ਸ੍ਰੀ ਮੁਕਤਸਰ ਸਾਹਿਬ, 26 ਨਵੰਬਰ: ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਹੇਠ ਦੇਸ਼ ਵਿਆਪੀ ਅੰਦੋਲਨ ਵਜੋਂ 26,27,28,ਨਵੰਬਰ ਨੂੰ ਚੰਡੀਗੜ੍ਹ ਵਿਖੇ ਦਿਨ ਰਾਤ ਦੇ ਮੋਰਚੇ ਵਿੱਚ ਭਰਵੀਂ ਸ਼ਮੂਲੀਅਤ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬਾ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਤੋਂ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਅਬਲੂ ਦੀ ਅਗਵਾਈ ਹੇਠ ਬੱਸਾਂ, ਪਿਕਅੱਪ ਗੱੱਡੀ,ਕਰੂਜ਼ਰ ਗੱਡੀਆਂ, ਕਾਰਾਂ,ਟਰੈਕਟਰ ਟਰਾਲਿਆਂ ਰਾਹੀਂ ਕਾਫਲੇ ਰਵਾਨਾ ਹੋਏ।
ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਦੇ ਘਰੇ ਚੱਲੀਆਂ ਗੋਲੀਆਂ, ਲਾਰੈਂਸ ਬਿਸ਼ਨੋਈ ਨੇ ਲਈ ਜਿੰਮੇਵਾਰੀ
ਜਥੇਬੰਦੀ ਦੇ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਨੇ ਦੱਸਿਆ ਕਿ ਇਸ ਕਾਫ਼ਲੇ ਵਿੱਚ ਜ਼ਿਲ੍ਹਾ ਪ੍ਰਧਾਨ ਹਰਬੰਸ ਸਿੰਘ ਕੋਟਲੀ ਸੀਨੀਅਰ ਮੀਤ ਪ੍ਰਧਾਨ ਗੁਰਪਾਸ਼ ਸਿੰਘ ਸਿੰਘੇਵਾਲਾ ਮਲਕੀਤ ਸਿੰਘ ਗੱਗੜ ਸਹਾਇਕ ਸਕੱਤਰ ਗੁਰਮੀਤ ਸਿੰਘ ਬਿੱਟੂ ਅਜ਼ੈਬ ਸਿੰਘ ਮੱਲਣ ਸੁੱਚਾ ਸਿੰਘ ਕੋਟਭਾਈ ਹਰਪਾਲ ਸਿੰਘ ਚੀਮਾ ਧੂਲਕੋਟ ਜੋਗਿੰਦਰ ਸਿੰਘ ਬੁੱਟਰ ਸਰੀਂਹ ਹਰਵਿੰਦਰ ਸਿੰਘ ਮਹਾਂਬੱਧਰ ਹਰਫੂਲ ਸਿੰਘ ਭਾਗਸਰ ਆਦਿ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀਆਂ ਰਹਿੰਦੀਆਂ ਸਾਰੀਆਂ ਮੰਗਾਂ ਲਾਗੂ ਕਰਵਾਉਣ ਲਈ ਵੱਡੀਆਂ ਲਾਮਬੰਦੀਆਂ ਕੀਤੀਆਂ ਗਈਆਂ ਹਨ ।
ਅਕਾਲੀ ਦਲ ਵੱਲੋਂ ਬਠਿੰਡਾ ਜ਼ਿਲ੍ਹੇ ਦੇ 3 ਤਿੰਨ ਹਲਕਿਆ ਦੇ ਸਰਕਲ ਪ੍ਰਧਾਨਾਂ ਦੀ ਸੂਚੀ ਜਾਰੀ
ਅੱਜ ਟਰੈਕਟਰ ਟਰਾਲੀਆਂ, ਪਾਣੀ ਟੈਂਕੀਆਂ,ਬਿਸਤਰੇ, ਗੱਦਿਆਂ,ਟੈਟਾਂ, ਤਰਪਾਲਾਂ ਪੂਰਾ ਰਾਸ਼ਨ ਤੇ ਗੈਸ਼ ਚੁੱਲ੍ਹੇ ਆਦਿ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਔਰਤਾਂ ਦੀ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਇਹ ਮੋਰਚਾ ਕੇਂਦਰ ਦੀ ਮੋਦੀ ਭਾਜਪਾ ਹਕੂਮਤ ਵਿਰੁੱਧ ਦਿੱਲੀ ਮੋਰਚੇ ਵੇਲੇ ਦੀਆਂ ਲਟਕਦੀਆਂ ਮੰਗਾਂ ਉੱਤੇ ਜ਼ੋਰ ਦੇਣ ਲਈ ਉਸੇ ਦਿਨ 26 ਨਵੰਬਰ ਨੂੰ ਸੁਰੂ ਕੀਤਾ ਜਾ ਰਿਹਾ ਹੈ।
Share the post "ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਮੋਰਚੇ ਲਈ ਭਾਕਿਯੂ ਏਕਤਾ ਉਗਰਾਹਾਂ ਦੇ ਕਾਫਲੇ ਹੋਏ ਰਵਾਨਾ"