Punjabi Khabarsaar
ਬਠਿੰਡਾ

ਸੰਯੁਕਤ ਮੋਰਚੇ ਦੇ ਸੱਦੇ ’ਤੇ ਕਿਸਾਨਾਂ ਨੇ ਫ਼ੂਕਿਆ ਮੋਦੀ ਸਰਕਾਰ ਦਾ ਪੁਤਲਾ

ਸੁਖਜਿੰਦਰ ਮਾਨ
ਬਠਿੰਡਾ, 16 ਫਰਵਰੀ: ਬਕਾਇਆ ਰਹਿੰਦੀਆਂ ਕਿਸਾਨ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵਲੋਂ ਪੰਜਾਬ ਭਰ ਵਿੱਚ ਮੋਦੀ ਸਰਕਾਰ ਦੇ ਪੁਤਲੇ ਫੂਕਣ ਦੇ ਦਿੱਤੇ ਸੱਦੇ ਹੇਠ ਅੱਜ ਸਥਾਨਕ ਮਿੰਨੀ ਸਕੱਤਰੇਤ ਅੱਗੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਕਿਸਾਨਾਂ ਵਲੋਂ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਕੇਂਦਰ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸਿਆਸੀ ਦਬਾਅ ਪਾ ਕੇ ਪੁਲਿਸ ਦੀ ਢਿੱਲੀ ਕਾਰਵਾਈ ਦੇ ਕਾਰਨ ਲਖੀਮਪੁਰ ਕਾਂਡ ਦੇ ਕਥਿਤ ਮੁੱਖ ਦੋਸ਼ੀ ਅਜੈ ਮਿਸ਼ਰਾ ਨੂੰ ਜਮਾਨਤ ਦੇ ਦਿੱਤੀ ਗਈ। ਜਦੋਂਕਿ ਸੰਘਰਸ਼ ਦੌਰਾਨ ਕੇਂਦਰ ਤੇ ਵੱਖ ਵੱਖ ਸੂਬਿਆਂ ਵਲੋਂ ਦਰਜ਼ ਪਰਚਿਆਂ ਨੂੰ ਹਾਲੇ ਤੱਕ ਵਾਪਸ ਨਹੀਂ ਲਿਆ ਗਿਆ। ਇਸੇ ਤਰ੍ਹਾਂ ਐੱਮਐੱਸਪੀ ਅਤੇ ਬਾਕੀ ਮੰਗਾਂ ਵੀ ਪੂਰੀਆਂ ਨਹੀਂ ਕੀਤੀਆਂ ਗਈਆਂ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਮਰਜੀਤ ਸਿੰਘ ਹਨੀ ਤੇ ਸਵਰਨ ਸਿੰਘ ਨੇ ਇਸ ਮੌਕੇ ਕਿਹਾ ਕਿ ਮੋਦੀ ਸਰਕਾਰ ਨੇ ਕਿਸਾਨ ਸੰਘਰਸ਼ ਦੇ ਦਬਾਅ ਕਰਕੇ ਤਿੰਨੇ ਕਨੂੰਨ ਵਾਪਸ ਲੈ ਲਏ ਪਰ ਰਹਿੰਦੀਆਂ ਮੰਗਾਂ ਤੋਂ ਸਰਕਾਰ ਟਾਲ ਮਟੋਲ ਵਾਲੀ ਨੀਤੀ ਅਪਣਾਈ ਹੋਈ ਹੈ। ਇਸ ਮੌਕੇ ਬੀਕੇਯੂ ਡਕੌਂਦਾ ਦੇ ਸੰਗਤ ਬਲਾਕ ਦੇ ਪ੍ਰਧਾਨ ਬਿੰਦਰ ਸਿੰਘ ਕੋਟਲੀ, ਬਠਿੰਡਾ ਬਲਾਕ ਦੇ ਪ੍ਰਧਾਨ ਗੁਰਦੀਪ ਸਿੰਘ ਨਰੂਆਣਾ, ਜਮਹੂਰੀ ਕਿਸਾਨ ਸਭਾ ਦੇ ਜਿਲ੍ਹਾ ਆਗੂ ਨੈਬ ਸਿੰਘ ਫੂਸ ਮੰਡੀ ਵੱਡੀ ਸਮੇਤ ਗਿਣਤੀ ਕਿਸਾਨਾਂ ਨੇ ਸ਼ਮੂਲੀਅਤ ਕੀਤੀ।

Related posts

ਸਰਹਿੰਦ ਕਨਾਲ ਵਿੱਚ ਟਰੈਕਟਰ ਟਰਾਲੀ ਡਿੱਗਣ ਕਾਰਨ ਡਰਾਈਵਰ ਦੀ ਮੌਤ

punjabusernewssite

ਲੋਕ ਸਭਾ ਚੋਣਾਂ ਲੜ ਰਹੇ ਆਪ ਦੇ ਸਾਰੇ ਪੰਜ ਮੰਤਰੀ ਆਪਣੇ ਅਹੁਦਿਆਂ ਤੋਂ ਤੁਰੰਤ ਅਸਤੀਫੇ ਦੇਣ: ਸੁਖਬੀਰ ਸਿੰਘ ਬਾਦਲ

punjabusernewssite

ਪੈਰਾ ਮਿਲਟਰੀ ਫੋਰਸਿਸ ਦੇ ਲਿਖਤੀ ਪੇਪਰ ਤੇ ਪੰਜਾਬ ਪੁਲਿਸ ਦੀ ਫਿਜੀਕਲ ਟ੍ਰੇਨਿੰਗ ਸ਼ੁਰੂ

punjabusernewssite