ਐਸਪੀਓ ਦੇ ਮਹੀਨਾ ਮਾਣਭੱਤੇ ਵਿਚ ਹੋਇਆ 2000 ਰੁਪਏ ਦਾ ਇਜਾਫਾ
ਚੰਡੀਗੜ੍ਹ, 9 ਨਵੰਬਰ: ਹਰਿਆਣਾ ਸਰਕਾਰ ਨੇ ਸੂਬੇ ’ਚ ਤੈਨਾਤ 9 ਹਜ਼ਾਰ ਦੇ ਕਰੀਬ ਐਸ.ਪੀ.ਓਜ. (ਵਿਸ਼ੇਸ਼ ਪੁਲਿਸ ਅਧਿਕਾਰੀ ) ਨੂੰ ਦੀਵਾਲੀ ਦਾ ਤੋਹਫਾ ਦਿੰਦੇ ਹੋਏ ਉਨ੍ਹਾਂ ਦੇ ਮਾਨਭੱਤੇ ਵਿਚ ਦੋ ਹਜ਼ਾਰ ਰੁਪਏ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਸੂਬੇ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਹੁਣ ਐਸ.ਪੀ.ਓਜ. ਨੂੰ 18000 ਰੁਪਏ ਦੀ ਬਜ਼ਾਏ 20000 ਰੁਪਏ ਮਹੀਨਾ ਭੱਤਾ ਮਿਲਿਆ ਗਿਆ ਕਰੇਗਾ, ਇਸਦੇ ਲਈ ਸਰਕਾਰ ਵਲੋਂ ਪ੍ਰਸਾਸ਼ਨਿਕ ਮੰਜੂਰੀ ਦੇ ਦਿੱਤੀ ਹੈ।
18 ਕਿਸਾਨ ਜਥੇਬੰਦੀਆਂ ਨੇ ਕਿਸਾਨੀ ਮੁੱਦਿਆਂ ’ਤੇ ਕੀਤੀ ਬਠਿੰਡਾ’ਚ ਮੀਟਿੰਗ
ਉਨ੍ਹਾਂ ਕਿਹਾ ਕਿ ਇੰਨ੍ਹਾਂ ਐਸ.ਪੀ.ਓਜ਼ ਵਲੋਂ ਸੂਬੇ ਵਿਚ ਕਾਨੂੰਨ ਵਿਵਸਥਾ ਬਣਾਏ ਰੱਖਣ ਵਿਚ ਵਿਸੇਸ ਯੋਗਦਾਨ ਦਿੱਤਾ ਜਾ ਰਿਹਾ ਹੈ, ਜਿਸਦੇ ਲਈ ਮੁੱਖ ਮੰਤਰੀ ਨੇ ਇੰਨ੍ਹਾਂ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਦੀ ਆਪਣੀ ਪ੍ਰਤੀਬੱਧਤਾ ’ਤੇ ਕਾਇਮ ਹੈ ਅਤੇ ਵਿਸ਼ੇਸ਼ ਪੁਲਿਸ ਅਧਿਕਾਰੀਆਂ ਸਮੇਤ ਆਪਣੇ ਕਾਨੂੰਨ ਬਦਲਾਅ ਕਰਮਚਾਰੀਆਂ ਵੱਲੋਂ ਨਿਭਾਈ ਗਈ ਮਹਤੱਵਪੂਰਨ ਭੁਮਿਕਾ ਨੂੰ ਸਵੀਕਾਰ ਕਰਦੀ ਹੈ।