ਬਠਿੰਡਾ, 6 ਨਵੰਬਰ: ਕੇਂਦਰ ਦੀ ਮੋਦੀ ਸਰਕਾਰ ਦੁਆਰਾ ਖਬਰ ਏਜੰਸੀ ਨਿਊਜ਼ ਕਲਿੱਕ ਉਪਰ ਦਰਜ ਕੀਤੀ ਗਈ ਝੂਠੀ ਐਫ ਆਈ ਆਰ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਦੇਸ਼ ਭਰ ਵਿੱਚ ਜਿਲ੍ਹਾ ਅਤੇ ਤਹਿਸੀਲ ਹੈਡ ਕੁਆਰਟਰਾਂ ਤੇ ਇਸ ਪਰਚੇ ਦੀ ਐਫ ਆਈ ਆਰ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ।ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਦੇ ਬਠਿੰਡੇ ਜ਼ਿਲ੍ਹੇ ਵਿੱਚ ਸ਼ਾਮਿਲ ਜਥੇਬੰਦੀਆਂ ਜਿਨਾਂ ਨੇ ਅੱਜ ਬਠਿੰਡਾ ਡੀਸੀ ਦਫਤਰ ਦੇ ਸਾਹਮਣੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਇਸ ਦੀਆਂ ਕਾਪੀਆਂ ਵੀ ਸਾੜੀਆਂ।
ਪੰਜਾਬ ਕੈਬਨਿਟ ਮੀਟਿੰਗ ‘ਚ ਲੱਗੀ ਕਈ ਅਹਿਮ ਫੈਸਲਿਆਂ ਤੇ ਮੋਹਰ, ਵਪਾਰੀਆਂ ਨੂੰ ਵੱਡੀ ਰਾਹਤ
ਧਰਨੇ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ,ਭਾਰਤੀ ਕਿਸਾਨ ਯੂਨੀਅਨ ਡਕੌਦਾ ਦੇ ਜਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ,ਜਮਹੂਰੀ ਕਿਸਾਨ ਸਭਾ ਦੇ ਜ਼ਿਲਾ ਪ੍ਰਧਾਨ ਦਰਸ਼ਨ ਸਿੰਘ ਫੁੱਲੋ ਮਿੱਠੀ,ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲਾ ਪ੍ਰਧਾਨ ਜਸਵੀਰ ਸਿੰਘ ਆਕਲੀਆ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲਾ ਪ੍ਰਧਾਨ ਦਾਰਾ ਸਿੰਘ ਮਈਸਰਖਾਨਾ ਅਤੇ ਭਾਰਤੀ ਕਿਸਾਨ ਯੂਨੀਅਨ ਮਾਲਵਾ ਦੇ ਜਿਲਾ ਆਗੂ ਜਗਜੀਤ ਸਿੰਘ ਨੇ
67 ਵੀਆ ਸੂਬਾ ਪੱਧਰੀ ਖੇਡਾਂ ਹੈਂਡਬਾਲ ਵਿੱਚ ਪਟਿਆਲਾ ਦੇ ਗੱਭਰੂਆਂ ਦੀ ਝੰਡੀ
ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਦਿੱਲੀ ਕਿਸਾਨ ਅੰਦੋਲਨ ਵਿੱਚ ਹੋਈ ਆਪਣੀ ਹਾਰ ਨੂੰ ਹਜਮ ਨਹੀਂ ਕਰ ਪਾ ਰਹੀ ਅਤੇ ਅੰਦੋਲਨ ਕਰਨ ਵਾਲੇ ਸੰਯੁਕਤ ਕਿਸਾਨ ਮੋਰਚੇ ਤੇ ਉਸ ਦੀ ਮਦਦ ਕਰਨ ਵਾਲੀਆਂ ਸਾਰੀਆਂ ਧਿਰਾਂ ਨਾਲ ਕਿੜਾ ਕੱਢ ਰਹੀ ਹੈ ਇਸੇ ਨੀਤੀ ਤਹਿਤ ਮੋਦੀ ਸਰਕਾਰ ਨੇ ਵਿਦੇਸ਼ੀ ਫੰਡਿੰਗ ਦਾ ਬਹਾਨਾ ਬਣਾ ਕੇ ਖਬਰ ਏਜੰਸੀ ਨਿਊਜ਼ ਕਲਿੱਕ ਦੇ ਐਡੀਟਰ ਅਤੇ ਉਸਦੇ ਬਾਕੀ ਸਟਾਫ ਤੇ ਝੂਠਾ ਪਰਚਾ ਦਰਜ ਕੀਤਾ ਹੈ ।
ਮਾਮਲਾ ਅਧਿਕਾਰੀਆਂ ਕੋਲੋਂ ਪਰਾਲੀ ਨੂੰ ਅੱਗ ਲਗਾਉਣ ਦਾ, ਜਿਲਾ ਪ੍ਰਸ਼ਾਸਨ ਸਖਤੀ ਦੇ ਮੂਡ ‘ਚ
