ਸਪੈਸ਼ਲ ਕੈਂਪ ਦੌਰਾਨ ਪਿੰਡਾਂ ਵਾਸੀਆਂ ਵੱਲੋਂ ਪੀਣ ਵਾਲੇ ਪਾਣੀ, ਨਜ਼ਾਇਜ਼ ਕਬਜ਼ੇ, ਗਲੀਆਂ-ਨਾਲੀਆਂ ਦੀ ਮੁਰੰਮਤ, ਨਹਿਰੀ ਪਾਣੀ ਦੀ ਸਮੱਸਿਆ, ਗੰਦੇ ਪਾਣੀ ਦੀ ਨਿਕਾਸੀ ਦਾ ਹੱਲ ਕਰਨ, ਖੇਡ ਮੈਦਾਨ ਬਣਾਉਣ, ਕੱਚੇ ਰਸਤੇ ਪੱਕੇ ਕਰਵਾਉਣ ਆਦਿ ਮੁਸ਼ਕਿਲਾਂ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਆਮ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਵੀ ਸੁਣੀਆਂ ਗਈਆਂ, ਜਿਨ੍ਹਾਂ ਚ ਰਾਸ਼ਨ ਕਾਰਡ, ਆਟਾ-ਦਾਲ, ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ ਆਦਿ ਸ਼ਾਮਲ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਕਈ ਜਾਇਜ਼ ਮੁਸ਼ਕਿਲਾਂ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ ਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੰਦਿਆਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨਾ ਯਕੀਨੀ ਬਣਾਉਣ। ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ. ਆਰਪੀ ਸਿੰਘ, ਸਹਾਇਕ ਕਮਿਸ਼ਨਰ ਜਨਰਲ ਸ. ਸਾਰੰਗਪ੍ਰੀਤ ਸਿੰਘ ਔਜਲਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ ਅਤੇ ਹਰਸਿਮਰਨ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ, ਮੋਹਤਬਰ ਵਿਅਕਤੀ ਸਮੇਤ ਆਮ ਲੋਕ ਹਾਜ਼ਰ ਸਨ।

Related posts

ਆਮ ਉਮੀਦਵਾਰ ਅਮਿਤ ਰਤਨ ਕੋਟਫੱਤਾ ਨੇ ਸੰਗਤ ਬਲਾਕ ਦੇ ਪਿੰਡਾਂ ਦਾ ਕੀਤਾ ਦੌਰਾ

punjabusernewssite

ਟਿਕਟ ਮਸ਼ੀਨ ਘਪਲਾ: ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸਨੂੰ ਸਖ਼ਤ ਸਜ਼ਾ ਦਵਾਈ ਜਾਵੇਗੀ: ਕੰਟਰੈਕਟ ਵਰਕਰ ਯੂਨੀਅਨ

punjabusernewssite

ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ’ਤੇ ਹੋਵੇਗੀ ਸਖਤ ਕਾਰਵਾਈ-ਜ਼ਿਲ੍ਹਾ ਚੋਣ ਅਫ਼ਸਰ

punjabusernewssite