21 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦਾ ਕੀਤਾ ਉਦਘਾਟਨ
ਸੁਖਜਿੰਦਰ ਮਾਨ
ਬਠਿੰਡਾ, 8 ਸਤੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਭਲਾਈ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਆਮ ਲੋਕਾਂ ਤੱਕ ਪਹੁੰਚਾਉਣ ਤੋਂ ਇਲਾਵਾ ਵਿਕਾਸ ਦੇ ਕਾਰਜਾਂ ਲਈ ਹਮੇਸ਼ਾ ਵਚਨਵੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਮ੍ਰਿੰਤ ਲਾਲ ਅਗਰਵਾਲ ਨੇ ਲਿੰਕ ਰੋਡ ਪਿੰਡ ਨਰੂਆਣਾ ਤੋਂ ਸ਼ਮਸ਼ਾਨ ਘਾਟ ਅਪਟੂ ਬਾਦਲ ਰੋਡ ’ਤੇ ਸਥਿਤ ਸੜਕ ਦਾ ਉਦਘਾਟਨ ਕਰਨ ਉਪਰੰਤ ਕੀਤਾ। ਸ਼੍ਰੀ ਅਗਰਵਾਲ ਨੇ ਕਿਹਾ ਕਿ ਇਸ ਸੜਕ ਦੀ ਲੰਬਾਈ 715 ਮੀਟਰ ਹੈ, ਜਿਸ ਤੇ ਲਗਭਗ 21.00 ਲੱਖ ਰੁਪਏ ਦੀ ਲਾਗਤ ਆਈ ਹੈ।
ਬਠਿੰਡਾ ‘ਚ ਸ਼ੱਕੀ ਹਾਲਤਾਂ ਵਿੱਚ ਗੋਲੀ ਲੱਗਣ ਕਾਰਨ ਪੁਲਿਸ ਇੰਸਪੈਕਟਰ ਦੀ ਹੋਈ ਮੌਤ
ਉਨ੍ਹਾਂ ਕਿਹਾ ਕਿ ਇਸ ਸੜਕ ਦੀ ਉਸਾਰੀ ਨਾਲ ਇਲਾਕਾ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਆਵਾਜਾਈ ਤੋਂ ਰਾਹਤ ਆਵੇਗੀ। ਇਸ ਦੌਰਾਨ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਨੇ ਕਿਹਾ ਕਿ ਆਮ ਲੋਕਾਂ ਦੁਆਰਾ ਚੁਣੀ ਗਈ ਸੂਬਾ ਸਰਕਾਰ ਵੱਲੋਂ ਹਰ ਵਰਗ ਲਈ ਸਿਹਤ, ਸਿੱਖਿਆ ਤੇ ਲੋਕ ਭਲਾਈ ਸਕੀਮਾਂ ਲਈ ਕ੍ਰਾਂਤੀਕਾਰੀ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਆਯੂਸ਼ ਗੋਇਲ, ਜੂਨੀਅਰ ਇੰਜੀਨੀਅਰ ਹਰਪ੍ਰੀਤ ਸਿੰਘ,ਬਲਜੀਤ ਢਿਲੋਂ ਨਰੂਆਣਾ , ਬਲਾਕ ਪ੍ਰਧਾਨ ਲਖਵੀਰ ਸਿੰਘ, ਸਰਪੰਚ ਬੀਬੀ ਕਿਰਨਦੀਪ ਕੌਰ, ਸਾਬਕਾ ਪੰਚ ਜਗਜੀਤ ਸਿੰਘ, ਨੰਬਰਦਾਰ ਜੀਤਪਾਲ ਸਿੰਘ, ਨੰਬਰਦਾਰ ਸੁਖਜੀਤ ਸਿੰਘ, ਸੁਖਚੈਨ ਸਿੰਘ ਚੈਨਾ, ਬਲਵਿੰਦਰ ਸਿੰਘ ਸਰਾਂ, ਗੁਰਲਾਲ ਸਿੰਘ, ਸੁਖਪਾਲ ਸਿੰਘ ਪਾਲੀ, ਬਲਦੇਵ ਸਿੰਘ ਤੋਂ ਇਲਾਵਾ ਗੁਰਬਿੰਦਰ ਸਿੰਘ, ਬੀਟੂ, ਗੋਰਾ, ਬਾਬੂ ਲਾਲ ਅਤੇ ਪਿੰਡ ਦੇ ਮੋਹਤਬਾਰ ਆਦਿ ਹਾਜਰ ਸਨ।
Share the post "ਸੂਬਾ ਸਰਕਾਰ ਲੋਕ ਭਲਾਈ ਅਤੇ ਵਿਕਾਸ ਦੇ ਕਾਰਜ ਕਰਨ ਲਈ ਵਚਨਵੱਧ : ਅਮ੍ਰਿੰਤ ਲਾਲ ਅਗਰਵਾਲ"