ਸਮਾਗਮ ਦੀਆਂ ਕੈਬਨਿਟ ਮੰਤਰੀ ਨੇ ਦਿੱਤੀਆਂ ਸ਼ਰਧਾਂਲੂਆਂ ਨੂੰ ਸ਼ੁਭਕਾਮਨਾਵਾਂ
ਭੋਲਾ ਸਿੰਘ ਮਾਨ
ਮੌੜ ਮੰਡੀ, 4 ਸਤੰਬਰ : ਸੱਚ ਅਤੇ ਇਮਾਨਦਾਰੀ ਹੀ ਸਾਡੀ ਜ਼ਿੰਦਗੀ ਦਾ ਅਸਲ ਰਸਤਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਮੌੜ ਮੰਡੀ ਵਿਖੇ ਸਦਭਾਵਨਾ ਹਾਲ ਚ ਪੂਜਨੀਕ ਗੁਰੂ ਚਾਰ ਜਨਮ ਜਯੰਤੀ ਮਹਾਂਉਤਸਵ ਸਬੰਧੀ ਕਰਵਾਏ ਗਏ ਸਮਾਗਮ ਵਿਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਚਰਨਜੀਤ ਕੌਰ ਵਿਸੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਸ਼ਰਧਾਂਲੂਆਂ ਨੂੰ ਸਮਾਗਮ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਜਿਥੇ ਪ੍ਰਮਾਤਮਾ ਦਾ ਕਣ-ਕਣ ਵਿੱਚ ਵਾਸਾ ਹੈ ਓਥੇ ਹੀ ਸਾਨੂੰ ਸਭ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਸਮਾਜ ਸੇਵਾ ਦੇ ਕੰਮ ਕਰਨ ਲਈ ਮੈੰ ਨੂੰ ਮਾਰਨਾ ਪੈਂਦਾ ਹੈ। ਸਮਾਗਮ ਉਪਰੰਤ ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਨੇ ਸਮੂਹ ਸਹਿਰ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਜਾਇਜ ਮੁਸ਼ਕਿਲਾਂ ਦਾ ਤੁਰੰਤ ਹੱਲ ਕੀਤਾ ਜਾਵੇ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਮੌੜ ਸ੍ਰੀ ਵਰਿੰਦਰ ਸਿੰਘ, ਡੀ.ਐਸ.ਪੀ ਸ੍ਰੀ ਬਲਜੀਤ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਜਗਤਾਰ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਸ੍ਰੀ ਗੁਰਜਿੰਦਰ ਸਿੰਘ, ਸ੍ਰੀ ਦਲਜਿੰਦਰ ਸਿੰਘ, ਸ੍ਰੀ ਦਵਿੰਦਰ ਸਿੰਘ, ਪ੍ਰਧਾਨ ਜੈਨ ਸਭਾ ਮੌੜ ਮੰਡੀ ਸ੍ਰੀ ਇੰਦਰਜੀਤ ਗੁਪਤਾ ਅਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜਰ ਸਨ।
ਸੱਚ ਅਤੇ ਇਮਾਨਦਾਰੀ ਹੀ ਜਿੰਦਗੀ ਦਾ ਅਸਲ ਰਸਤਾ : ਫੌਜਾ ਸਿੰਘ ਸਰਾਰੀ
10 Views