Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਸਾਡੀ ਸਿਹਤ

ਸੂਬਾ ਸਰਕਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਤੇ ਯਤਨਸ਼ੀਲ : ਜਗਰੂਪ ਗਿੱਲ

18 Views

ਸਿਹਤ ਵਿਭਾਗ ਨੇ ਮਨਾਇਆ 36ਵਾਂ ਡੈਂਟਲ ਹੈਲਥ ਪੰਦਰਵਾੜਾ
ਬਠਿੰਡਾ, 18 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਤੇ ਯਤਨਸ਼ੀਲ ਹੈ, ਜਿਸਦੇ ਚੱਲਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨਜ਼ਦੀਕ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਸਿਵਲ ਹਸਪਤਾਲ ਵਿਖੇ ਮਨਾਏ ਗਏ 16 ਰੋਜ਼ਾ 36ਵੇਂ ਦੰਦਾਂ ਦੀ ਸੰਭਾਲ ਸਬੰਧੀ ਡੈਂਟਲ ਹੈਲਥ ਪੰਦਰਵਾੜਾ ਚ ਸ਼ਿਰਕਤ ਕਰਨ ਉਪਰੰਤ ਕੀਤਾ।

ਵੱਡੀ ਖ਼ਬਰ: ਕੇਂਦਰ ਸਰਕਾਰ ਨੇ ਇਨ੍ਹਾਂ ਫਸਲਾਂ ਦੇ MSP ਰੇਟਾ ਵਿਚ ਕੀਤਾ ਵਾਧਾ

ਇਸ ਮੌਕੇ ਵਿਧਾਇਕ ਸ. ਗਿੱਲ ਨੇ ਜਰੂਰਤਮੰਦ ਵਿਅਕਤੀਆਂ ਨੂੰ ਬਨਾਉਟੀ ਦੰਦਾਂ ਦੇ ਸੈੱਟ ਵੰਡਦਿਆਂ ਕਿਹਾ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਦਾ ਇਹ ਬਹੁਤ ਵਧੀਆ ਸ਼ਲਾਘਾਯੋਗ ਕਦਮ ਹੈ, ਜੋ ਬਜੁਰਗਾਂ ਅਤੇ ਲੋੜਵੰਦ ਲੋਕਾਂ ਦੀ ਸਿਹਤ ਸੰਭਾਲ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਇਸ ਮੌਕੇ ਵਿਧਾਇਕ ਸ. ਗਿੱਲ ਨੇ ਵਧੀਆਂ ਕੰਮ ਕਰਨ ਵਾਲੇ ਡਾ. ਕਰਨ ਅਬਰੋਲ, ਡਾ. ਨੇਹਾ, ਡਾ. ਗਰੀਸ਼, ਡਾ ਲਵਦੀਪ ਤੇ ਪੈਰਾ ਮੈਡੀਕਲ ਸਟਾਫ਼ ਨੂੰ ਸਨਮਾਨਿਤ ਵੀ ਕੀਤਾ।ਇਸ ਦੌਰਾਨ ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜ਼ਿਲ੍ਹਾ ਹਸਪਤਾਲ ਬਠਿੰਡਾ, ਸਬ ਡਵੀਜ਼ਨਲ ਹਸਪਤਾਲਾਂ ਰਾਮਪੁਰਾ, ਸੀ.ਐਚ.ਸੀ. ਬਾਲਿਆਂਵਾਲੀ ਤੇ ਸਾਂਤੀ ਹਸਪਤਾਲ (ਮੁੱਢਲਾ ਸਿਹਤ ਕੇਂਦਰ, ਪਰਸ ਰਾਮ ਨਗਰ) ਬਠਿੰਡਾ ਵਿਖੇ ਦੰਦਾਂ ਦੀ ਸੰਭਾਲ ਸਬੰਧੀ ਵਿਸ਼ੇਸ਼ ਕੈਂਪ ਲਗਾਏ ਗਏ।

ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ

ਇਸ ਦੌਰਾਨ 60 ਲੋੜਵੰਦ ਵਿਅਕਤੀਆਂ ਨੂੰ ਬਨਾਉਟੀ ਦੰਦਾਂ ਦੇ ਸੈੱਟ ਵੀ ਲਗਾਏ ਗਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ, ਸਕੂਲਾਂ ਅਤੇ ਕਾਲਜਾਂ ਵਿਖੇ ਵੀ ਸਿਹਤ ਸੰਭਾਲ ਜਾਗਰੂਕਤਾ ਕੈਂਪ ਲਗਾਏ ਗਏ।ਇਸ ਦੌਰਾਨ ਜ਼ਿਲ੍ਹਾ ਡੈਂਟਲ ਅਫ਼ਸਰ ਡਾ. ਕਰਨ ਅਬਰੋਲ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੇ ਦੰਦ ਬਿਮਾਰੀਆਂ ਤੋਂ ਬਚਾਉਣ ਲਈ ਹਰ ਰੋਜ਼ ਰਾਤ ਨੂੰ ਸੌਣ ਲੱਗਿਆ ਤੇ ਸਵੇਰੇ ਖਾਣਾ-ਖਾਣ ਤੋਂ ਬਾਅਦ ਬਰੱਸ਼ ਜ਼ਰੂਰ ਕਰਨਾ ਚਾਹੀਦਾ ਹੈ। ਇਸ ਮੌਕੇ ਏਐਨਐਮ ਅਤੇ ਜੀਐਨਐਮ ਸਕੂਲ ਦੇ ਵਿਦਿਆਰਥੀਆਂ ਦੇ ਦੰਦਾਂ ਦੀਆਂ ਬਿਮਾਰੀਆਂ ਸਬੰਧੀ ਚਾਰਟ ਮੇਕਿੰਗ ਤੇ ਕਵਿਤਾ ਮੁਕਾਬਲੇ ਵੀ ਕਰਵਾਏ ਗਏ ਅਤੇ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇੰਨਰਵੀਲ ਕਲੱਬ ਬਠਿੰਡਾ ਵੱਲੋਂ ਗਿਫ਼ਟ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।

Related posts

ਏਮਜ਼ ’ਚ ਸੀਐਮਈ ਅਤੇ ਵਰਕਸ਼ਾਪ ਆਨ ਸਿਊਚਰਿੰਗ ਅਤੇ ਮਾਈਕ੍ਰੋਵੈਸਕੁਲਰ ਐਨਾਸਟੋਮੋਸਿਸ ਦਾ ਸਫ਼ਲ ਆਯੋਜਿਨ

punjabusernewssite

ਸੂਬੇ ਚ ਹੀ ਨਹੀਂ ਸਗੋਂ ਪੂਰੇ ਦੇਸ਼ ਚ ਇੱਕ ਮਾਡਲ ਦੇ ਰੂਪ ਵਜੋਂ ਉਭਰ ਰਿਹਾ ਸੀਐਚਸੀ ਗੋਨਿਆਣਾ : ਕੁਲਤਾਰ ਸੰਧਵਾਂ

punjabusernewssite

ਐਸ.ਐਮ.ਓ ਦੀ ਕੁੱਟਮਾਰ ਦਾ ਮਾਮਲਾ: ਡਾਕਟਰਾਂ ਨੇ ਓਪੀਡੀ ਸਹਿਤ ਹੋਰ ਸੇਵਾਵਾਂ ਨੂੰ ਕੀਤਾ ਮੁਅੱਤਲ

punjabusernewssite