ਚੋਣਾਂ ਲਈ ਜਲਦੀ ਹੀ ਬਣਾਈ ਜਾਵੇਗਾ ਕਮਿਸ਼ਨ ਜਾਂ ਅਥਾਰਿਟੀ – ਮੁੱਖ ਮੰਤਰੀ ਮਨੋਹਰ ਲਾਲ
ਮੁੱਖ ਮੰਤਰੀ ਨੇ ਪਾਣੀਪਤ ਦੇ ਗੁਰੂਦੁਆਰਾ ਪਹਿਲੀ ਪਾਤਸ਼ਾਹੀ ਅਤੇ ਇਸਰਾਨਾ ਸਾਹਿਬ ਗੁਰੂਦੁਆਰਾ ਵਿਚ ਮੱਥਾ ਟੇਕਿਆ
ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਮੁੱਖ ਮੰਤਰੀ ਨੂੰ ਸਿਰੋਪਾ ਤੇ ਸ਼੍ਰੀ ਸਾਹਿਬ ਕੀਤੀ ਭੇਂਟ
ਸੁਖਜਿੰਦਰ ਮਾਨ
ਚੰਡੀਗੜ੍ਹ, 25 ਸਤੰਬਰ:-ਪਿਛਲੇ ਦਿਨੀਂ ਦੇਸ ਦੀ ਸਰਬ ਉਚ ਅਦਾਲਤ ਵਲੋਂ ਹਰਿਆਣਾ ਲਈ ਵੱਖਰੀ ਗੁਰਦੂਆਰਾ ਪ੍ਰਬੰਧਕ ਕਮੇਟੀ ਬਣਾਉਣ ਦਾ ਫੈਸਲਾ ਆਉਣ ਤੋਂ ਬਾਅਦ ਹੁਣ ਹਰਿਆਣਾ ਦੀ ਭਾਜਪਾ ਸਰਕਾਰ ਨੇ ਇਸਦੀਆਂ ਜਲਦੀ ਹੀ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਐਤਵਾਰ ਨੂੰ ਅੱਜ ਪਾਣੀਪਤ ਦੇ ਗੁਰੂਦੁਆਰਾ ਪਹਿਲੀ ਪਾਤਸ਼ਾਹੀ ਅਤੇ ਇਸਰਾਨਾ ਸਾਹਿਬ ਗੁਰੂਦੁਆਰਾ ਸਾਹਿਚ ਵਿਖੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ‘‘ਹਰਿਆਣਾ ਦੇ ਲਈ ਵੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦਾ ਮਾਮਲਾ ਲੰਬੇ ਸਮੇਂ ਤੋਂ ਸੁਪਰੀਮ ਕੋਰਟ ਵਿਚ ਵਿਚਾਰਧੀਨ ਸੀ ਤੇ ਹੁਣ ਫੈਸਲੇ ਤੋਂ ਬਾਅਦ ਹਰਿਆਣਾ ਦੇ ਸਾਰੇ 52 ਗੁਰੂਦੁਆਰਾ ਸਾਹਿਬ ਹਰਿਆਣਾ ਸ਼ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਦੇਖਰੇਖ ਵਿਚ ਸਮਾਜ ਸੇਵਾ ਦਾ ਕੰਮ ਕਰਣਗੇ। ’’ ਉਨ੍ਹਾਂ ਨੇ ਮੌਜੂਦ ਸਾਧ ਸੰਗਤ ਨੂੰ ਅਪੀਲ ਕੀਤੀ ਕਿ ਊਹ ਸਾਰੇ ਮਿਲ ਕੇ ਕਮੇਟੀਆਂ ਦਾ ਚੋਣ ਕਰਨ ਅਤੇ ਇੰਨ੍ਹਾਂ ਕਮੇਟੀਆਂ ਦਾ ਉਦੇਸ਼ ਸਮਾਜ ਸੇਵਾ ਕਰਨਾ ਹੋਣਾ ਚਾਹੀਦਾ ਹੈ।ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਕਿ ਕਮੇਟੀ ਦੀਆਂ ਚੋਣਾਂ ਲਈ ਜਲਦੀ ਹੀ ਕਮਿਸ਼ਨ ਜਾਂ ਅਥਾਰਿਟੀ ਬਣਾਈ ਜਾਵੇਗੀ। ਇਸਤੋਂ ਇਲਾਵਾ ਮੁੱਖ ਮੰਤਰੀ ਮਨੋਹਰ ਲਾਲ ਨੇ ਐਤਵਾਰ ਨੂੰ ਰੋਹਤਕ ਦੇ ਗੁਰੂਦੁਆਰਾ ਬੰਗਲਾ ਸਾਹਿਬ ਵਿਚ ਵੀ ਮੱਥਾ ਟੇਕਿਆ ਅਤੇ ਸੂਬੇ ਦੀ ਸੁੱਖ ਖੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਸੰਗਤ ਦੇ ਵਿੱਚ ਬੈਠ ਕੇ ਸ਼ਬਦ ਕੀਰਤਨ ਸੁਣਿਆ ਅਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਨਾਲ ਗਲਬਾਤ ਵੀ ਕੀਤੀ। ਮੁੱਖ ਮੰਤਰੀ ਦੇ ਗੁਰੂਦੁਆਰਾ ਬੰਗਲਾ ਸਾਹਿਬ ਵਿਚ ਪਹੁੰਚਣ ‘ਤੇ ਪ੍ਰਬੰਧਕ ਕਮੇਟੀ ਨੇ ਸੱਭ ਤੋਂ ਪਹਿਲਾਂ ਗੁਲਦਸਤਾ ਭੇਂਟ ਕਰ ਉਨ੍ਹਾਂ ਦਾ ਸਵਾਗਤ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਾਂ ਦੇ ਹਿੱਤਾਂ ਲਈ ਲਗਾਤਾਰ ਕੰਮ ਕਰ ਰਹੀ ਹੈ।ਇਸ ਮੌਕੇ ‘ਤੇ ਸਾਬਕਾ ਮੰਤਰੀ ਮਨੀਸ਼ ਗਰੋਵਰ, ਰੋਹਤਕ ਦੇ ਜਿਲ੍ਹਾ ਡਿਪਟੀ ਕਮਿਸ਼ਨਰ ਯਸ਼ਪਾਲ, ਸਿੱਖ ਵਫਦ ਤੇ ਸਿੱਖ ਸੰਗਤ ਮੌਜੂਦ ਰਹੀ।
Share the post "ਹਰਿਆਣਾ ਦੇ ਮੁੱਖ ਮੰਤਰੀ ਵਲੋਂ ਵੱਖਰੀ ਬਣੀ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਜਲਦੀ ਚੋਣ ਕਰਵਾਉਣ ਦਾ ਐਲਾਨ"