ਪਰਚੇ ਵਿੱਚ ਬਹੁਤ ਸਾਰੀਆਂ ਗਲਤ ਬਿਆਨੀਆਂ ਸੰਯੁਕਤ ਕਿਸਾਨ ਮੋਰਚੇ ਬਾਰੇ ਵੀ ਕੀਤੀਆਂ ਗਈਆਂ ਹਨ ਜੋ ਕਿ ਸਿਰੇ ਤੋਂ ਝੂਠੀਆਂ ਹਨ । ਇਹਨਾਂ ਦਾ ਖੰਡਨ ਸੰਯੁਕਤ ਕਿਸਾਨ ਮੋਰਚਾ ਆਪਣੀਆਂ ਪਹਿਲੀਆਂ ਮੀਟਿੰਗਾਂ ਅਤੇ ਪ੍ਰੈਸ ਮੀਡੀਏ ਰਾਹੀਂ ਕਰ ਚੁੱਕਾ ਹੈ । ਬੁਲਾਰਿਆਂ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਹੋਇਆ ਕਿਹਾ ਕਿ ਉਹ ਆਪਣੀਆਂ ਇਹਨਾਂ ਕੋਝੀਆਂ ਹਰਕਤਾਂ ਤੋਂ ਬਾਜ ਆਵੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਸੰਯੁਕਤ ਕਿਸਾਨ ਮੋਰਚਾ ਇਸ ਦਾ ਮੂੰਹ ਤੋੜ ਜਵਾਬ ਦੇਵੇਗਾ । ਉਹਨਾਂ ਮੰਗ ਕੀਤੀ ਕਿ ਇਹ ਝੂਠੀ ਐਫ ਆਈ ਆਰ ਤੁਰੰਤ ਰੱਦ ਕੀਤੀ ਜਾਵੇ ਅਤੇ ਜੇਲ ਅੰਦਰ ਡੱਕੇ ਨਿਊਜ਼ ਕਲਿਕ ਏਜੰਸੀ ਦੇ ਸਟਾਫ ਨੂੰ ਤੁਰੰਤ ਰਿਹਾ ਕੀਤਾ ਜਾਵੇ।
ਈਡੀ ਵੱਲੋਂ ਪੰਜਾਬ ਵਿੱਚ ਵੱਡੀ ਕਾਰਵਾਈ, ਸੱਤਾਧਾਰੀ ਧਿਰ ਦਾ ਵਿਧਾਇਕ ਚੁੱਕਿਆ
ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰਿਆਂ ਨੇ ਦੇਸ਼ ਅੰਦਰ ਹੋਰ ਵੀ ਲੜਨ ਵਾਲੇ ਲੋਕਾਂ ਉੱਪਰ ਕੀਤੇ ਝੂਠੇ ਪਰਚੇ ਵੀ ਰੱਦ ਕਰਨ ਦੀ ਮੰਗ ਕੀਤੀ ।ਆਗੂਆਂ ਨੇ ਪੰਜਾਬ ਸਰਕਾਰ ਬਾਰੇ ਗੱਲ ਕਰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਦੇ ਮਾਮਲੇ ਤੇ ਪੰਜਾਬ ਸਰਕਾਰ ਬੁਰੀ ਤਰਾਂ ਫੇਲ ਹੋਈ ਹੈ ਬਠਿੰਡੇ ਜ਼ਿਲ੍ਹੇ ਵਿੱਚ ਕਿਸਾਨਾਂ ਦੁਆਰਾ ਸਰਕਾਰੀ ਮੁਲਾਜ਼ਮ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਵਾਉਣ ਦੀ ਘਟਨਾ ਤੇ ਅਫਸੋਸ ਜਾਹਰ ਕਰਦਿਆਂ ਆਗੂਆਂ ਨੇ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਪ੍ਰੰਤੂ ਇਸ ਦੀ ਪੰਜਾਬ ਸਰਕਾਰ ਸਿੱਧੇ ਤੌਰ ਤੇ ਜਿੰਮੇਵਾਰ ਹੈ।
CM ਭਗਵੰਤ ਮਾਨ VS ਰਾਜਪਾਲ: ਗਵਰਨਰ ਨੂੰ ਸੁਪਰੀਮ ਕੋਰਟ ਤੋਂ ਪਈ ਝਾੜ!
ਸੁਪਰੀਮ ਕੋਰਟ ਅਤੇ ਗਰੀਨ ਟਰਬਿਊਨਲ ਦੀਆਂ ਹਦਾਇਤਾਂ ਦੇ ਬਾਵਜੂਦ ਵੀ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਕੋਈ ਸਹਾਇਤਾ ਜਾਂ ਮਸ਼ੀਨਰੀ ਉਪਲਬਧ ਨਹੀਂ ਕਰਵਾਈ ਜਿਸ ਕਰਕੇ ਕਿਸਾਨ ਆਪਣੀ ਪਰਾਲੀ ਬਾਲਣ ਲਈ ਮਜਬੂਰ ਹੋ ਰਿਹਾ ਹੈ। ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਤੁਰੰਤ ਪਰਾਲੀ ਨੂੰ ਸਮੇਟਣ ਲਈ ਮਸ਼ੀਨਰੀ ਪਿੰਡਾਂ ਵਿੱਚ ਭੇਜੇ ਅਤੇ ਛੋਟੇ ਕਿਸਾਨ ਨੂੰ ਆਰਥਿਕ ਤੌਰ ਤੇ ਸਹਾਇਤਾ ਦੇਵੇ ।ਅੱਜ ਦੇ ਇਸ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਨਾਇਬ ਸਿੰਘ ਫੂਸ ਮੰਡੀ ,ਬੂਟਾ ਸਿੰਘ ਤੁੰਗਵਾਲੀ , ਰਾਜ ਮਹਿੰਦਰ ਸਿੰਘ ਕੋਟਭਾਰਾ ,ਸੰਪੂਰਨ ਸਿੰਘ ਬਠਿੰਡਾ, ਸੁਖਦੀਪ ਸਿੰਘ ਕਣਕਵਾਲ ,ਜਗਸੀਰ ਸਿੰਘ ਬਲਾਹੜ ਮਹਿਮਾ ਅਤੇ ਰਣਜੀਤ ਸਿੰਘ ਮਹਿਰਾਜ ਨੇ ਵੀ ਸੰਬੋਧਨ ਕੀਤਾ ।
Share the post "ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਫੈਸਲੇ ਵਿਰੁਧ ਸਾੜੀਆਂ ਕਾਪੀਆਂ"