ਵਿਧਾਇਕਾ ਬਲਜਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
ਵਿਜੇਤਾਵਾਂ ਨੂੰ ਇਨਾਮਾਂ ਦੀ ਕੀਤੀ ਵੰਡ
ਸੁਖਜਿੰਦਰ ਮਾਨ
ਬਠਿੰਡਾ, 12 ਅਕਤੂਬਰ : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਨਿਰਦੇਸ਼ਾ ਅਨੁਸਾਰ ਨਹਿਰੂ ਯੁਵਾ ਕੇਂਦਰ ਬਠਿੰਡਾ ਵੱਲੋਂ ਬਾਬਾ ਫਰੀਦ ਗੁਰੱਪ ਆਫ ਇੰਸਟੀਚਿਊਸ਼ਨ ਦਿਉਣ ਵਿਖੇ ਜ਼ਿਲ੍ਹਾ ਪੱਧਰੀ ਯੁਵਕ ਉਤਸਵ ਯੁਵਾ ਸੰਵਾਦ ਇੰਡੀਆ@2047 ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੈਡਮ ਲਵਜੀਤ ਕਲਸੀ ਵੱਲੋਂ ਸਮਾਂ ਰੌਸ਼ਨ ਦੀ ਰਸਮ ਅਦਾ ਕਰਕੇ ਕੀਤੀ ਗਈ। ਸਮਾਗਮ ਚ ਮੁੱਖ ਮਹਿਮਾਨ ਵਜੋਂ ਪਹੁੰਚੇ ਵਿਧਾਇਕਾ ਤਲਵੰਡੀ ਸਾਬੋ ਪ੍ਰੋ: ਬਲਜਿੰਦਰ ਕੌਰ ਨੇ ਸੰਬੋਧਨ ਕਰਦਿਆਂ ਇਸ ਪ੍ਰੋਗਰਾਮ ਦੇ ਭਾਗੀਦਾਰਾਂ ਦੀ ਸਰਾਹਣਾ ਕੀਤੀ ਅਤੇ ਨਹਿਰੂ ਯੁਵਾ ਕੇਂਦਰ ਨੂੰ ਉਨ੍ਹਾਂ ਦੇ ਚੰਗੇ ਕੰਮ ਲਈ ਵਧਾਈਆਂ ਵੀ ਦਿੱਤੀਆਂ ਅਤੇ ਨਾਲ ਹੀ ਪ੍ਰੋਗਰਾਮ ਦੇ ਭਾਗੀਦਾਰਾਂ ਨਾਲ ਗਿੱਧਾ ਪਾ ਕੇ ਉਨ੍ਹਾਂ ਦੀ ਹੌਸਲਾਂ ਅਫ਼ਜਾਈ ਕੀਤੀ। ਇਸ ਦੌਰਾਨ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਵੱਲੋਂ ਵਿਜੇਤਾਵਾਂ ਨੂੰ ਇਨਾਮਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਨਹਿਰੂ ਯੂਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫਸਰ ਸ. ਹਰਸ਼ਰਨ ਸਿੰਘ ਨੇ ਪ੍ਰੋਗਰਾਮ ਦੀਆਂ ਗਤੀਵਿਧੀਆਂ ਅਤੇ ਸ਼ਰਤਾਂ ਤੇ ਚਾਨਣਾ ਪਾਉਂਦੇ ਹੋਏ ਦੱਸਿਆ ਕੀ ਨਹਿਰੂ ਯੁਵਾ ਕੇਂਦਰ ਦੀ ਤਰਫੋਂ ਨੌਜਵਾਨਾਂ ਪ੍ਰਤਿਭਾ ਨੂੰ ਇੱਕ ਪਲੇਟਫਾਰਮ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਸ ਸਾਲ ਤੋਂ ਹੀ ਯੁਵਾ ਉਤਸਵ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਇਸ ਤਹਿਤ ਜ਼ਿਲ੍ਹਾ ਪੱਧਰ ਤੇ ਯੁਵਕ ਮੇਲੇ ਕਰਵਾਏ ਜਾ ਰਹੇ ਹਨ, ਇਨ੍ਹਾਂ ਜ਼ਿਲ੍ਹਾ ਪੱਧਰੀ ਯੁਵਕ ਮੇਲਿਆਂ ਦੇ ਪ੍ਰੋਗਰਾਮਾਂ ਵਿੱਚ 6 ਤਰ੍ਹਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਜਿੰਨ੍ਹਾਂ ਚ ਪੇਂਟਿਗ ਮੁਕਾਬਲੇ, ਮੋਬਾਇਲ ਫੋਟੋਗ੍ਰਾਫੀ, ਭਾਸ਼ਣ ਮਕਾਬਲੇ, ਯੁਵਕ ਸੰਵਾਦ ਪ੍ਰੋਗਰਾਮ ਅਤੇ ਸੱਭਿਆਚਾਰ ਪ੍ਰੋਗਰਾਮ ਸ਼ਾਮਲ ਹਨ। ਇਸ ਪ੍ਰੋਗਰਾਮ ਵਿੱਚ 300 ਤੋਂ ਵੱਧ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ । ਯੁਵਾ ਸੰਵਾਦ ਪ੍ਰੋਗਰਾਮ ਵਿੱਚ ਨੌਜਵਾਨਾਂ ਤੋਂ ਦੇਸ ਦੀ ਤਰੱਕੀ ਲਈ ਉਨ੍ਹਾਂ ਦੇ ਵਿਚਾਰ ਸੁਣੇ ਗਏ ਅਤੇ ਰਾਸਟਰ ਨਿਰਮਾਣ ਲਈ ਵੱਖ-ਵੱਖ ਮੁੱਦਿਆ ਤੇ ਚਰਚਾ ਕੀਤੀ ਗਈ। ਇਸ ਮੌਕੇ ਤੇ ਸਟੇਟ ਅਵਾਰਡੀ ਸੁਖਵਿੰਦਰ ਸਿੰਘ ਵੀ ਮੌਜੂਦ ਸਨ ਜਿਨ੍ਹਾਂ ਨੇ ਮੌਜੂਦ ਨੌਜਵਾਨਾਂ ਨਾਲ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ ਅਤੇ ਸਰਬਤ ਦੇ ਭਲੇ ਲਈ ਨਹਿਰੂ ਯੁਵਾਂ ਕੇਂਦਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਜਿਊਰੀ ਦੇ ਨਾਲ ਅਲੱਗ-ਅਲੱਗ ਈਵੇਂਟ ਲਈ ਅਲੱਗ-ਅਲੱਗ ਪੇਸ਼ੇ ਦੇ ਤਕਰੀਬਨ 19 ਜੱਜ ਸਹਿਬਾਨ ਮੌਜੂਦ ਸਨ ਜਿਨ੍ਹਾਂ ਦੁਆਰਾ ਪ੍ਰੋਗਰਾਮ ਦਾ ਰਿਜਲਟ ਤਿਆਰ ਕੀਤਾ।
ਜ਼ਿਲ੍ਹਾ ਪੱਧਰੀ ਯੁਵਕ ਉਤਸਵ ਯੁਵਾ ਸੰਵਾਦ ਇੰਡੀਆ@2047 ਆਯੋਜਿਤ
10 Views