9 Views
ਝੀਂਡਾ ਤੋਂ ਬਾਅਦ ਦਾਦੂਵਾਲ ਵੀ ਹੋਏ ਨਰਾਜ਼, ਕਿਹਾ ਕਮੇਟੀ ਦਾ ਵਿਰੋਧ ਕਰਨ ਵਾਲਿਆਂ ਨੂੰ ਕੀਤਾ ਅੱਗੇ
ਪੰਜਾਬੀ ਖ਼ਬਰਸਾਰ ਬਿਉਰੋ
ਕੁਰੂਕਸ਼ੇਤਰ, 21 ਦਸੰਬਰ: ਹਰਿਆਣਾ ਸੂਬੇ ਵਿੱਚ ਪੈਂਦੇ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਹੋਂਦ ਵਿੱਚ ਆਈ ਹਰਿਆਣਾ
ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਹੋਈ ਚੋਣ ਵਿਚ
ਸੰਤ ਕਰਮਜੀਤ ਸਿੰਘ ਨੂੰ ਨਵਾਂ ਪ੍ਰਧਾਨ ਚੁਣਿਆ ਗਿਆ ਹੈ। ਡਿਪਟੀ ਕਮਿਸ਼ਨਰ ਦੀ ਦੇਖਰੇਖ ਹੇਠ ਹੋਈ ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ। ਉਧਰ ਸੰਤ ਕਰਮਜੀਤ ਸਿੰਘ ਨੂੰ ਪ੍ਰਧਾਨ ਬਣਾਉਣ ਦੇ ਫੈਸਲੇ ਦਾ ਵਿਰੋਧ ਕਰਦਿਆਂ ਸਾਬਕਾ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਦਾਅਵਾ ਕੀਤਾ ਹੈ ਕਿ ਅਜਿਹੇ ਵਿਅਕਤੀਆਂ ਨੂੰ ਅੱਗੇ ਕੀਤਾ ਗਿਆ ਹੈ ਸੋ ਪਿਛਲੇ ਸਮੇਂ ਇਸ ਕਮੇਟੀ ਦਾ ਵਿਰੋਧ ਕੀਤਾ ਸੀ। ਇਸਦੇ ਇਲਾਵਾ ਨਵੇਂ ਚੁਣੇ ਪ੍ਰਧਾਨ ਦਾ ਸਿੱਖੀ ਲਈ ਵੀ ਕੋਈ ਯੋਗਦਾਨ ਨਹੀਂ ਹੈ। ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਇਕ ਹੋਰ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਪਿਛਲੇ ਦਿਨੀਂ ਹਰਿਆਣਾ ਸਰਕਾਰ ਵੱਲੋਂ ਬਣਾਈ ਗਈ 38 ਮੈਂਬਰੀ ਕਮੇਟੀ ਤੇ ਵੀ ਉਂਗਲ ਚੁਕਦਿਆਂ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਸੀ।