Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਅੱਜ ਕਿਸਾਨ ਸੜਕਾਂ ਉੱਪਰ ਉਤਰੇ

ਸੁਖਜਿੰਦਰ ਮਾਨ
ਬਠਿੰਡਾ 16 ਨਵੰਬਰ: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਵੱਲੋ ਸਰਕਾਰ ਦੀ ਵਾਅਦਾ ਖਿਲਾਫੀ ਅਤੇ ਸਰਕਾਰ ਨਾਲ ਮੀਟਿੰਗਾਂ ਹੋਈਆ ਨੂੰ ਮਹੀਨੇ ਵੀਤ ਜਾਣ ਤੋਂ ਬਾਅਦ ਵੀ ਨੋਟੀਫਿਕੇਸ਼ਨ ਜਾਰੀ ਨਾਂ ਕਰਨ ਦੇ ਰੋਸ ਵਜੋਂ ਅੱਜ ਕਿਸਾਨਾਂ ਵੱਲੋ ਸੜਕਾਂ ਉੱਪਰ ਉਤਰਿਆ ਗਿਆ। ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋ ਸ਼ਹੀਦ ਕਿਸਾਨਾਂ ਦੇ ਪਾਰਿਵਾਰਿਕ ਮੈਂਬਰਾ ਨੂੰ ਮੁਆਵਜ਼ਾ ਅਤੇ ਸਰਕਾਰੀ ਨੌਕਰੀ,ਜੁਮਲਾ ਮਾਲਕਾਨ ਜਮੀਨ ਦੇ ਮਾਲਕ ਕਿਸਾਨਾਂ ਨੂੰ ਉਨ੍ਹਾਂ ਦਾ ਮਾਲਕੀ ਹੱਕ ਦਬਾਉਣ ਲਈ, ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇਂ, ਚਾਈਨਾ ਵਾਇਰਸ ਨਾਲ ਨੁਕਸਾਨੇ ਅਤੇ ਬਰਸਾਤ ਨਾਲ ਨੁਕਸਾਨੇ ਝੋਨੇ ਦਾ ਮੁਆਵਜ਼ਾ, ਕਿਸਾਨਾਂ ਉੱਪਰ ਪਰਾਲੀ ਦੇ ਕੀਤੇ ਪਰਚੇ ਤੇ ਫਰਦ ਵਿੱਚ ਰੈਡ ਐਟਰੀਆਂ ਰੱਦ ਕਰਵਾਉਣ,ਗੁਰੂ ਕਾਸ਼ੀ ਯੂਨੀਵਰਸਿਟੀ ਦੇ ਹਜ਼ਾਰਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਦੋਸ਼ੀ ਵੀ.ਸੀ ਉੱਪਰ ਕਾਰਵਾਈ ਕਰਵਾਉਣ ਲਈ, 5 ਨਵੰਬਰ ਨੂੰ ਖੰਡ ਮਿੱਲਾ ਚਾਲੂ ਕਰਨ ਦਾ ਵਾਅਦਾ ਕਰਕੇ ਮੁਕਰਨ ਦੇ ਰੋਸ ਅਤੇ ਖੰਡ ਮਿੱਲਾਂ ਨੂੰ ਤੁਰੰਤ ਚਾਲੂ ਕਰਨ ਦੀ ਮੰਗ ਨੂੰ ਲੈ ਕੇ,ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਤਾਇਨਾਤ ਜ਼ਮੀਨਾਂ ਦਾ ਮੁਆਵਜ਼ਾ ਵੰਡਣ ਵਿਚ ਘਪਲੇਬਾਜ਼ੀ ਕਰਨ ਵਾਲੇ ਦੋਸ਼ੀ SDM ਉੱਪਰ ਕਾਰਵਾਈ ਕਰਵਾਉਣ,ਆਦਿ ਮੰਗਾਂ ਨੂੰ ਲੈ ਕੇ ਧਰੇੜੀ ਜੱਟਾਂ ਟੋਲ ਪਲਾਜ਼ਾ ਰਾਜਪੁਰਾ ਪਟਿਆਲਾ ਰੋਡ, ਟਹਿਣਾ ਟੀ ਪੁਆਇੰਟ ਫਰੀਦਕੋਟ, ਭੰਡਾਰੀ ਪੁਲ ਅੰਮ੍ਰਿਤਸਰ ਸਾਹਿਬ,ਤਿੰਨ ਕੋਨੀਆਂ ਪੁਲ ਮਾਨਸਾ,ਮੁਕੇਰੀਆਂ ਅਤੇ ਬੀਬੀਆਂ ਭੈਣਾਂ ਵੱਲੋ ਤਲਵੰਡੀ ਸਾਬੋ ਵਿਖੇ ਸੁੱਤੀ ਪਈ ਸਰਕਾਰ ਨੂੰ ਜਗਾਉਣ ਅਤੇ ਸਰਕਾਰ ਦੇ ਕੰਨਾਂ ਤੱਕ ਆਵਾਜ ਪਹੁੰਚਾਉਣ ਲਈ ਮਜਬੂਰੀ ਵੱਸ ਸੜਕਾਂ ਉੱਤੇ ਉਤਰਨਾ ਪਿਆ।ਫਰੀਦਕੋਟ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਜਗਜੀਤ ਸਿੰਘ ਡੱਲੇਵਾਲ,ਮਾਨਸਾ ਅਤੇ ਤਲਵੰਡੀ ਸਾਬੋ ਕਾਕਾ ਸਿੰਘ ਕੋਟੜਾ,ਧਰੇੜੀ ਜੱਟਾ ਟੋਲ ਪਲਾਜ਼ਾ ਪਟਿਆਲਾ ਵਿਖੇ ਜਸਵੀਰ ਸਿੰਘ ਸਿੱਧੂਪੁਰ ਮਾਨ ਸਿੰਘ ਰਾਜਪੁਰਾ ਮੇਹਰ ਸਿੰਘ ਥੇੜੀ ਅਤੇ ਮੁਕੇਰੀਆਂ ਸੁਖਦੇਵ ਸਿੰਘ ਭੋਜਰਾਜ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਸਾਡੀਆਂ ਇਨ੍ਹਾਂ ਮੰਗਾਂ ਉਪਰ ਕੋਈ ਸੰਜੀਦਗੀ ਨਹੀ ਵਿਖਾਉਦੀ ਤਾਂ ਇਹ ਮੋਰਚਾ ਅਣਮਿੱਥੇ ਸਮੇਂ ਲਈ ਚੱਲੇਗਾ।

Related posts

ਬਲਾਕ ਸੰਗਤ ਵੱਲੋ ਹਾੜੀ ਦੀਆਂ ਫਸਲਾਂ ਸਬੰਧੀ ਲਗਾਇਆ ਗਿਆ ਕੈਂਪ

punjabusernewssite

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੀ ਹੋਈ ਮੀਟਿੰਗ

punjabusernewssite

ਕਿਸਾਨ ਅੰਦੋਲਨ-2 ਦੇ 200 ਦਿਨ ਪੁੂਰੇ ਹੋਣ ’ਤੇ ਸ਼ੰਭੂ ਅਤੇ ਖਨੌਰੀ ਬਾਰਡਰਾਂ ‘ਤੇ ਕਿਸਾਨਾਂ ਦਾ ਅੱਜ ਹੋਵੇਗਾ ਵੱਡਾ ਇਕੱਠ

punjabusernewssite